Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਮਿਸ਼ਨ ਤੰਦਰੁਸਤ ਪੰਜਾਬ, ਨਸ਼ਾ ਮੁਕਤ ਪੰਜਾਬ ਅਤੇ ਖੇਡ੍ਹੋ ਮਾਨਸਾ ਸਬੰਧੀ 29 ਜੁਲਾਈ ਨੂੰ ਕੀਤੀ ਜਾਵੇਗੀ ਮਿੰਨ੍ਹੀ ਟ੍ਰਾਈ ਐਥਲੋਨ

ਐਸ.ਡੀ.ਐਮ. ਮਾਨਸਾ ਨੇ ਕੀਤੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ, ਜਾਰੀ ਕੀਤੀਆਂ ਵਿਸੇਸ਼ ਹਦਾਇਤਾਂ

Web Admin

Web Admin

5 Dariya News

ਮਾਨਸਾ , 23 Jul 2018

Last updated on: Jul 23, 2018, 00:00 IST

ਮਾਨਸਾ ਵਿਖੇ 29 ਜੁਲਾਈ ਨੂੰ ਮਿਸ਼ਨ ਤੰਦਰੁਸਤ ਪੰਜਾਬ, ਨਸ਼ਾ ਮੁਕਤ ਪੰਜਾਬ ਅਤੇ ਖੇਡ੍ਹੋ ਮਾਨਸਾ ਸਬੰਧੀ ਕਰਵਾਈ ਜਾ ਰਹੀ ਮਿੰਨ੍ਹੀ ਟ੍ਰਾਈ ਐਥਲੋਨ ਦੇ ਅਗੇਤੇ ਪ੍ਰਬੰਧਾਂ ਸਬੰਧੀ ਐਸ.ਡੀ.ਐਮ. ਮਾਨਸਾ ਅਭੀਜੀਤ ਕਪਲਿਸ਼ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਪਲਿਸ਼ ਨੇ ਕਿਹਾ ਕਿ ਇਸ ਮਿੰਨੀ ਟ੍ਰਾਈ ਐਥਲੋਨ ਰੈਲੀ ਵਿਚ ਸਾਈਕਲ ਰੇਸ 30 ਕਿਲੋਮੀਟਰ, ਪੈਦਲ ਚਾਲ 10 ਕਿਲੋਮੀਟਰ (ਮਰਦ ਅਤੇ ਔਰਤਾਂ), ਰਨਿੰਗ 10 ਕਿਲੋਮੀਟਰ (ਮਰਦ ਅਤੇ ਔਰਤਾਂ) ਆਦਿ ਵਿਚ ਹਿੱਸਾ ਲਿਆ ਜਾ ਸਕਦਾ ਹੈ।  ਇਹ ਰੈਲੀ ਤਿੰਨ ਰੂਟਾਂ ਵਿਚੋਂ ਵੱਖ-ਵੱਖ ਪਿੰਡਾਂ ਤੋਂ ਗੁਜ਼ਰਨੀ ਹੈ। ਉਨ੍ਹਾਂ ਵੱਲੋਂ ਇਸ ਰੈਲੀ ਨੂੰ ਉਚੇਚੇ ਤੌਰ ਤੇ ਸਫ਼ਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਮੈਂਬਰਾਂ, ਗੈਰ ਸਰਕਾਰੀ ਮੈਂਬਰਾਂ ਅਤੇ ਪਿੰਸੀਪਲਾਂ ਨੂੰ ਲੋੜੀਂਦੀਆਂ ਡਿਊਟੀਆਂ ਸੌਂਪੀਆਂ ਗਈਆਂ ਹਨ।ਇਸ ਦੌਰਾਨ ਸ੍ਰੀ ਕਪਲਿਸ਼ ਨੇ ਬਹੁਮੰਤਵੀਂ ਖੇਡ ਸਟੇਡੀਅਮ ਸੁਧਾਰ ਕਲੱਬ ਕੋਲੋਂ ਰੈਲੀ ਸਬੰਧੀ ਰੂਟ ਪਲਾਨ ਦੀ ਮੰਗ ਕੀਤੀ ਅਤੇ ਉਕਤ ਕਮੇਟੀ ਨੂੰ ਖੇਡ੍ਹਾਂ ਵਿਚ ਭਾਗ ਲੈਣ ਵਾਲੇ ਬੱਚਿਆਂ, ਔਰਤਾਂ ਅਤੇ ਮੈਂਬਰਾਂ ਨੂੰ ਟੋਪੀਆਂ, ਟੀ-ਸ਼ਰਟਾਂ ਅਤੇ ਹੋਰ ਸਾਮਾਨ ਆਪਣੇ ਪੱਧਰ ਤੇ ਉਪਲੱਬਧ ਕਰਵਾਉਣ ਲਈ ਕਿਹਾ।ਉਨ੍ਹਾਂ ਜਿੱਥੇ ਮਾਰਕਿਟ ਕਮੇਟੀ ਨੂੰ ਇਸ ਮੌਕੇ ਪਾਣੀ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਉੱਥੇ ਹੀ ਮੁੱਖ ਥਾਣਾ ਅਫ਼ਸਰ ਨੂੰ ਟਰੈਫਿਕ ਕੰਟਰੋਲ ਦੇ ਇੰਤਜ਼ਾਮ ਕਰਨ ਲਈ ਕਿਹਾ।  ਮੀਟਿੰਗ ਦੇ ਅਖੀਰ ਵਿਚ ਉਨ੍ਹਾਂ ਕਿਹਾ ਕਿ ਰੈਲੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ/ਕਲੱਬਾਂ/ਸਕੂਲ ਮੁਖੀਆਂ ਦੀਆਂ ਜੋ ਡਿਊਟੀਆਂ ਲਗਾਈਆਂ ਗਈਆਂ ਹਨ, ਉਹ ਸਾਰੇ ਮੈਂਬਰ ਉਕਤ ਰੈਲੀ ਨੂੰ ਸਫ਼ਲ ਬਣਾਉਣ ਲਈ ਪਹਿਲ ਦੇ ਆਧਾਰ ਤੇ ਕੰਮ ਕਰਨ ਨੂੰ ਤਰਜੀਹ ਦੇਣ।

 

Tags: Tandarust Punjab , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD