Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ ਵੱਲੋਂ ਸਰਮਾ ਪ੍ਰਦੁਸਣ ਚੈਕਅੱਪ ਸੈਂਟਰ ਪਠਾਨਕੋਟ ਵਿਖੇ ਫ੍ਰੀ ਲਗਾਇਆ ਪ੍ਰਦੁਸਣ ਚੈਕਅੱਪ ਕੈਂਪ

ਫ੍ਰੀ ਚੈਕਅੱਪ ਕਰ ਕੇ 36 ਵਾਹਨਾਂ ਨੂੰ ਵੰਡੇ ਪ੍ਰਦੂਸਣ ਰਹਿਤ ਸਰਟੀਫਿਕੇਟ, ਬਿਨ੍ਹਾਂ ਪ੍ਰਦੂਸਣ ਸਰਟੀਫਿਕੇਟ ਦੇ ਡਰਾਈਵਿੰਗ ਕਰਨ ਵਾਲੇ 100 ਵਾਹਨਾਂ ਦੇ ਚਲਾਨ ਕੀਤੇ

Web Admin

Web Admin

5 Dariya News

ਪਠਾਨਕੋਟ , 23 Jul 2018

Last updated on: Jul 23, 2018, 00:00 IST

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾ ਨਾਲ ਤੰਦਰੁਸਤ ਬਣਾਇਆ ਜਾ ਸਕੇ। ਇਸ ਅਧੀਨ ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ ਵੱਲੋਂ ਸਰਮਾ ਪ੍ਰਦੁਸਣ ਚੈਕਅੱਪ ਸੈਂਟਰ ਪਠਾਨਕੋਟ ਵਿਖੇ ਇਕ ਫ੍ਰੀ ਪ੍ਰਦੁਸਣ ਚੈਕਅੱਪ ਕੈਂਪ ਸ੍ਰੀ ਬਲਦੇਵ ਰੰਧਾਵਾ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤਾ ਗਿਆ।ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ੍ਰੀ ਬਲਦੇਵ ਰੰਧਾਵਾ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ ਨੇ ਦੱਸਿਆ ਕਿ ਅੱਜ ਦੇ ਕੈਂਪ ਦੋਰਾਨ ਕਰੀਬ 36  ਵਾਹਨਾਂ ਦਾ ਫ੍ਰੀ ਪ੍ਰਦੂਸਣ ਚੈਕਅਪ ਕਰ ਕੇ ਸਰਟੀਫਿਕੇਟ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਹੋਰ ਪ੍ਰਦੁਸਣ ਚੈਕਅੱਪ ਸੈਂਟਰਾਂ ਦੀ ਵੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਦੇ ਕੰਮ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਰਿਜਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ/ਪਠਾਨਕੋਟ ਵੱਲੋਂ ਬਿਨ੍ਹਾਂ ਪ੍ਰਦੂਸਣ ਸਰਟੀਫਿਕੇਟ ਦੇ ਡਰਾਈਵਿੰਗ ਕਰਨ ਵਾਲੇ 100 ਵਾਹਨਾਂ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਦੋਂ ਪ੍ਰੈਸਰ ਹਾਰਨ ਦਾ ਚਲਾਨ ਕੀਤਾ ਜਾਂਦਾ ਹੈ ਤਾਂ ਉਸ ਸਮੇਂ ਹੀ ਗੱਡੀ ਤੋਂ ਪ੍ਰੈਸਰ ਹਾਰਨ ਵੀ ਉਤਾਰ ਲਿਆ ਜਾਂਦਾ ਹੈ।  ਉਨ੍ਹਾਂ ਇਸ ਮੋਕੇ ਤੇ ਵਾਹਨ ਚਾਲਕਾਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਕ ਮਿਸਨ ਤੰਦਰੁਸਤ ਪੰਜਾਬ ਮੁਹਿੰਮ ਸੁਰੂ ਕੀਤੀ ਗਈ ਹੈ। ਜਿਸ ਅਧੀਨ ਇਹ ਸਾਡਾ ਵੀ ਫਰਜ ਬਣਦਾ ਹੈ ਕਿ ਸਮੇਂ ਤੇ ਵਾਹਣ ਦਾ ਪ੍ਰਦੁਸਣ ਚੈਕ ਕਰਵਾਈਏ ਅਤੇ ਵਾਹਨ ਵਿੱਚ ਪਏ ਨੁਕਸ ਨੂੰ ਜਲਦੀ ਤੋਂ ਜਲਦੀ ਠੀਕ ਕਰਵਾਇਆ ਜਾਵੇ, ਤਾਂ ਜੋ ਗੱਡੀਆਂ ਦੇ ਪ੍ਰਦੁਸਣ ਕਾਰਨ ਵਾਤਾਵਰਣ ਜੋ ਗੰਦਾ ਹੋ ਰਿਹਾ ਹੈ ਉਸ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸੁੱਧ ਰੱਖÎਣ ਦੇ ਲਈ ਸਾਨੂੰ ਸਾਰਿਆਂ ਨੂੰ ਜਾਗਰੁਕ ਹੋਣ ਦੀ ਜਰੂਰਤ ਹੈ । ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਹਿਰ ਅੰਦਰ ਹੋਰਨਾਂ ਸਥਾਨਾਂ ਤੇ ਵੀ ਚੈਕਿੰਗ ਅਭਿਆਨ  ਚਲਾਇਆ ਗਿਆ ਜਿਸ ਵਿੱਚ ਵਾਹਨਾਂ ਦੇ ਕਾਗਜਾਤ ਚੈਕ ਕੀਤੇ ਗਏ ਅਤੇ ਜਿਨ੍ਹਾਂ ਵਾਹਨਾਂ ਕੋਲ ਪ੍ਰਦੂਸਣ ਸਰਟੀਫਿਕੇਟ ਨਹੀਂ ਸੀ ਉਨ੍ਹਾਂ ਵਾਹਨਾਂ ਦੇ ਚਲਾਨ ਵੀ ਕੱਟੇ ਗਏ ਹਨ। ਉਨ੍ਹਾਂ ਵਾਹਨ ਚਾਲਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸਮੇਂ ਰਹਿੰਦਿਆਂ ਪ੍ਰਦੂਸਣ ਵਾਹਨ ਦਾ ਜਰੂਰੀ ਚੈਕ ਕਰਵਾਇਆ ਜਾਵੇ ਤਾਂ ਜੋ ਵਾਤਾਵਰਣ ਨੂੰ ਸੁੱਧ ਰੱਖਿਆ ਜਾ ਸਕੇ ਅਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਕਾਮਯਾਬ ਕੀਤਾ ਜਾ ਸਕੇ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD