Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ: ਸਰਕਾਰੀ ਸਕੂਲਾਂ 'ਚ ਪ੍ਰਾਥਨਾ ਸਭਾਵਾਂ ਦੌਰਾਨ ਨਸ਼ਿਆਂ ਖਿਲਾਫ ਸੈਮੀਨਾਰ ਕਰਵਾਏ ਗਏ

ਨਗਰ ਪੰਚਾਇਤਾਂ 'ਚ ਗਲੀਆਂ ਨਾਲੀਆਂ ਦੀਆਂ ਸਫ਼ਾਈਆਂ ਕਰਵਾਈਆਂ ਗਈਆਂ

Web Admin

Web Admin

5 Dariya News

ਬਠਿੰਡਾ , 23 Jul 2018

Last updated on: Jul 23, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰੀਆਂ ਸਕੂਲਾਂ ਦੀਆਂ ਪ੍ਰਾਥਨਾ ਸਭਾਵਾਂ 'ਚ ਅੱਜ ਵਿਦਿਆਰਥੀਆਂ ਨੂੰ ਨਸ਼ਿਆਂ ਖਿਲਾਫ਼ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਏ ਗਏ। ਇਹ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਲਬਰਾਹ, ਢਪਾਲੀ, ਰਾਏਕਾ ਕਲਾਂ ਅਤੇ ਜੀਵਨ ਸਿੰਘ ਵਾਲਾ ਵਿਖੇ ਕਰਵਾਏ ਗਏ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ੇ ਦੀਆਂ ਬੁਰਾਈਆਂ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਗਿਆ ਕਿ ਕਿਵੇਂ ਪੰਜਾਬ ਸਰਕਾਰ ਦੁਆਰਾ ਨਸ਼ਾ ਪੀੜਤਾਂ ਦੇ ਇਲਾਜ ਲਈ ਕੰਮ ਕੀਤਾ ਜਾ ਰਿਹਾ ਹੈ।ਵੱਖ-ਵੱਖ ਨਗਰ ਪੰਚਾਇਤਾਂ ਵਲੋਂ ਆਪਣੇ ਆਪਣੇ ਇਲਾਕੇ ਦੀਆਂ ਗਲੀਆਂ ਅਤੇ ਨਾਲੀਆਂ ਦੀ ਸਫ਼ਾਈ ਕਰਵਾਈ ਗਈ। ਇਸੇ ਤਰ੍ਹਾਂ ਨਗਰ ਕੌਂਸਲ ਕੋਟਫੱਤਾ ਵਲੋਂ ਵਾਰਡ ਨੰਬਰ 1 ਅਤੇ 11 ਦੇ ਮੁੱਖ ਬਜ਼ਾਰਾਂ ਦੀ ਸਫ਼ਾਈ ਕਰਵਾਈ ਗਈ ਨਾਲ ਹੀ ਰਾਮਦਾਸ ਮੁਹੱਲੇ ਵਿਖੇ ਸਫ਼ਾਈ ਕਰਵਾਈ ਗਈ ਅਤੇ ਕੂੜੇ ਦੇ ਢੇਰ ਉਠਾਏ ਗਏ।ਨਗਰ ਨਿਗਮ ਬਠਿੰਡਾ ਦੀ ਟੀਮ ਨੇ ਹਰਦੇਵ ਨਗਰ ਦਾ ਦੌਰਾ ਕੀਤਾ ਜਿੱਥੇ ਲੋਕਾਂ ਨੂੰ ਖੁੱਲ੍ਹੇ 'ਚ ਪਖਾਨੇ ਨਾ ਜਾਣ ਲਈ ਪ੍ਰੇਰਿਆ ਗਿਆ ਅਤੇ ਕੂੜਾ-ਕਰਕਟ ਨਾ ਜਲਾਉਣ ਬਾਰੇ ਵੀ ਦੱਸਿਆ ਗਿਆ। ਨਗਰ ਨਿਗਮ ਦੀ ਟੀਮ ਨੇ ਦੱਸਿਆ ਕਿ ਹਰਦੇਵ ਨਗਰ ਵਿਖੇ 10 ਹੋਰ ਨਵੇਂ ਟਾਇਲਟ ਬਣਾਏ ਜਾਣਗੇ। ਨਗਰ ਪੰਚਾਇਤ ਮਲੂਕਾ ਵਿਖੇ ਗਲੀਆਂ ਦੀ ਸਫ਼ਾਈ, ਨਗਰ ਪੰਚਾਇਤ ਮਹਿਰਾਜ ਵਿਖੇ ਬਜ਼ਾਰਾਂ ਦੀ ਸਫ਼ਾਈ, ਮੰਡੀ ਕਲਾਂ ਵਿਖੇ ਵਾਰਡ ਨੰਬਰ 6 ਦੀ ਸਫ਼ਾਈ, ਭਾਈ ਰੂਪਾ ਵਿਖੇ ਵਾਰਡ ਨੰਬਰ 6 ਦੀ ਸਫ਼ਾਈ, ਨਗਰ ਪੰਚਾਇਤ ਨਥਾਣਾ ਵਿਖੇ ਮੁੱਖ ਬਜ਼ਾਰ ਦੀ ਸਫ਼ਾਈ ਅਤੇ ਲਹਿਰਾ ਮੁਹੱਬਤ ਵਿਖੇ ਵਾਰਡ ਨੰਬਰ 3 ਅਤੇ 4 'ਚ ਨਾਲੀਆਂ ਦੀ ਸਫ਼ਾਈ ਕਰਵਾਈ ਗਈ। ਯੁਵਕ ਸੇਵਾਵਾਂ ਵਿਭਾਗ ਵਲੋਂ ਮਾਤਾ ਸਾਹਿਬ ਕੌਰ ਕਾਲਜ ਤਲਵੰਡੀ ਸਾਬੋ ਦੀ ਐਨ.ਐਸ.ਐਸ. ਯੂਨਿਟ ਦੇ ਨਾਲ ਪੌਦੇ ਲਗਾਏ ਗਏ। ਸਿਹਤ ਵਿਭਾਗ ਦੁਆਰਾ ਬਠਿੰਡਾ ਸ਼ਹਿਰ ਦੇ 1041 ਥਾਵਾਂ ਦੀ ਡੇਂਗੂ ਦੇ ਲਾਰਵਾ ਸਬੰਧੀ ਚੈਕਿੰਗ ਕੀਤੀ ਗਈ ਜਿੱਥੇ 7 ਥਾਵਾਂ 'ਤੇ ਲਾਰਵਾ ਪਾਇਆ ਗਿਆ ਅਤੇ ਨਸ਼ਟ ਕੀਤਾ ਗਿਆ। ਇਹ ਚੈਕਿੰਗ ਅਮਰਪੁਰਾ ਬਸਤੀ, ਭਾਈ ਮਤੀਦਾਸ ਨਗਰ, ਪਰਸਰਾਮ ਨਗਰ, ਮਾਡਲ ਟਾਊਨ 1,2 ਅਤੇ 3, ਹਾਜੀ ਰਤਨ, ਅਰਜਨ ਨਗਰ, ਜੋਗੀ ਨਗਰ, ਕਰਤਾਰ ਬਸਤੀ, ਗੁਰੂ ਨਾਨਕ ਪੁਰਾ, ਹਰਪਾਲ ਨਗਰ, ਬਸੰਤ ਵਿਹਾਰ, ਦੀਪ ਨਗਰ, ਬਲਰਾਜ ਨਗਰ, ਢਿੱਲੋ ਕਲੋਨੀ ਅਤੇ ਮਹਿਣਾ ਬਸਤੀ ਵਿਖੇ ਕੀਤੀ ਗਈ। ਪੰਜਾਬ ਡੇਅਰੀ ਵਿਕਾਸ ਵਿਭਾਗ ਵਲੋਂ ਬਠਿੰਡਾ ਸ਼ਹਿਰ ਦੇ ਬਸੰਤ ਵਿਹਾਰ ਇਲਾਕੇ 'ਚ ਚੰਗੇ ਦੁੱਧ ਦੀ ਜਾਣਕਾਰੀ ਸਬੰਧੀ ਜਾਣਕਾਰੀ ਦਿੱਤੀ ਗਈ।  

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD