Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖਰੜ ਵਿਧਾਨ ਸਭਾ ਹਲਕੇ ਦੀ ਸਿਆਸੀ ਸਥਿਤੀ ਜਿਊਂ ਦੀ ਤਿਊਂ ਬਣੇ ਰਹਿਣ ਦੀ ਸੰਭਾਵਨਾ

ਜਥੇਦਾਰ ਬਡਾਲੀ ਮੁੜ ਤੋਂ ਲਗ ਸਕਦੇ ਨੇ ਖਰੜ ਹਲਕੇ ਦੇ ਇੰਚਾਰਜ

ਜਥੇਦਾਰ ਉਜਾਗਰ ਸਿੰਘ ਬਡਾਲੀ
ਜਥੇਦਾਰ ਉਜਾਗਰ ਸਿੰਘ ਬਡਾਲੀ

Web Admin

Web Admin

5 ਦਰਿਆ ਨਿਊਜ਼ (ਹਰਪ੍ਰੀਤ ਸਿੰਘ ਰਾਮਗੜੀਆ)

ਖਰੜ , 08 Mar 2012

Last updated on: Mar 08, 2012, 00:00 IST

ਪੰਜਾਬ ਵਿਧਾਨ ਸਭਾ ਦੇ ਘੋਸ਼ਿਤ ਕੀਤੇ ਗਏ ਨਤੀਜਿਆਂ ਤੋਂ ਬਾਅਦ ਭਾਵੇਂ ਖਰੜ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ Àਮੀਦਵਾਰ ਜਗਮੋਹਨ ਸਿੰਘ ਕੰਗ ਨੇ ਆਪਣੇ ਮੁੱਖ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਜਥੇਦਾਰ ਉਜਾਗਰ ਸਿੰਘ ਬਡਾਲੀ ਨੂੰ ਹਰਾਉਣ ਵਿੱਚ ਕਾਮਯਾਬੀ ਹਾਸਿਲ ਕਰ ਲਈ ਹੈ ਅਤੇ ਖਰੜ ਵਿਧਾਨ ਸਭਾ ਲਈ ਵੱਡੀ ਪੱਧਰ ਤੇ ਲੋਕਾਂ ਵੱਲੋਂ ਜਥੇਦਾਰ ਬਡਾਲੀ ਦੀ ਇਸ ਹਲਕੇ ਤੋਂ ਸੰਭਾਵੀ ਜਿੱਤ ਦੀਆਂ ਕਿਆਸਰਾਈਆਂ ਉੱਤੇ ਸਾਫ ਤੌਰ ਤੇ ਪਾਣੀ ਫੇਰ ਦਿੱਤਾ ਹੈ ਪਰ ਬਾਵਜੂਦ ਇਸਦੇ ਖਰੜ ਵਿਧਾਨ ਸਭਾ ਹਲਕੇ ਦੀ ਸਿਆਸੀ ਸਥਿਤੀ ਜਿਊਂ ਦੀ ਤਿਊਂ ਬਣੇ ਰਹਿਣ ਦੀ ਪੂਰੀ ਸੰਭਾਵਨਾ ਹੈ ਜਿਸ ਤਰਾਂ ਦੀ ਕਿ ਪਿਛਲੇ ਪੰਜ ਸਾਲ ਤੋਂ ਰਹੀ ਹੈ।ਜਥੇਦਾਰ ਉਜਾਗਰ ਸਿੰਘ ਬਡਾਲੀ ਜੋ ਕਿ ਹੂਣ ਤੋਂ 5 ਸਾਲ ਪਹਿਲਾਂ ਮੋਰਿਡਾ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੀ ਟਿਕਟ ਉੱਤੇ ਸ਼੍ਰੀ ਕੰਗ ਨੂੰ ਹਰਾ ਕੇ ਵਿਧਾਇਕ ਬਣੇ ਸਨ ਨੂੰ ਇਸ ਖੇਤਰ ਦੇ ਵਿਧਾਨ ਸਭਾ ਹਲਕਿਆਂ ਦੀ ਹੋਈ ਨਵੀਂ ਹੱਦਬੰਦੀ ਦੇ ਦੌਰਾਨ ਖਰੜ ਹਲਕੇ ਦੇ ਵਿਕਾਸ ਕਾਰਜਾਂ ਦਾ ਚਾਰਜ ਵੀ ਅਕਾਲੀ ਭਾਜਪਾ ਸਰਕਾਰ ਨੇ ਦੇ ਦਿੱਤਾ ਸੀ ਜਿਸ ਦੇ ਫਲਸਰੂਪ ਜਥੇਦਾਰ ਬਡਾਲੀ  ਖਰੜ ਹਲਕੇ ਲਈ ਵੀ ਪੰਜਾਬ ਸਰਕਾਰ ਵੱਲੋਂ ਇੰਚਾਰਜ ਦੇ ਤੌਰ ਤੇ ਕੰਮ ਕਰ ਰਹੇ ਸਨ। ਜਥੇਦਾਰ ਬਡਾਲੀ ਵੱਲੋਂ ਖਰੜ ਹਲਕੇ ਦੇ ਅੰਦਰ ਆਪਣੀ ਸਥਿਤੀ ਨੂੰ ਮਜਬੂਤ ਕਰਨ ਦੇ ਲਈ ਵੱਡੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਪਰ ਇਸ ਦੇ ਬਾਵਜੂਦ ਉਹ ਸ਼ੀ ਕੰਗ ਤੋਂ ਇਹ ਚੋਣ ਹਾਰ ਗਏ ਹਨ। 

ਹੂਣ ਤੋਂ ਪੰਜ ਸਾਲ ਪਹਿਲਾਂ ਖਰੜ ਵਿਧਾਨ ਸਭਾ ਹਲਕੇ ਦੇ ਅੰਦਰ ਪੰਜਾਬ ਵਿਧਾਨ ਸਭਾ ਦੀਆਂ ਹੋਈਆਂ ਚੋਣਾਂ ਦੇ ਦੋਰਾਨ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਅਤੇ ਸਵਰਗੀ ਕੈਪਟਨ ਕੰਵਲਜੀਤ ਸਿੰਘ ਸਾਬਕਾ ਮੰਤਰੀ ਦੇ ਪੁੱਤਰ ਜਸਜੀਤ ਸਿੰਘ ਬੰਨੀ ਵਿਚਕਾਰ ਮੁਕਾਬਲਾ ਹੋਇਆ ਸੀ ਜਿਸ ਵਿੱਚ ਕਾਂਗਰਸੀ ਉਮੀਦਵਾਰ ਸ਼੍ਰੀ ਸਿੱਧੂ ਨੇ ਜਿੱਤ ਹਾਸਿਲ ਕਰ ਲਈ ਸੀ ਪਰ ਊਸ ਸਮੇਂ ਪੰਜਾਬ ਵਿੱਚ ਅਕਾਲੀ –ਭਾਜਪਾ ਸਰਕਾਰ ਦੇ ਹੋਂਦ ਵਿੱਚ ਆ ਜਾਣ ਕਰਕੇ ਅਤੇ ਸ਼੍ਰੀ ਬੰਨੀ ਨੂੰ ਪੰਜਾਬ ਸਰਕਾਰ ਵੱਲੋਂ  ਖਰੜ ਹਲਕੇ ਦਾ ਇੰਚਾਰਜ ਲਾ ਦੇਣ ਦੇ ਕਾਰਨ ਖਰੜ ਹਲਕੇ ਦੇ ਅੰਦਰ ਸ਼੍ਰੀ ਬੰਨੀ ਹੀ ਲਗਭਗ ਤਿੰਨ ਸਾਲ ਦੇ ਲਈ ਕਰਤਾ ਧਰਤਾ ਦੇ ਤੌਰ ਤੇ ਵਿਚਰਦੇ ਰਹੇ। ਭਾਵੇਂ ਸ਼ੀ ਬੰਨੀ ਖਰੜ ਹਲਕੇ ਦੇ ਹਾਰੇ ਹੋਏ ਉਮੀਦਵਾਰ ਸਨ ਪਰ ਫਿਰ ਵੀ ਉਨਾਂ ਪਾਸ ਪੰਜਾਬ ਵਿਧਾਨ ਸਭਾ ਦੇ ਅੰਦਰ ਨੂੰ ਛੱਡ ਕੇ ਲਗਭਗ ਹੋਰ ਸਾਰੀਆਂ ਹੀ ਸ਼ਕਤੀਆਂ ਮੌਜੂਦ ਰਹੀਆਂ ਸਨ। ਵਿਧਾਇਕ ਨਾਂ ਹੋਣ ਦੇ ਬਾਵਜੂਦ ਵੀ ਸ਼੍ਰੀ ਬੰਨੀ ਵੱਲੋਂ ਖਰੜ ਹਲਕੇ ਦੇ ਅੰਦਰ ਵਿਕਾਸ ਕਾਰਜਾਂ ਦੀ ਮੁਹਿੰਮ ਆਪਣੇ ਹੱਥਾਂ ਵਿੱਚ ਲੈ ਲਈ ਗਈ ਸੀ। ਇਸ ਤੋਂ ਬਾਅਦ ਜਦੋਂ ਕੈਪਟਨ ਕੰਵਲਜੀਤ ਸਿੰਘ ਦੀ ਖਰੜ ਵਿਖੇ ਹੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਹਾਈਕਮਾਂਡ ਵੱਲੋਂ ਸ਼੍ਰੀ ਬੰਨੀ ਨੂੰ ਖਰੜ ਹਲਕੇ ਤੋਂ ਹਟਾਕੇ ਉਨਾਂ ਦੇ ਪਿਤਾ ਦੇ ਜੱਦੀ ਹਲਕੇ ਡੇਰਾਬੱਸੀ ਭੇਜ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਜਥੇਦਾਰ ਬਡਾਲੀ ਨੂੰ ਖਰੜ ਦਾ ਪਾਰਟੀ ਹਾਈਕਮਾਂਡ ਵੱਲੋਂ ਇੰਚਾਰਜ ਲਾ ਦਿੱਤਾ ਗਿਆ ਸੀ। ਹੁਣ ਲਗਭਗ ਪਿਛਲੇ 2 ਸਾਲਾਂ ਤੋਂ ਜਥੇਦਾਰ ਖਰੜ ਹਲਕੇ ਦੇ ਵਿਕਾਸ ਕਾਰਜਾਂ ਦੀ ਕਮਾਂਡ ਆਪਣੇ ਹੱਥਾਂ ਵਿੱਚ ਲੈਕੇ ਇਸ ਹਲਕੇ ਵਿੱਚ ਵਿੱਚਰ ਰਹੇ ਸਨ। ਜਥੇਦਾਰ ਬਡਾਲੀ ਦੇ ਸਮੱਰਥਕਾਂ ਦਾ ਦਾਅਵਾ ਹੈ ਕਿ ਚੋਣ ਹਾਰ ਜਾਣ ਦੇ ਬਾਵਜੂਦ ਵੀ ਜਥੇਦਾਰ ਬਡਾਲੀ ਪੰਜਾਬ ਸਰਕਾਰ ਦੇ ਆਸ਼ੀਰਵਾਦ ਨਾਲ ਹਲਕੇ ਦੇ ਅੰਦਰ ਪਹਿਲਾਂ ਦੀ ਤਰਾਂ ਹੀ ਵਿਚਰਨਗੇ ਅਤੇ ਖਰੜ ਹਲਕੇ ਦੇ ਅੰਦਰ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਨ ਤੋਂ ਇਲਾਵਾ ਹਲਕੇ ਦੇ ਅੰਦਰ ਸ਼ੁਰੂ ਕੀਤੀ ਗਈ ਵਿਕਾਸ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਣਗੇ।  

 

Tags: ujagar singh badali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD