Saturday, 11 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ

 

ਕੇਂਦਰ ਵੱਲੋਂ ਜੋਧਪੁਰ ਨਜ਼ਰਬੰਦਾਂ ਨੂੰ ਦਿੱਤੇ ਮੁਆਵਜ਼ੇ ਬਾਰੇ ਝੂਠ ਬੋਲ ਕੇ ਮਾਝੇ ਦੇ ਕਾਂਗਰਸੀ ਆਪਣੀਆਂ ਜ਼ਮੀਰਾਂ ਨਾ ਵੇਚਣ : ਰਣਜੀਤ ਸਿੰਘ ਬ੍ਰਹਮਪੁਰਾ

Web Admin

Web Admin

5 Dariya News

ਅੰਮ੍ਰਿਤਸਰ , 24 Jul 2018

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਾਝੇ ਦੇ ਕਾਂਗਰਸੀਆਂ ਨੂੰ ਕਿਹਾ ਹੈ ਕਿ ਉਹ ਸਿਰਫ ਗਾਂਧੀ ਪਰਿਵਾਰ ਨੂੰ ਖੁਸ਼ ਕਰਨ ਵਾਸਤੇ, ਜਿਸ ਨੇ ਸਿੱਖਾਂ ਦੇ ਸਭ ਤੋਂ ਪਵਿੱਤਰ ਸਥਾਨ ਸ੍ਰੀ ਹਰਿਮੰਦਰ ਸਾਹਿਬ ਉਤੇ ਟੈਕਾਂ ਅਤੇ ਤੋਪਾਂ ਨਾਲ ਹਮਲਾ ਕਰਵਾਇਆ ਸੀ, ਜੋਧਪੁਰ ਨਜ਼ਰਬੰਦਾਂ ਨੂੰ ਦਿੱਤੇ ਮੁਆਵਜ਼ੇ ਬਾਰੇ ਝੂਠ ਬੋਲ ਕੇ ਆਪਣੀ ਜ਼ਮੀਰਾਂ ਨੂੰ ਨਾ ਵੇਚਣ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਸਾਂਸਦ ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਕਿੰਨੇ ਹੈਰਾਨੀ ਦੀ ਗੱਲ ਹੈ ਕਿ ਪੱਟੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਰਗੇ ਵਿਅਕਤੀ, ਜਿਸ ਨੂੰ ਬਾਕੀ 364 ਸਿੱਖਾਂ ਸਮੇਤ ਗਲਤ ਢੰਗ ਨਾਲ ਗਿਰਫਤਾਰ ਕੀਤਾ ਗਿਆ ਸੀ ਅਤੇ ਨਜਾਇਜ਼ ਹਿਰਾਸਤ ਵਿਚ ਰੱਖਿਆ ਗਿਆ ਸੀ, ਹੁਣ ਕਾਂਗਰਸ ਦੇ ਸੋਹਲੇ ਗਾ ਰਹੇ ਹਨ ਅਤੇ ਨਜ਼ਰਬੰਦਾਂ ਨੂੰ ਕੇਂਦਰੀ ਮੁਆਵਜ਼ਾ ਦਿਵਾਉਣ ਦਾ ਸਿਹਰਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਦੇ ਰਹੇ ਹਨ। ਉਹਨਾਂ ਕਿਹਾ ਇਹ ਗੱਲ ਸੱਚ ਤੋਂ ਕੋਹਾਂ ਦੂਰ ਹੈ।ਅਕਾਲੀ ਸਾਂਸਦ ਨੇ ਕਿਹਾ ਕਿ ਅਸਲੀਅਤ ਇਹ ਸੀ ਕਿ ਇਹ ਯੂਪੀਏ ਸਰਕਾਰ ਹੀ ਸੀ, ਜਿਸ ਨੇ ਜੋਧਪੁਰ ਨਜ਼ਰਬੰਦਾਂ ਨੂੰ ਮੁਆਵਜ਼ਾ ਦਿੱਤੇ ਜਾਣ ਵਿਰੁੱਧ ਸਟੈਂਡ ਲਿਆ ਸੀ। ਉਹਨਾਂ ਕਿਹਾ ਕਿ ਸੀਬੀਆਈ ਤਦ ਤਕ ਯੂਪੀਏ ਸਰਕਾਰ ਦੇ ਸਟੈਂਡ  ਉੱਤੇ ਹੀ ਡਟੀ ਹੋਈ ਸੀ, ਜਦੋਂ ਤਕ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਨਹੀਂ ਮਿਲੀ ਸੀ ਅਤੇ ਉਹਨਾਂ ਨੂੰ ਸੀਬੀਆਈ ਦਾ ਸਟੈਂਡ ਬਦਲਾਉਣ ਅਤੇ ਅੰਮ੍ਰਿਤਸਰ ਅਦਾਲਤ ਦੇ ਹੁਕਮ ਅਨੁਸਾਰ ਨਜ਼ਰਬੰਦਾਂ ਲਈ ਮੁਆਵਜ਼ਾ ਜਾਰੀ ਕਰਵਾਉਣ ਦੀ ਬੇਨਤੀ ਨਹੀਂ ਕੀਤੀ ਸੀ। ਉਹਨਾਂ ਕਿਹਾ ਕਿ ਇਸ ਤੋਂ ਬਾਅਦ ਹੀ ਕੇਂਦਰ ਨੇ ਨਜ਼ਰਬੰਦਾਂ ਨੂੰ ਦੇਣ ਲਈ ਸੂਬਾ ਸਰਕਾਰ ਨੂੰ 2ਥ16 ਕਰੋੜ ਰੁਪਏ ਜਾਰੀ ਕੀਤੇ ਸਨ।

ਹਰਮਿੰਦਰ ਗਿੱਲ ਅਤੇ ਮਾਝੇ ਦੇ ਦੂਜੇ ਕਾਂਗਰਸੀਆਂ ਨੂੰ ਲੋਥਾਂ ਅਤੇ ਕਾਂਗਰਸੀ ਅੱਤਿਆਚਾਰ ਦੇ ਪੀੜਤ ਜੋਧਪੁਰ ਨਜ਼ਰਬੰਦਾਂ ਦੀ ਬਿਪਤਾ ਉੱਤੇ ਸਿਆਸਤ ਕਰਨ ਤੋਂ ਵਰਜਦਿਆਂ ਸਰਦਾਰ ਬ੍ਰਹਮਪੁਰਾ ਨੇ ਕਿਹਾ ਕਿ ਹਰਮਿੰਦਰ ਗਿੱਲ ਇਸ ਤੋਂ ਪਹਿਲਾਂ ਨਜ਼ਰਬੰਦਾਂ ਨੂੰ ਦਿੱਤੇ ਇੱਕ ਲੱਖ ਰੁਪਏ ਦੇ ਮੁਆਵਜ਼ਾ ਦਾ ਸਿਹਰਾ ਕੈਪਟਨ ਅਮਰਿੰਦਰ ਸਿੰਘ ਨੂੰ ਦੇਣ ਸੰਬੰਧੀ ਵੀ ਝੂਠ ਬੋਲ ਰਿਹਾ ਹੈ। ਉਹਨਾਂ ਕਿਹਾ ਕਿ ਇਹ ਸਰਦਾਰ ਪਰਕਾਸ਼ ਸਿੰਘ ਬਾਦਲ ਹਨ, ਜਿਹਨਾਂ ਨੇ ਬਤੌਰ ਮੁੱਖ ਮੰਤਰੀ ਸਾਰੇ ਨਜ਼ਰਬੰਦਾਂ ਨੂੰ ਇੱਕ ਇੱਕ ਲੱਖ ਰੁਪਏ ਦਿੱਤੇ ਜਾਣ ਸੰਬੰਧੀ 2001 ਵਿਚ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ।ਪਰੰਤੂ 2002 ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਦਿਆਂ ਉਹਨਾਂ ਨੇ 4 ਸਾਲ ਤੋਂ ਵਧੇਰੇ ਸਮੇਂ ਤਕ ਨਜ਼ਰਬੰਦਾਂ ਨੂੰ ਇਹ ਮੁਆਵਜ਼ਾ ਨਹੀਂ ਸੀ ਦਿੱਤਾ ਅਤੇ 2007 ਦੀਆਂ ਚੋਣਾਂ ਤੋਂ ਮਹਿਜ਼ 6 ਮਹੀਨੇ ਪਹਿਲਾਂ ਨਜ਼ਰਬੰਦਾਂ ਲਈ ਇਹ ਰਾਸ਼ੀ ਜਾਰੀ ਕੀਤੀ ਗਈ ਸੀ।ਹਰਮਿੰਦਰ ਗਿੱਲ ਨੂੰ ਇਹ ਆਖਦਿਆਂ ਕਿ ਉਸ ਨੂੰ ਭੁੱਲਣਾ ਨਹੀਂ ਚਾਹੀਦਾ ਕਿ ਧੱਕੇਸ਼ਾਹੀ ਵਿਰੁੱਧ ਜੰਗ ਸ਼ੁਰੂ ਕਰਨ ਵਾਲਿਆਂ ਵਿਚ ਉਹ ਵੀ ਸ਼ਾਮਿਲ ਸੀ, ਅਕਾਲੀ ਆਗੂ ਨੇ ਕਿਹਾ ਕਿ ਗਿੱਲ ਨੂੰ ਕੱਲ ਰੈਲੀ ਵਿਚ ਇਹ ਵੀ ਦੱਸਣਾ ਚਾਹੀਦਾ ਸੀ ਕਿ ਕਾਂਗਰਸ ਸਰਕਾਰ ਵੱਲੋਂ ਉਸ ਨੂੰ ਗਲਤ ਢੰਗ ਨਾਲ ਬੰਦੀ ਬਣਾਇਆ ਗਿਆ ਸੀ ਅਤੇ ਇਹ ਗੱਲ ਸਾਹਮਣੇ ਆਉਣ ਕਿ ਉਸ ਦੀ ਗਿਰਫਤਾਰੀ ਕਾਨੂੰਨ ਅਤੇ ਸੰਵਿਧਾਨ ਦੀ ਉਲੰਘਣਾ ਸੀ, ਤੋ ਬਾਅਦ ਵੀ ਉਸ ਨੂੰ ਮੁਆਵਜ਼ਾ ਦੇਣ ਤੋਂ ਇਨਕਾਰ ਕੀਤਾ ਗਿਆ ਸੀ।  ਉਹਨਾਂ ਕਿਹਾ ਕਿ ਜੇਕਰ ਗਿੱਲ ਉਸ ਅੱਤਿਆਚਾਰ ਵਿਰੁੱਧ ਲੜਾਈ ਦੇ ਮਕਸਦ ਪ੍ਰਤੀ ਸੱਚਾ ਸੀ ਤਾਂ ਉਸ ਨੂੰ ਇਸ ਗੱਲ ਦਾ ਖੁਲਾਸਾ ਕਰਨਾ ਚਾਹੀਦਾ ਸੀ ਕਿ ਕੇਂਦਰ ਵੱਲੋਂ ਦਿੱਤਾ ਮੁਆਵਜ਼ਾ ਕਾਂਗਰਸ ਸਰਕਾਰ ਅਤੇ ਗਾਂਧੀ ਪਰਿਵਾਰ ਨੂੰ ਦੋਸ਼ੀ ਸਾਬਿਤ ਕਰਦਾ ਹੈ, ਜਿਹਨਾਂ ਨੇ ਸਿੱਖ ਭਾਈਚਾਰੇ ਉੱਤੇ ਇਹ ਜੁਥਲਮ ਢਾਹਿਆ ਸੀ। ਪਰੰਤੂ ਗਿੱਲ ਨੇ ਸਿੱਖ ਭਾਈਚਾਰੇ ਪ੍ਰਤੀ ਸੱਚਾ ਹੋਣ ਦੀ ਥਾਂ ਗਾਂਧੀ ਪਰਿਵਾਰ ਦੀ ਚਾਪਲੂਸੀ ਕਰਨ ਨੂੰ ਪਹਿਲ ਦਿੱਤੀ ਹੈ। 

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD