Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ : ਅਪਨੀਤ ਰਿਆਤ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਹਰ ਵਿਭਾਗ ਕਰ ਰਿਹਾ ਹੈ ਮਹੱਤਵਪੂਰਨ ਭੂਮਿਕਾ ਅਦਾ : ਅਪਨੀਤ ਰਿਆਤ

ਅਪਨੀਤ ਰਿਆਤ
ਅਪਨੀਤ ਰਿਆਤ

Web Admin

Web Admin

5 Dariya News

ਮਾਨਸਾ , 24 Jul 2018

Last updated on: Jul 24, 2018, 00:00 IST

ਸੂਬਾ ਸਰਕਾਰ ਵੱਲੋਂ ਲੋਕਾਂ ਦੀ ਤੰਦਰੁਸਤ ਸਿਹਤ ਲਈ ਚਲਾਏ ਜਾ ਰਹੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵੱਲੋਂ ਆਪਣੀ ਮਹੱਤਵਪੂਰਨ ਭੁਮਿਕਾ ਨਿਭਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਇਸੇ ਸਬੰਧ ਵਿੱਚ ਸਿਹਤ ਵਿਭਾਗ ਵੱਲੋਂ ਪਿੰਡ ਢੈਪਈ ਵਿਖੇ ਮੈਡੀਕਲ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 18 ਵਿਅਕਤੀਆਂ ਦੀ ਸਿਹਤ ਦਾ ਮੁਆਇਨਾ ਕੀਤਾ ਗਿਆ। ਇਸ ਤੋਂ ਇਲਾਵਾ 4 ਵੱਖ-ਵੱਖ ਖਾਣ-ਪੀਣ ਦੀਆਂ ਵਸਤਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕੀਮਤ 'ਤੇ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਦੀ ਲਗਾਤਾਰਤਾ ਵਿੱਚ ਪੁਲਿਸ ਵਿਭਾਗ ਵੱਲੋਂ 69 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਪ੍ਰਦੂਸ਼ਣ ਕਰਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ 10 ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 27 ਵਾਹਨਾਂ ਦੇ ਹੋਰ ਕੈਟਾਗਿਰੀ ਅਧੀਨ ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕਾਰਜ ਸਾਧਕ ਅਫ਼ਸਰ ਮਾਨਸਾ ਵੱਲੋਂ ਗਲੀਆਂ-ਨਾਲੀਆਂ ਅਤੇ ਸੀਵਰੇਜ਼ ਮੇਨ ਹੋਲਾਂ ਦੀ ਸਾਫ਼-ਸਫਾਈ ਕਰਵਾਈ ਗਈ, ਤਾਂ ਜੋ ਸੀਵਰੇਜ਼ ਦਾ ਪਾਣੀ ਓਵਰਫਲੋਅ ਨਾ ਹੋ ਸਕੇ। ਉਨ੍ਹਾਂ ਦੱਸਿਆ ਕਿ ਕਾਰਜ ਸਾਧਕ ਅਫ਼ਸਰ ਸਰਦੂਲਗੜ੍ਹ ਨੇ 2 ਦੁਕਾਨਾਂ ਦੀ ਚੈਕਿੰਗ ਕੀਤੀ, ਜਿਸ ਦੌਰਾਨ 400 ਗ੍ਰਾਮ ਪਲਾਸਟਿਕ ਦੇ ਲਿਫਾਫੇ ਜਬਤ ਕੀਤੇ ਗਏ। ਈ.ਓ. ਭੀਖੀ ਵੱਲੋਂ ਦੁਕਾਨਾਂ ਦੇ ਅੱਗੇ ਵਾਧੂ ਪਿਆ ਸਮਾਨ ਹਟਾਇਆ ਗਿਆ, ਤਾਂ ਜੋ ਰਾਹਗੀਰਾਂ ਨੂੰ ਆਉਣ-ਜਾਣ ਵਿੱਚ ਦਿੱਕਤ ਪੇਸ਼ ਨਾ ਆਵੇ। ਇਸੇ ਤਰ੍ਹਾਂ ਈ.ਓ. ਬੋਹਾ ਵੱਲੋਂ ਵੀ ਗਲੀਆਂ-ਨਾਲੀਆਂ ਦੀ ਸਾਫ਼-ਸਫਾਈ ਕਰਵਾਈ ਗਈ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪਬਲਿਕ ਹੈਲਥ ਦੀ ਟੀਮ ਵੱਲੋਂ ਪਿੰਡ ਚੱਕ ਭਾਈਕੇ ਦੀਆਂ ਵਾਟਰ ਸਕੀਮਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਸਬੰਧੀ ਪ੍ਰਾਪਤ 3 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ।

 

Tags: Tandarust Punjab , DC Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD