Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

'ਆਪ' ਦੇ ਵਫ਼ਦ ਵੱਲੋਂ ਸਪੀਕਰ ਰਾਣਾ ਕੇਪੀ ਸਿੰਘ ਨਾਲ ਮੁਲਾਕਾਤ

Web Admin

Web Admin

5 Dariya News

ਚੰਡੀਗੜ , 24 Jul 2018

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨਾਲ ਅੱਜ ਇਥੇ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਮੁਲਾਕਾਤ ਕੀਤੀ ਅਤੇ ਕੈਨੇਡਾ ਵੱਲੋਂ ਇਸ ਪਾਰਟੀ ਦੇ ਦੋ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਓਟਵਾ ਹਵਾਈ ਅੱਡੇ ਤੋਂ ਵਾਪਸ ਭੇਜਣ ਦਾ ਮਸਲਾ ਉਠਾਇਆ। ਇਸ ਮਸਲੇ ਦਾ ਤੁਰੰਤ ਗੰਭੀਰ ਨੋਟਿਸ ਲੈਂਦਿਆਂ ਸਪੀਕਰ ਨੇ ਕਿਹਾ ਕਿ ਉਹ ਭਾਰਤੀ ਵਿਦੇਸ਼ ਮੰਤਰਾਲੇ ਨੂੰ ਇਸ ਬਾਰੇ ਲਿਖਣਗੇ ਤਾਂ ਜੋ ਇਸ ਮਸਲੇ ਉਤੇ ਢੁਕਵੀਂ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨਾਂ ਕਿਹਾ ਕਿ ਭਾਰਤ ਤੇ ਕੈਨੇਡਾ ਰਾਸ਼ਟਰਮੰਡਲ ਮੁਲਕ ਹਨ ਅਤੇ ਉਨਾਂ ਨੂੰ ਆਪਣੇ ਰਿਸ਼ਤਿਆਂ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਰਾਣਾ ਕੇਪੀ ਸਿੰਘ ਨੇ ਕਿਹਾ ਕਿ ਕੈਨੇਡਾ ਸਰਕਾਰ ਨੂੰ ਚੁਣੇ ਹੋਏ ਨੁਮਾਇੰਦਿਆਂ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਲੋਕਾਂ ਵੱਲੋਂ ਚੁਣੇ ਹੋਏ ਕਿਸੇ ਵੀ ਨੁਮਾਇੰਦੇ ਨਾਲ ਅਜਿਹਾ ਵਤੀਰਾ ਅਫਸੋਸਨਾਕ ਅਤੇ ਨਿੰਦਣਯੋਗ ਹੈ। 'ਆਪ' ਦੇ ਇਸ ਵਫ਼ਦ ਵਿੱਚ ਹੋਰ ਵਿਧਾਇਕਾਂ ਤੋਂ ਇਲਾਵਾ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਵੀ ਸ਼ਾਮਲ ਸਨ।

 

Tags: Rana Kanwarpal Singh , Sukhpal Singh Khaira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD