Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਟੋਹੜਾ ਪਰਿਵਾਰ ਤੇ ਸਮਰਥਕ ਆਮ ਆਦਮੀ ਪਾਰਟੀ ਨਾਲ ਡਟ ਕੇ ਖੜੇ ਹਨ : ਕੁਲਦੀਪ ਕੋਰ ਟੋਹੜਾ

ਅਕਾਲੀ ਦਲ ਤੇ ਕਾਂਗਰਸ ਨੇ ਕਦੇ ਵੀ ਪੰਜਾਬ ਦਾ ਭਲਾ ਨਹੀ ਸੋਚਿਆ, ਸੁਹਾਵਣੇ ਪੰਜਾਬ ਦਾ ਸੁਪਨਾ ਸਿਰਫ ਆਪ ਹੀ ਕਰ ਸਕਦੀ ਹੈ ਪੂਰਾ

ਕੁਲਦੀਪ ਕੋਰ ਟੋਹੜਾ
ਕੁਲਦੀਪ ਕੋਰ ਟੋਹੜਾ

5 Dariya News

ਪਟਿਆਲਾ , 25 Jul 2018

Last updated on: Jul 25, 2018, 00:00 IST

ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੋਹੜਾ ਦੀ ਸੁਪੱਤਰੀ ਬੀਬੀ ਕੁਲਦੀਪ ਕੋਰ ਟੋਹੜਾ ਨੇ ਆਖਿਆ ਹੈ ਕਿ ਟੋਹੜਾ ਪਰਿਵਾਰ ਤੇ ਇਸ ਦੇ ਸਮਰਥਕ ਆਮ ਆਦਮੀ ਪਾਰਟੀ ਨਾਲ ਪੂਰੀ ਤਰਾਂ ਡਟ ਕੇ ਖੜੇ ਹਨ। ਬੀਬੀ ਟੋਹੜਾ ਅੱਜ ਇਥੇ ਆਪ ਦੀ ਮਜ਼ਬੂਤੀ ਲਈ ਸੱਦੀ ਮੀਟਿੰਗ ਮੋਕੇ ਵਰਕਰਾਂ ਦੀਆਂ ਸਮੱਸਿਆਵਾਂ ਸੁਣਨ ਤੋ ਬਾਅਦ ਗੱਲਬਾਤ ਕਰ ਰਹੇ ਸਨ। ਬੀਬੀ ਕੁਲਦੀਪ ਕੋਰ ਟੋਹੜਾ ਨੇ ਕਿਹਾ ਕਿ ਟੋਹੜਾ ਪਰਿਵਾਰ ਨੇ ਸ੍ਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਤੇ ਦੇਸ਼ ਪ੍ਰਤੀ ਸਚੁੱਜੀ ਸੋਚ ਕਾਰਨ ਹੀ ਪਹਿਲਾ ਆਪ ਦਾ ਪੱਲਾ ਫੜਿਆ ਸੀ ਤੇ ਅੱਜ ਵੀ ਇਹ ਪਰਿਵਾਰ ਪੂਰੀ ਤਰਾ ਸ੍ਰੀ ਕੇਜਰੀਵਾਲ ਦੀਆਂ ਨੀਤੀਆਂ ਨਾਲ ਸਹਿਮਤ ਹੈ । ਉਨਾਂ ਕਿਹਾ ਕਿ ਦਿੱਲੀ ਵਿਚ ਕੇਂਦਰ ਦੀ ਭਾਜਪਾ ਸਰਕਾਰ ਦੀ ਲੱਖ ਜੋਰ ਅਜਮਾਈ ਤੋ  ਬਾਅਦ ਜੋ ਸਟੇਟ ਦਾ ਮਾਡਲ ਸ੍ਰੀ ਕੇਜਰੀਵਾਲ ਨੇ ਦਿਤਾ ਹੈ ਉਹ ਸਾਰੇ ਦੇਸ ਦੀ ਇਕ ਵੱਡੀ ਉਦਾਰਨ ਹੈ। ਬੀਬੀ ਟੋਹੜਾ ਨੇ ਕਿਹਾ ਕਿ ਪੰਜਾਬ ਨੂੰ ਪਹਿਲਾਂ 10 ਸਾਲ ਅਕਾਲੀ ਦਲ ਨੇ ਲੁੱਟ ਕੇ ਖਾਧਾ ਤੇ ਪੰਜਾਬ ਦਾ ਸਰਵਨਾਸ ਕੀਤਾ ਤੇ ਅੱਜ ਕਾਂਗਰਸ ਪੰਜਾਬ ਦਾ ਬੇੜਾ ਗਰਕ ਕਰਨ ਤੇ ਤੁਲੀ ਹੋਈ ਹੈ । ਉਨਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਇਨਾਂ ਦੋਹਾਂ ਪਾਰਟੀਆਂ ਦੇ ਘਟੀਆਂ ਕਾਰਨਾਮਿਆਂ ਤੋ ਨਿਰਾਸ਼ ਹੈ । ਉਨਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ , ਮੁਲਾਜਮ , ਨੋਜਵਾਨ , ਗਰੀਬ ਵਰਗ ਕਾਂਗਰਸ ਨੂੰ ਕੋਸ ਰਿਹਾ ਹੈ ਕਿਉਂਕਿ ਕਾਂਗਰਸ ਪੰਜਾਬ ਦੇ ਲੋਕਾਂ ਨਾਲ ਇਕ ਵੀ ਵਾਆਦਾ ਪੂਰਾ ਨਹੀ ਕਰ ਸਕੀ ਹੈ। ਬੀਬੀ ਟੋਹੜਾ ਨੇ ਕਿਹਾ ਕਿ ਜਲਦ ਹੀ ਟੋਹੜਾ ਪਰਿਵਾਰ ਆਪ ਦੀ ਮਜ਼ਬੂਤੀ ਲਈ ਪਾਰਟੀ ਦੇ ਹੁਕਮ ਅਨੁਸਾਰ ਹਲਕਾ ਸਨੋਰ ਤੇ ਹੋਰ ਖੇਤਰਾਂ ਵਿਚ ਵਰਕਰਾਂ ਦੀਆਂ ਮੀਟਿੰਗਾ ਸ਼ੁਰੂ ਕਰੇਗਾ ਤੇ ਲੋਕਾਂ ਨੂੰ ਕਾਂਗਰਸ ਤੇ ਅਕਾਲੀ ਦਲ ਦੀਆਂ ਘਟੀਆਂ ਨੀਤੀਆਂ ਤੋ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਆ ਰਹੀਆਂ ਲੋਕ ਸਭਾ ਚੋਣਾਂ Îਵਿਚ ਵੱਡੀ ਜਿੱਤ ਪ੍ਰਾਪਤ ਕੀਤੀ ਜਾ ਸਕੇ ।ਬੀਬੀ ਟੋਹੜਾ ਨੇ ਕਿਹਾ ਕਿਹਾ ਟੋਹੜਾ ਪਰਿਵਾਰ ਪਾਰਟੀ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ, ਸਹਿ ਪ੍ਰਧਾਨ ਡਾਕਟਰ ਬਲਬੀਰ ਸਿੰਘ ਦੀ ਅਗਵਾਈ ਵਿਚ ਪੂਰੇ ਪੰਜਾਬ ਵਿਚ ਪਾਰਟੀ ਦੀ ਮਜ਼ਬੂਤੀ ਲਈ ਮੁਹਿੰਮ ਚਲਾਵੇਗੀ ਤੇ ਸਮੁੱਚੇ ਪੰਜਾਬ ਵਿਚ ਪੰਥ ਰਤਨ ਜਥੇਦਾਰ ਟੋਹੜਾ ਦੇ ਸਮਰੱਥਕਾਂ ਨੂੰ ਆਪ ਪਾਰਟੀ ਨਾਲ ਜੋੜਿਆ ਜਾਵੇਗਾ । ਉਨਾਂ ਕਿਹਾ ਕਿ ਪਾਰਟੀ ਦੀ ਲੀਡਰਸਿਪ ਵਿਚ ਕੋਈ ਮਤਭੇਦ ਨਹੀ ਹਨ ਤੇ ਲੋਕ ਸਭਾ ਚੋਣਾਂ ਲਈ ਸਾਰੇ ਡਟ ਕੇ ਤਿਆਰੀ ਕਰ ਰਹੇ ਹਨ।  ਇਸ ਮੋਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੋਹੜਾ , ਸਾਬਕਾ ਚੈਅਰਮੈਨ ਹਰਿਦੰਰਪਾਲ ਸਿੰਘ ਟੋਹੜਾ, ਕੰਨਵਰਬੀਰ ਸਿੰਘ ਟੋਹੜਾ ਤੇ ਹੋਰ ਵੀ ਸਮਰਥਕ ਹਾਜ਼ਰ ਸਨ। 

 

Tags: AAP PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD