Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਪਿੰਡ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ : ਮਨਜਿੰਦਰ ਸਿੰਘ ਸਿਰਸਾ, ਮਜੀਠੀਆ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਮੀਟਿੰਗ ਦੌਰਾਨ ਅਕਾਲੀ ਆਗੂਆਂ ਨੇ ਲਏ ਕਈ ਅਹਿਮ ਫ਼ੈਸਲੇ

Web Admin

Web Admin

5 Dariya News

ਅੰਮ੍ਰਿਤਸਰ , 25 Jul 2018

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਅਮਲ ਕਰਦਿਆਂ ਅਕਾਲੀ ਦਲ ਨੂੰ ਹਰੇਕ ਵਰਗ ਵਿਚ ਮੁੜ ਤੋਂ ਮਕਬੂਲ ਤੇ ਸਰਗਰਮ ਕਰਨ ਤੋਂ ਇਲਾਵਾ ਪਾਰਟੀ ਜਥੇਬੰਦਕ ਢਾਂਚੇ ਨੂੰ ਪਿੰਡ ਪੱਧਰ 'ਤੇ ਮਜ਼ਬੂਤ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ।ਅਜ ਜ਼ਿਲ੍ਹਾ ਅੰਮ੍ਰਿਤਸਰ ਦੇ ਪਾਰਟੀ ਅਬਜ਼ਰਵਰ ਦਿਲੀ ਗੁਰਦਵਾਰਾ ਕਮੇਟੀ ਦੇ ਜਨਰਲ ਸਕੱਤਰ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਜ਼ਿਲ੍ਹੇ ਨਾਲ ਸੰਬੰਧਿਤ ਸੀਨੀਅਰ ਅਕਾਲੀ ਆਗੂਆਂ ਨਾਲ ਮੀਟਿੰਗ ਕਰਦਿਆਂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਤੋਂ ਜਾਣੂ ਕਰਾਉਂਦਿਆਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਪ੍ਰਤੀ ਸੀਨੀਅਰ ਅਕਾਲੀ ਆਗੂਆਂ ਨੂੰ ਪਾਰਟੀ ਨੂੰ ਸਮਰਪਿਤ ਸਰਗਰਮ ਅਤੇ ਬੇਦਾਗ਼ ਅਕਾਲੀ ਵਰਕਰਾਂ ਦੀਆਂ ਲਿਸਟਾਂ ਤਿਆਰ ਕਰਨ ਲਈ ਕਿਹਾ ਹੈ, ਤਾਂ ਕਿ ਵਰਕਰਾਂ ਦੀ ਸੂਚੀ ਮੁਖ ਦਫ਼ਤਰ ਨੂੰ ਜਲਦ ਤੋਂ ਜਲਦ ਭੇਜ ਕੇ ਉਨ੍ਹਾਂ ਨੂੰ ਪਾਰਟੀ 'ਚ ਮਾਨ ਸਨਮਾਨ ਅਤੇ ਜ਼ਿੰਮੇਵਾਰੀਆਂ ਸੌਂਪੀਆਂ ਜਾ ਸਕਣ। ਇਸ ਮੌਕੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਿਧਾਇਕ ਸ: ਬਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ ਸ: ਗੁਲਜ਼ਾਰ ਸਿੰਘ ਰਣੀਕੇ, ਜ਼ਿਲ੍ਹਾ ਪ੍ਰਧਾਨ ਸ: ਵੀਰ ਸਿੰਘ ਲੋਪੋਕੇ, ਅਮਰਪਾਲ ਸਿੰਘ ਬੋਨੀ ਅਜਨਾਲਾ, ਡਾ: ਦਲਬੀਰ ਸਿੰਘ ਵੇਰਕਾ, ਮਲਕੀਤ ਸਿੰਘ ਏ ਆਰ (ਸਾਬਕਾ ਵਿਧਾਇਕ) ਅਤੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਵੀ ਮੌਜੂਦ ਸਨ। ਸ: ਸਿਰਸਾ ਅਤੇ ਸ: ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪਾਰਟੀ ਹੈ। ਪੰਜਾਬ ਦੇ ਹਿਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਇਕ ਲੰਮੀ ਲੜਾਈ ਲੜੀ ਹੈ। ਉਨ੍ਹਾਂ ਦਸਿਆ ਕਿ ਪੰਜਾਬ ਅਤੇ ਪੰਜਾਬੀਆਂ ਦੇ ਹਿਤ ਕਾਂਗਰਸ ਸਰਕਾਰ ਦੇ ਹੱਥਾਂ 'ਚ ਸੁਰੱਖਿਅਤ ਨਹੀਂ ਹੈ। ਕਾਂਗਰਸ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਵਫ਼ਾ ਹੋਣ ਦਾ ਕੋਈ ਸੰਕੇਤ ਨਜ਼ਰ ਨਹੀਂ ਆ ਰਿਹਾ। ਕਾਂਗਰਸ ਦੀਆਂ ਗਲਤ ਨੀਤੀਆਂ ਕਾਰਨ ਉਦਯੋਗਾਂ ਦੇ ਖੇਤਰ 'ਚ ਪੰਜਾਬ ਪਹਿਲੇ ਨੰਬਰ ਤੋਂ ਅਜ 20 ਵੇਂ ਸਥਾਨ 'ਤੇ ਖਿਸਕ ਚੁੱਕਿਆ ਹੈ। ਝਾੜ ਖੰਡ ਅਤੇ ਬਿਆਰ ਵਰਗੇ ਸੂਬੇ ਪੰਜਾਬ ਤੋਂ ਅਗੇ ਲੰਘ ਗਏ ਹਨ। ਪੰਜਾਬ ਵਿਚ ਨਿਵੇਸ਼ ਕਰਨ ਲਈ ਕੋਈ ਤਿਆਰ ਨਹੀਂ ਹੈ। 

ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੀ ਸਰਕਾਰ ਨੇ ਆਮ ਲੋਕਾਂ ਦਾ ਜਿਊਣਾ ਦੁੱਭਰ ਕਰ ਕੇ ਰਖ ਦਿਤਾ ਹੈ। 60 ਲਖ ਨੂੰ ਰੁਜ਼ਗਾਰ ਦੇਣ ਦਾ ਝੂਠਾ ਵਾਅਦਾ ਕੀਤਾ ਗਿਆ ਜਦ ਕਿ ਅਜ ਤਕ ਕਿਸੇ 10 ਨੂੰ ਵੀ ਸਰਕਾਰ ਰੁਜ਼ਗਾਰ ਨਹੀਂ ਦੇ ਸਕੀ ਹੈ। ਸਕੱਤਰੇਤ ਦੇ ਮੁਲਾਜ਼ਮਾਂ ਤਕ ਨੂੰ ਤਨਖ਼ਾਹਾਂ ਲਈ ਧਰਨੇ ਲਾਉਣੇ ਪੈ ਰਹੇ ਹਨ। ਕਿਸਾਨਾਂ ਨਾਲ ਕਰਜ਼ਾ ਮੁਆਫੀ ਦਾ ਲਾਰਾ ਕਿਸਾਨੀ ਨੂੰ ਰੋਜ਼ਾਨਾ ਖੁਦਕੁਸ਼ੀਆਂ ਵਲ ਧਕ ਰਿਹਾ ਹੈ। ਬਜ਼ੁਰਗਾਂ ਅਤੇ ਵਿਧਵਾਵਾਂ ਨੂੰ ਪੈਨਸ਼ਨ ਲਈ ਖੁਆਰ ਹੋਣਾ ਪੈ ਰਿਹਾ ਹੋਣਾ ਸਮਾਜ ਤੇ ਸਰਕਾਰ ਦੇ ਮਥੇ ਕਲੰਕ ਹੈ। ਗਰੀਬ ਵਰਗ ਨੂੰ ਰਿਆਇਤਾਂ ਦੇਣ ਤੋਂ ਹਥ ਖਿੱਚ ਲਿਆ ਗਿਆ ਹੈ। ਨਸ਼ਿਆਂ ਅਤੇ ਅਮਨ ਕਾਨੂੰਨ ਦੇ ਮਾਮਲੇ 'ਚ ਤਾਂ ਸਰਕਾਰ ਡੂੰਘੀ ਨੀਂਦ 'ਚ ਜਾ ਚੁਕੀ ਹੈ। ਬਾਦਲ ਸਰਕਾਰ ਸਮੋ ਉਸਾਰੀਆਂ ਗਈਆਂ ਵਿਰਾਸਤੀ ਯਾਦਗਾਰਾਂ ਦੀ ਸੰਭਾਲ ਦੀ ਕੋਈ ਨੀਤੀ ਨਹੀਂ। ਸ: ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਨੂੰ ਲੈ ਕੇ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਸੜਕ 'ਤੇ ਲੜਾਈ ਲੜਦਿਆਂ ਸਰਕਾਰ ਵਿਰੋਧੀ ਲੋਕ ਲਹਿਰ ਪੈਦਾ ਕਰੇਗਾ। ਉਨ੍ਹਾਂ ਦਸਿਆ ਕਿ ਪਾਰਟੀ ਦੀ ਮਜ਼ਬੂਤੀ ਲਈ ਅਕਾਲੀ ਦਲ ਵੱਲੋਂ ਇਸਤਰੀ ਵਿੰਗ, ਯੂਥ ਵਿੰਗ, ਐਕਸ ਸਰਵਿਸਮੈਨ ਵਿੰਗ, ਵਪਾਰੀ ਵਿੰਗ, ਐੱਸ ਸੀ ਤੇ ਬੀ ਸੀ ਵਿੰਗ, ਕਿਸਾਨ ਵਿੰਗ, ਪ੍ਰਵਾਸੀ ਵਿੰਗ ਆਦਿ ਨੂੰ ਪਿੰਡ ਪੱਧਰ ਤਕ ਮਜ਼ਬੂਤ ਕੀਤਾ ਜਾਵੇਗਾ।  ਇਸ ਮੌਕੇ  ਮੀਟਿੰਗ ਵਿਚ ਸਹਿ ਅਬਜ਼ਰਵਰ ਸਰਬਜੀਤ ਸਿੰਘ ਸਾਬੀ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜੋਧ ਸਿੰਘ ਸਮਰਾ, ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ, ਸੁਰਜੀਤ ਸਿੰਘ ਭਿਟੇਵਡ, ਬੀਬੀ ਕਿਰਨਜੋਤ ਕੌਰ, ਅਮਰਜੀਤ ਸਿੰਘ ਬੰਡਾਲਾ, ਮਗਵਿੰਦਰ ਸਿੰਘ ਖਾਪੜਖੇੜੀ, ਬਲਦੇਵ ਸਿੰਘ ਤੇੜਾ, ਬਿਕਰਮਜੀਤ ਸਿੰਘ ਕੋਟਲਾ ( ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਪਰਮਜੀਤ ਸਿੰਘ ਪ੍ਰਧਾਨ ਐੱਸ ਸੀ ਵਿੰਗ, ਆਰ ਸੀ ਯਾਦਵ ਪ੍ਰਧਾਨ ਪ੍ਰਵਾਸੀ ਵਿੰਗ, ਬੀਬੀ ਰਾਜਵਿੰਦਰ ਕੌਰ, ਬੀਬੀ ਵਜਿੰਦਰ ਕੌਰ ਵੇਰਕਾ, ਗੁਰਪ੍ਰੀਤ ਸਿੰਘ ਰੰਧਾਵਾ, ਰਜਿੰਦਰ ਸਿੰਘ ਮਰਵਾਹਾ, ਰਵੇਲ ਸਿੰਘ, ਰਾਣਾ ਰਣਬੀਰ ਸਿੰਘ ਲੋਪੋਕੇ, ਮੇਜਰ ਸ਼ਿਵੀ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ। 

 

Tags: Bikram Singh Majithia , Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD