Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਲੱਖ਼ਣ ਸਮਰੱਥਾ ਵਾਲੇ ਬੱਚਿਆਂ ਲਈ ਲਗਾਇਆ ਹੋ ਮਿਉਪੈਥਿਕ ਚੈਕਅੱਪ ਕੈਂਪ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਕੈਂਪ ਦੌਰਾਨ ਬੱਚਿਆਂ ਅਤੇ ਮਾਪਿਆਂ ਨੂੰ ਪੀਣ ਵਾਲੇ ਪਾਣੀ ਤੇ ਖਾਣ-ਪੀਣ ਵਾਲੀਆਂ ਵਸਤੂਆਂ ਬਾਰੇ ਦਿੱਤੀ ਜਾਣਕਾਰੀ

Web Admin

Web Admin

5 Dariya News

ਬਰਨਾਲਾ , 25 Jul 2018

Last updated on: Jul 25, 2018, 00:00 IST

ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਬਰਨਾਲਾ ਮਨਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਬਰਨਾਲਾ ਰਾਜਵੰਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ਼ਿਵਪਾਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਿਵੀਆਂਗ ਬੱਚਿਆਂ ਲਈ ਹੋਮਿਉਪੈਥਿਕ ਚੈਕਅੱਪ ਕੈਂਪ ਸਪੈਸ਼ਲ ਰਿਸੋਰਸ ਸੈਂਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਬਰਨਾਲਾ ਵਿਖੇ ਲਗਵਾਇਆ ਗਿਆ।ਇਸ ਕੈਂਪ ਵਿੱਚ ਸਰਕਾਰੀ ਹਸਪਤਤਾਲ ਬਰਨਾਲਾ ਦੇ ਹੋਮਿਉਪੈਥਿਕ ਡਾਕਟਰ ਸ਼੍ਰੀਮਤੀ ਪਰਮਿੰਦਰ ਪੁਨੂੰ ਵੱਲੋਂ 27 ਬੱਚਿਆਂ ਦਾ ਚੈਕਅੱਪ ਕੀਤਾ ਗਿਆ ਅਤੇ ਨਾਲ ਹੀ ਬੱਚਿਆਂ ਨੂੰ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੌਰਾਨ ਡਾ. ਸ਼੍ਰੀਮਤੀ ਪਰਮਿੰਦਰ ਪੁਨੂੰ ਵੱਲੋਂ ਬੱਚਿਆਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਪੀਣ ਵਾਲੇ ਪਾਣੀ , ਬਰਸਾਤ ਦੇ ਮੌਸਮ ਵਿੱਚ ਖਾਣ-ਪੀਣ ਵਾਲੀਆਂ ਵਸਤੂਆਂ ਅਤੇ ਸਿਹਤ ਸਬੰਧੀ ਜਾਣਕਾਰੀ ਦਿੱਤੀ।ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ)  ਮੈਡਮ ਮਨਿੰਦਰ ਕੌਰ ਵੱਲੋਂ ਬੱਚਿਆਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਬਾਰੇ ਅਤੇ ਚਟ-ਪਟੀਆਂ, ਮਿੱਠੀਆਂ ਚੀਜ਼ਾਂ, ਤਲੀਆਂ ਵਸਤੂਆਂ ਖਾਣ ਤੋਂ ਪਰੇਹਜ਼ ਕਰਨ ਅਤੇ ਕੋਈ ਵੀ ਵਸਤੂ ਖਾਣ ਤੋਂ ਪਹਿਲਾਂ ਹੱਥ ਧੋਣ ਲਈ ਲਈ ਪ੍ਰੇਰਿਤ ਕੀਤਾ।  ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੁੜਨ ਲਈ ਕਿਹਾ ਤਾਂ ਜੋ ਉਨ੍ਹਾਂ ਦਾ ਬਹੁਪਖੀ ਵਿਕਾਸ ਹੋ ਸਕੇ।ਇਸ ਮੌਕੇ ਜ਼ਿਲ੍ਹਾ ਸਪੈਸ਼ਲ ਐਜੂਕੇਟਰ ਸ਼੍ਰੀ ਮੁਹੰਮਦ ਰਿਜਵਾਨ ਨੇ ਦੱਸਿਆ ਕਿ ਸਮੇਂ-ਸਮੇਂ ਸਿਰ ਸਪੈਸ਼ਲ ਲੋੜਾਂ ਵਾਲੇ ਬੱਚਿਆਂ ਦਾ ਚੈਕਅੱਪ ਕਰਵਾਇਆ ਜਾਂਦਾ ਹੈ ਤਾਂ ਜੋ ਬੱਚਿਆਂ ਨੂੰ ਕਈ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਮਾਪਿਆਂ ਨੂੰ ਬਰਸਾਤ ਦੇ ਮੌਸਮ ਵਿੱਚ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ। ਇਸ ਮੌਕੇ ਤੇ ਸੁਪਰਡੈਂਟ ਰਾਕੇਸ਼ ਜੈਨ, ਮੈਡਮ ਸ਼੍ਰੀਮਤੀ ਮਨਜੀਤ ਕੌਰ, ਪ੍ਰਿੰਸੀਪਲ ਸ਼੍ਰੀ ਮੁਹੰਮਦ ਖ਼ਲੀਲ, ਫਾਰਮਾਸਿਸਟ ਚਰਨਜੀਤ ਸਿੰਘ ਅਤੇ ਆਈ.ਈ.ਆਰ.ਟੀ. ਅਤੇ ਆਈ.ਈ.ਵੀ. ਮੌਜੂਦ ਸਨ।

 

Tags: Tandarust Punjab , Medical Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD