Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਜ਼ਾਦੀ ਦਿਵਸ ਸਮਾਰੋਹ ਧੂਮਧਾਮ ਨਾਲ ਮਨਾਇਆ ਜਾਵੇਗਾ : ਚਰਨਦੇਵ ਸਿੰਘ ਮਾਨ

ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਅਜ਼ਾਦੀ ਦਿਵਸ ਦੀਆਂ ਤਿਆਰੀਆਂ ਦੇ ਮੱਦੇ ਨਜ਼ਰ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 26 Jul 2018

Last updated on: Jul 26, 2018, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਰਕਾਰੀ ਕਾਲਜ ਫੇਜ਼-6 ਵਿਖੇ ਅਜ਼ਾਦੀ ਦਿਵਸ ਸਮਾਰੋਹ ਬੜੇ ਹੀ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਸਮਾਰੋਹ ਮੌਕੇ ਕਾਲਜਾਂ ਅਤੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ  ਨੇ ਅਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੀਆਂ ਤਿਆਰੀਆਂ ਦੇ ਮੱਦੇ ਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਸਕੂਲਾਂ ਅਤੇ  ਕਾਲਜਾਂ ਦੇ ਮੁਖੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਅਜ਼ਾਦੀ ਦਿਵਸ ਸਮਾਰੋਹ ਮੌਕੇ ਝਾਕੀਆਂ ਵੀ ਕੱਢੀਆਂ ਜਾਣਗੀਆਂ। ਸ੍ਰੀ ਮਾਨ ਨੇ ਦੱਸਿਆ ਕਿ ਅਜ਼ਾਦੀ ਦਿਵਸ ਮੌਕੇ ਤਿਰੰਗਾ ਲਹਿਰਾਉਣ ਉਪਰੰਤ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਐਨ.ਸੀ.ਸੀ. ਦੇ ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜ਼ਾਦੀ ਦਿਵਸ ਸਮਾਰੋਹ ਸਾਡਾ ਕੌਮੀ ਤਿਉਹਾਰ ਹੈ ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਇਸ ਸਮਾਗਮ ਵਿਚ ਵੱਧ ਤੋਂ ਵੱਧ ਸਿਰਕਤ ਕਰੀਏ। ਉਨ੍ਹਾਂ ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੂੰ ਅਜ਼ਾਦੀ ਦਿਵਸ ਸਮਾਰੋਹ ਮੌਕੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਨੂੰ ਤਿਆਰ ਕਰਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। 

ਉਨ੍ਹਾਂ ਖਾਸ ਕਰਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਿੱਧੇ ਭੰਗੜੇ ਦੀ ਆਈਟਮ ਸਮੇਤ ਹੋਰ ਆਈਟਮਾਂ ਦੀ ਤਿਆਰੀ ਕਰਾਉਣ ਲਈ ਵੀ ਆਖਿਆ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ  ਜਿਹੜੇ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਅਜ਼ਾਦੀ ਦਿਵਸ ਦੇ ਸਮਾਰੋਹ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਡਿਊਟੀਆਂ ਲਗਾਈਆਂ ਗਈਆਂ ਹਨ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਅਜ਼ਾਦੀ ਦਿਵਸ ਸਮਾਰੋਹ ਮੌਕੇ ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।ਇਸ ਮੌਕੇ, ਐਸ.ਪੀ. (ਹੈ.ਕੁ) ਗੁਰਸੇਵਕ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ.ਡੀ.ਐਮ. ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਜਸਵੀਰ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਯਸ਼ਪਾਲ ਸ਼ਰਮਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਕਾਨੂੰ ਥਿੰਦ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰਮਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫਸਰ(ਐਲੀ.) ਗੁਰਪ੍ਰੀਤ ਕੌਰ ਧਾਲੀਵਾਲ, ਜਿਲ੍ਹਾ ਜੰਗਲਾਤ ਅਫਸਰ ਗੁਰਮਅਨਪ੍ਰੀਤ ਸਿੰਘ, ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਮਰਜੀਤ ਸਿੰਘ, ਐਕਸੀਅਨ ਐਚ.ਐਸ.ਓਬਰਾਏ, ਸਕੱਤਰ ਜਿਲ੍ਹਾ ਰੈਡ ਕਰਾਸ ਸੁਸਾਇਟੀ ਰਾਜ ਮੱਲ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।  

 

Tags: ADC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD