Saturday, 27 April 2024

 

 

ਖ਼ਾਸ ਖਬਰਾਂ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼

 

' ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ' ਤਹਿਤ ਪ੍ਰਾਇਮਰੀ ਅਧਿਆਪਕਾਂ ਦੀਆਂ ਟ੍ਰੇਨਿੰਗਾਂ ਸ਼ੁਰੂ

ਜ਼ਿਲ੍ਹੇ ਦੇ ਤਕਰੀਬਨ 1500 ਅਧਿਆਪਕਾਂ ਨੂੰ ਦਿੱਤੀ ਜਾਵੇਗੀ ਟ੍ਰੇਨਿੰਗ- ਗੁਰਦਰਸ਼ਨ ਸਿੰਘ ਬਰਾੜ

Web Admin

Web Admin

5 Dariya News

ਮੋਗਾ , 26 Jul 2018

ਸਿੱਖਿਆ ਵਿਭਾਗ ਪੰਜਾਬ ਦੁਆਰਾ ਪ੍ਰਾਇਮਰੀ ਸਿੱਖਿਆ  ਵਿੱਚ ਬੁਨਿਆਦੀ ਸੁਧਾਰ ਲਿਆਉਣ ਲਈ ਕੀਤੀਆ ਜਾ ਰਹੀਆਂ ਯੋਜਨਾਂਵਾ ਤਹਿਤ ਸਿੱਖਿਆ ਸਕੱਤਰ  ਕ੍ਰਿਸ਼ਨ ਕੁਮਾਰ ਜੀ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਅੰਦਰ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਰਸ਼ਨ ਸਿੰਘ ਬਰਾੜ ,ਡਾਇਟ ਪਿੰਸੀਪਲ ਸੁਖਚੈਨ ਸਿੰਘ ਹੀਰਾ ਅਤੇ ਜ਼ਿਲ੍ਹਾ ਕੋ-ਆਰਡੀਨੇਟਰ  ਸੁਖਦੇਵ ਸਿੰਘ ਅਰੋੜਾ ਦੀ ਅਗਵਾਈ ਵਿੱਚ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ।ਇਸੇ ਲੜੀ ਤਹਿਤ ਜ਼ਿਲ੍ਹ ਦੇ ਛੇ ਬਲਾਕਾਂ ਵਿੱਚ  ਪਹਿਲੀ ਤੋ ਪੰਜਵੀਂ ਜਮਾਤ ਦੇ ਸਾਰੇ ਵਿਸ਼ਿਆਂ ਦੀ ਸਮੂਹ ਪ੍ਰਾਇਮਰੀ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾਣੀ ਹੈ।ਇਸ ਸਬੰਧੀ ਜ਼ਿਲ੍ਹਾ ਮੋਗਾ ਦੇ 23 ਰਿਸੋਰਸ ਪਰਸਨ ਸਟੇਟ ਪੱਧਰ ਤੇ 9 ਜੁਲਾਈ ਤੋਂ 21 ਜੁਲਾਈ ਤੱਕ ਟਰੇਨਿੰਗ ਲੈ ਕੇ ਆਏ ਹਨ। ਹੁਣ ਇਹ ਰਿਸੋਰਸ ਪਰਸਨ 26 ਜੁਲਾਈ ਤੋਂ 18 ਅਗਸਤ ਤੱਕ ਵੱਖ-ਵੱਖ ਪੜਾਵਾਂ ਵਿੱਚ ਬਲਾਕ ਪੱਧਰ ਤੇ ਸਮੂਹ ਪ੍ਰਾਇਮਰੀ ਅਧਿਆਪਕਾ ਨੂੰ ਸਿਖਲਾਈ ਦੇਣਗੇ। ਅੱਜ ਬੀ.ਆਰ.ਸੀ. ਦੁੱਨੇਕੇ ਵਿਖੇ ਲੱਗੀ ਟ੍ਰੇਨਿੰਗ ਦੇ ਨਿਰੀਖਣ ਲਈ ਪਹੁੰਚੇ ਜ਼ਿਲ੍ਹਾ ਸਿੱਖਿਆ ਅਫਸਰ  ਗੁਰਦਰਸ਼ਨ ਸਿੰਘ ਬਰਾੜ ਨੇ ਦੱਸਿਆ ਕਿ ਅਧਿਆਪਕਾਂ ਦੀ ਸਹੂਲਤ ਲਈ ਪ੍ਰੋਜੈਕਟਰ ,ਜਨਰੇਟਰ, ਪਾਣੀ ਆਦਿ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਡਾਇਟ ਪ੍ਰਿੰਸੀਪਲ ਸੁਖਚੈਨ ਸਿੰਘ ਹੀਰਾ ਨੇ ਆਏ ਹੋਏ ਅਧਿਆਪਕਾਂ ਨੂੰ ਟਰੇਨਿੰਗ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੁਖਦੇਵ ਸਿੰਘ ਅਰੋੜਾ ਜ਼ਿਲ੍ਹਾ ਕੋ-ਆਰਡੀਨੇਟਰ ਨੇ ਅਧਿਆਪਕਾਂ ਨੂੰ ਈਕੰਟੈਟ ਬਾਰੇ ਦੱਸਿਆ ਅਤੇ ਟ੍ਰੇਨਿੰਗ ਵਿੱਚ ਦੱਸੀਆਂ ਜਾ ਰਹੀਆਂ ਸਾਰੀਆਂ ਗਤੀਵਿਧੀਆਂ ਨੂੰ ਸਕੂਲ਼ਾਂ ਵਿੱਚ ਲਾਗੂ ਕਰਨ ਦੀ ਅਪੀਲ ਕੀਤੀ। ਇਸ ਸਮੇਂ ਬੀ.ਪੀ.ਈ.ਓ. ਹਰਜਿੰਦਰ ਕੌਰ ਨੇ ਕਿਹਾ ਕਿ ਟਰੇਨਿੰਗ ਲੈਣ ਆ ਰਹੇ ਅਧਿਆਪਕਾਂ ਨੂੰ ਕੋਈ ਮੁਸ਼ਕਿਲ ਨਹੀਂ ਅਉਣ ਦਿੱਤੀ ਜਾਵੇਗੀ। ਇਸ ਸਮੇਂ ਬਲਦੇਵ ਰਾਮ ਸਹਾਇਕ ਜ਼ਿਲ੍ਹਾ ਕੋ-ਆਰਡੀਨੇਟਰ, ਪਰਮਿੰਦਰ ਸਿੰਘ ਖਹਿਰਾ, ਰੀਸੋਰਸ ਪਰਸਨ ਜੈਇੰਦਰਪਾਲ ਸਿੰਘ, ਸੁਰਿੰਦਰ ਸਿੰਘ, ਸਰਬਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਤੋ ਇਲਾਵਾ ਸੀ.ਐਚ.ਟੀ. ਹਰਿੰਦਰ ਸਿੰਘ ,ਕੁਲਵਿੰਦਰ ਸਿੰਘ ,ਵਿਜੈ ਕੁਮਾਰ, ਲਿਲੀ ਸ਼ਰਮਾਂ, ਅਰਜਿੰਦਰ ਕੌਰ, ਰੀਤੂ ਅਰੋੜਾ ,ਹਰਜਿੰਦਰ ਸਿੰਘ, ਅਮਰਜੀਤ ਸਿੰਘ ਰਾਜਪਾਲ ਸਿੰਘ ਅਤੇ ਮਨਜਿੰਦਰ ਸਿੰਘ ਆਦਿ ਹਾਜਰ ਸਨ।

 

Tags: Parho Punjab Parhao Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD