Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਯੋਗ ਲਾਭਪਾਤਰੀਆਂ ਦੀ ਪਛਾਣ ਕਰਕੇ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਨੂੰ ਬਣਾਇਆ ਜਾਵੇ ਯਕੀਨੀ - ਬਲਵਿੰਦਰ ਸਿੰਘ ਧਾਲੀਵਾਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਬੰਧੀ ਹੋਈ ਬੈਠਕ ਦੌਰਾਨ ਦਿੱਤੇ ਨਿਰਦੇਸ਼

Web Admin

Web Admin

5 Dariya News

ਫ਼ਿਰੋਜ਼ਪੁਰ , 26 Jul 2018

Last updated on: Jul 26, 2018, 00:00 IST

'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਸਮੂਹ ਵਿਭਾਗਾਂ ਦੇ ਅਧਿਕਾਰੀ ਯੋਗ ਲਾਭਪਾਤਰੀਆਂ ਦੀ ਪਛਾਣ ਕਰਕੇ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਦੇਣ ਨੂੰ ਯਕੀਨੀ ਬਣਾਉਣ ਅਤੇ ਕੋਈ ਵੀ ਯੋਗ ਲਾਭਪਾਤਰੀ ਇਸ ਤੋਂ ਵਾਂਝਾ ਨਾ ਰਹੇ। ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਜਾਣਕਾਰੀ  ਲੈਣ  ਦੌਰਾਨ ਇਹ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ. ਰਵਿੰਦਰਪਾਲ ਸਿੰਘ ਸੰਧੂ ਅਤੇ ਸਹਾਇਕ ਕਮਿਸ਼ਨਰ (ਜ) ਸ੍ਰ. ਰਣਜੀਤ ਸਿੰਘ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਯੋਗ ਵਿਅਕਤੀਆਂ ਨੂੰ ਯੋਜਨਾਵਾਂ ਦਾ ਬਣਦਾ ਲਾਭ ਦਿਵਾਉਣ ਦੇ ਮਕਸਦ ਨਾਲ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ।  ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਸਕੀਮ ਦਾ ਲਾਭ ਪਹੁੰਚਾਉਣ ਲਈ ਹਰ ਬਲਾਕ ਦੇ ਪਿੰਡਾਂ ਵਿੱਚ ਕੈਂਪ ਲਗਾਏ ਜਾਣ। ਇਨ੍ਹਾਂ ਕੈਂਪਾਂ ਦੌਰਾਨ ਯੋਗ ਲਾਭਪਾਤਰੀਆਂ ਦੀ ਪਹਿਚਾਣ ਕੀਤੀ ਜਾਵੇ ਅਤੇ ਫਾਰਮ ਭਰਕੇ ਸਰਕਾਰੀ ਸਕੀਮਾਂ ਦਾ ਲਾਭ ਦਿਵਾਇਆ ਜਾਵੇ।  ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਇਕੱਠੀ ਕੀਤੀ ਗਈ ਜਾਣਕਾਰੀ ਨੂੰ ਸਮੇਂ-ਸਿਰ ਆਨਲਾਈਨ ਪੋਰਟਲ ਤੇ ਵੀ ਅੱਪਲੋਡ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਾਭਪਾਤਰੀਆਂ ਨੂੰ ਆਟਾ ਦਾਲ ਸਕੀਮ, ਬੁਢਾਪਾ, ਵਿਧਵਾ, ਆਸ਼ਰਿਤ ਅਤੇ ਅੰਗਹੀਣ ਪੈਨਸ਼ਨ, ਮਗਨਰੇਗਾ, ਐੱਸ.ਸੀ ਅਤੇ ਘੱਟ ਗਿਣਤੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ, ਸਕਿੱਲ ਡਿਵੈਲਪਮੈਂਟ ਅਸਿਸਟੈਂਸ/ ਘਰ-ਘਰ ਰੁਜ਼ਗਾਰ, ਪਖਾਨਿਆਂ ਦੀ ਉਸਾਰੀ, ਪੀਣ ਵਾਲਾ ਪਾਣੀ, ਐਸ.ਸੀ, ਬੀ.ਸੀ ਅਤੇ ਘੱਟ ਗਿਣਤੀ ਤਬਕੇ ਲਈ ਕਰਜ਼ਾ ਸਕੀਮਾਂ, ਸਕੁੰਨਿਆ ਸਮ੍ਰਿਧੀ ਯੋਜਨਾ,ਅਟਲ ਪੈਨਸ਼ਨ, ਜੀਵਣ ਜਯੋਤੀ ਬੀਮਾ ਯੋਜਨਾ, ਮੁਦਰਾ ਲੋਨ/ਸਟੈਂਡ ਅਪ ਇੰਡੀਆ, ਕੁਦਰਤੀ ਆਫ਼ਤਾਂ ਸਮੇਤ ਹੋਰ ਸਕੀਮਾਂ ਦਾ ਲਾਭ ਲਾਭਪਾਤਰੀਆਂ ਨੂੰ ਦਿਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸਿਵਲ ਸਰਜਨ ਡਾ:ਗੁਰਮਿੰਦਰ ਸਿੰਘ, ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਗੁਰਮੀਤ ਸਿੰਘ ਢਿੱਲੋਂ, ਡਿਪਟੀ ਡੀ.ਈ.ਓ ਸੈਕੰਡਰੀ ਪ੍ਰਗਟ ਸਿੰਘ ਬਰਾੜ, ਡਿਪਟੀ ਡੀ.ਈ.ਓ. ਐਲੀਮੈਂਟਰੀ ਸੁਖਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: DC Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD