Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਫੂਡ ਸੇਫ਼ਟੀ ਅਧਿਕਾਰੀਆਂ ਵੱਲੋਂ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਨਾਲ ਪ੍ਰਸ਼ਾਦ ਅਤੇ ਲੰਗਰ ਤਿਆਰ ਕਰਨ ਵਿੱਚ ਪੂਰੀ ਸ਼ੁੱਧਤਾ ਤੇ ਸਫ਼ਾਈ ਰੱਖਣ ਲਈ ਮੀਟਿੰਗ ਕੀਤੀ

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 26 Jul 2018

Last updated on: Jul 26, 2018, 00:00 IST

ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਅਤੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਭੋਗ (ਬਲਿਸਫੁਲ ਹਾਈਜੀਨਿਕ ਆਫਲਰਿੰਗ ਟੂ ਗੋਡ) ਪ੍ਰੋਗਰਾਮ ਦੇ ਰਾਹੀਂ, ਮਨੋਜ ਖੋਸਲਾ ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਅਤੇ ਸੰਗੀਤਾ ਸਹਿਦੇਵ ਫੂਡ ਸੇਫਟੀ ਅਫਸਰ, ਸ਼ਹੀਦ ਭਗਤ ਸਿੰਘ ਨੇ ਦਰਬਾਰ ਲਖਦਾਤਾ ਪੀਰ ਦੇ ਪ੍ਰਧਾਨ ਅਤੇ ਸਕੱਤਰ ਨਾਲ ਚੁਸਮਾ, ਪਿੰਡ ਸਿੰਬਲ ਮਜਾਰਾ, ਵਿਖੇ ਮੀਟਿੰਗ ਕੀਤੀ ਗਈ।ਮਨੋਜ ਖੋਸਲਾ ਸਹਾਇਕ ਕਮਿਸ਼ਨਰ ਫੂਡ ਨੇ ਇਸ ਧਾਰਮਿਕ ਸਥਾਨ ਵਿੱਚ ਮਿਸ਼ਨ ਭੋਗ ਨੂੰ ਲਾਗੂ ਕਰਨ ਲਈ ਪ੍ਰਧਾਨ ਸੁਰਜੀਤ ਸਿੰਘ ਅਤੇ ਪ੍ਰਬੰਧਕੀ ਕਮੇਟੀ ਦੇ ਸਕੱਤਰ ਜੋਗਾ ਸਿੰਘ ਨੂੰ ਕਿਹਾ ਕਿ ਲੋਕਾਂ ਦੇ ਹਿੱਤ ਵਿਚ ਫੂਡ ਸੁਰੱਖਿਆ ਦੀਆਂ ਸ਼ਰਤਾਂ ਦੇ ਅਨੁਸਾਰ ਖਾਣੇ ਦੀ ਸੁਰੱਖਿਆ ਦੇ ਸਾਰੇ ਨਿਯਮ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਉਹ ਰਸੋਈ ਵਿਚ ਸਾਫ਼-ਸਫ਼ਾਈ ਅਤੇ ਗੁਣਵੱਤਾ ਨਾਲ ਸਬੰਧਤ ਮਾਪਦੰਡਾਂ ਨੂੰ ਤਿਆਰ ਕਰਨ ਅਤੇ ਉੱਥੇ ਮੌਜੂਦ ਰਸੋਈਏ ਖਾਣਾ ਤਿਆਰ ਕਰਦੇ ਸਮੇਂ ਆਪਣਾ ਸਿਰ ਢੱਕ ਕੇ ਰੱਖਣ ਅਤੇ ਖਾਣਾ ਖੁਆਉਂਦੇ ਸਮੇਂ ਆਪਣੇ ਹੱਥ ਸਾਫ਼ ਰੱਖਣ। ਇਸ ਮੌਕੇ ਫੂਡ ਸੇਫ਼ਟੀ ਟੀਮ ਨੇ ਇਸ ਧਾਰਮਿਕ ਸਥਾਨ ਦੇ ਨੇੜੇ ਸਥਿਤ ਦੁਕਾਨਦਾਰਾਂ ਨਾਲ ‘ਪ੍ਰਸ਼ਾਦ’ ਦੀ ਵਿਕਰੀ ਸਬੰਧੀ ਮੀਟਿੰਗ ਵੀ ਕੀਤੀ। ਇਸ ਮੌਕੇ ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਖਾਣਾਂ ਤਿਆਰ ਕਰਨ ਵਾਲੇ ਤੇਲ, ਬੇਸਨ ਪਾਊਡਰ, ‘ਬੇਸਣ ਪ੍ਰਸਾਦ’ ਦੀ ਤਿਆਰੀ ਲਈ ਨਿਰਧਾਰਤ ਮਾਤਰਾ ਵਿਚ ਅਨਾਜ ਦੇ ਰੰਗਾਂ ਦੀ ਵਰਤੋਂ ਕਰਨ ਅਤੇ ਐਕਟ ਦੇ ਅਧੀਨ ਖ਼ੁਦ ਨੂੰ ਖ਼ੁਰਾਕ ਸੁਰੱਖਿਆ ਵਿਭਾਗ ਕੋਲ ਰਜਿਸਟਰ ਕਰਵਾਉਣ। ਇਸ ਮੌਕੇ ਸੰਗੀਤਾ ਸਹਿਦੇਵ ਨੇ ਦੱਸਿਆ ਕਿ ‘ਭੋਗ’ ਫੂਡ ਸੇਫ਼ਟੀ ਐਂਡ ਸਟੈਡਰਡ ਅਥਾਰਟੀ ਆਫ਼ ਇੰਡੀਆ ਦੀ ਇਕ ਵਧੀਆ ਪਹਿਲ ਹੈ, ਜਿਸ ਵਿੱਚ ਧਾਰਮਿਕ ਸੰਸਥਾਵਾਂ ਨੂੰ ਭੋਜਨ ਅਤੇ ਅਤੇ ਇਸ ਦੀ ਸਾਂਭ ਸੰਭਾਲ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸ ਮੌਕੇ ਉਥੇ ਮੌਜੂਦ ਕਮੇਟੀ ਅਤੇ ਦੁਕਾਨਦਾਰਾਂ ਨੇ ਫੂਡ ਸੇਫ਼ਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ  ਵਿਚ  ਦਰਜ ਦਿਸ਼ਾ-ਨਿਰਦੇਸ਼ ਲਾਗੂ ਕਰਨ ਦਾ ਭਰੋਸਾ ਦਿੱਤਾ।  

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD