Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਤੇ ਐਸ.ਐਸ.ਪੀ. ਹਰਜੀਤ ਸਿੰਘ ਵਲੋਂ ਜ਼ਿਲ੍ਹਾ ਸੁਧਾਰ ਘਰ ਦਾ ਦੌਰਾ

ਧਰਮਪਾਲ ਗੁਪਤਾ ਨੇ ਸੁਧਾਰ ਘਰ 'ਚ ਕੈਦੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਤ

Web Admin

Web Admin

5 Dariya News

ਬਰਨਾਲਾ , 27 Jul 2018

Last updated on: Jul 27, 2018, 00:00 IST

ਡਿਪਟੀ ਕਮਿਸ਼ਨਰ ਬਰਨਾਲਾ ਧਰਮਪਾਲ ਗੁਪਤਾ ਅਤੇ ਐਸ.ਐਸ.ਪੀ. ਹਰਜੀਤ ਸਿੰਘ ਨੇ ਅੱਜ ਸਥਾਨਕ ਜ਼ਿਲ੍ਹਾ ਸੁਧਾਰ ਘਰ ਦਾ ਦੌਰਾ ਕਰਕੇ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸੁਧਾਰ ਘਰ 'ਚ ਸਾਫ਼-ਸਫ਼ਾਈ, ਬਿਜਲੀ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਹਨਾਂ ਸੁਧਾਰ ਘਰ 'ਚ ਕੈਦੀਆਂ ਲਈ ਬਣਾਏ ਜਾਂਦੇ ਖਾਣੇ ਦਾ ਰਸੋਈ ਘਰ ਵਿੱਚ ਨਿਰੀਖਣ ਵੀ ਕੀਤਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸੁਧਾਰ ਘਰ ਦੇ ਬੰਦੀਆਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਜੇਲ੍ਹ ਪ੍ਰਸ਼ਾਸਨ ਵਲੋਂ ਸਵੇਰ ਦੇ ਸਮੇਂ ਬੰਦੀਆਂ ਨੂੰ ਆਪਣੇ ਸਰੀਰ ਅਰੋਗ ਰੱਖਣ ਲਈ ਵੱਖ-ਵੱਖ ਯੋਗ ਆਸਨਾਂ ਰਾਹੀਂ ਯੋਗਾ ਕਰਵਾਇਆ ਜਾਂਦਾ ਹੈ ਅਤੇ ਚੰਗੇ ਕੰਮਾਂ ਵਿੱਚ ਧਿਆਨ ਲਗਾਉਣ ਲਈ ਵੀ ਜਾਗਰੂਕ ਕੀਤਾ ਜਾਂਦਾ ਹੈ। ਸੁਧਾਰ ਘਰ ਵਿੱਚ ਕੈਦੀਆਂ ਨਾਲ ਮੁਲਾਕਾਤ ਦੌਰਾਨ ਸ੍ਰੀ ਧਰਮਪਾਲ ਗੁਪਤਾ ਨੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਤ ਕੀਤਾ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱੱਸਿਆਵਾਂ ਵੀ ਸੁਣੀਆਂ। ਉਹਨਾਂ ਕਿਹਾ ਕਿ ਜ਼ਿਲ੍ਹਾ ਸੁਧਾਰ ਘਰ ਵਿੱਚ ਕਿਸੇ ਵੀ ਕਿਸਮ ਦੀ ਕੋਈ ਗੈਰ-ਕਾਨੂੰਨੀ ਵਸਤੂ ਜਾਂ ਨਸ਼ੀਲੀ ਸਮੱਗਰੀ ਪ੍ਰਾਪਤ ਨਹੀਂ ਹੋਈ। ਇਸ ਮੌਕੇ ਸ੍ਰੀ ਧਰਮਪਾਲ ਗੁਪਤਾ ਨੇ ਜੇਲ੍ਹ ਪ੍ਰਸਾਸ਼ਨ ਨੂੰ ਹਦਾਇਤ ਕੀਤੀ ਕਿ ਸੁਧਾਰ ਘਰ ਦੇ ਬੰਦੀਆਂ ਨੂੰ ਲੋੜ ਮੁਤਾਬਕ ਸਮੇਂ-ਸਿਰ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾਵੇ ਤਾਂ ਜੇਲ੍ਹ ਸੁਪਰਡੰਟ ਸ੍ਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਫਤੇ ਵਿੱਚ 2 ਬਾਰ ਸਿਹਤ ਵਿਭਾਗ ਦੀ ਮੋਬਾਇਲ ਮੈਡੀਕਲ ਵੈਨ ਸੁਧਾਰ ਘਰ ਵਿੱਚ ਲਗਾਤਾਰ ਆਉਂਦੀ ਹੈ ਅਤੇ ਹਫਤੇ ਵਿੱਚ 3 ਦਿਨ ਸਿਵਲ ਹਸਪਤਾਲ ਦੇ ਕਿਸੇ ਇੱਕ ਮਾਹਿਰ ਡਾਕਟਰ ਦੀ ਡਿਊਟੀ ਇੱਥੇ ਲੱਗੀ ਹੋਈ ਹੈ। ਸ੍ਰੀ ਗੁਪਤਾ ਨੇ ਜੇਲ੍ਹ ਪ੍ਰਸਾਸ਼ਨ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ 'ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ। 

 

Tags: DC Barnala , SSP Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD