Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਡਰੇਨਾਂ ਦੇ ਨਾਲ-ਨਾਲ ਟੋਭਿਆਂ ਤੇ ਗਲੀਆਂ-ਨਾਲੀਆਂ ਦੀ ਸਫ਼ਾਈ ਦਾ ਕੰਮ ਵੀ ਮੁਕੰਮਲ ਕੀਤਾ ਜਾਵੇ : ਧਰਮਪਾਲ ਗੁਪਤਾ

ਜ਼ਿਲ੍ਹੇ ਦੇ ਸਾਰੇ ਵਿਭਾਗ ਹੜ੍ਹਾਂ ਦੇ ਸੰਭਾਵੀ ਖ਼ਤਰੇ ਤੋਂ ਬਚਾਅ ਲਈ ਅਗਾਊਂ ਪ੍ਰਬੰਧ ਕਰਨ

Web Admin

Web Admin

5 Dariya News

ਬਰਨਾਲਾ , 27 Jul 2018

Last updated on: Jul 27, 2018, 00:00 IST

ਜ਼ਿਲ੍ਹੇ ਅੰਦਰ ਮੌਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵੀ ਖ਼ਤਰੇ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਂ ਨੂੰ ਵਿਸ਼ੇਸ਼ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਧਰਮ ਪਾਲ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਡਰੇਨਾਂ ਤੇ ਨਿਕਾਸੀ ਨਾਲਿਆਂ ਦੀ ਸਫ਼ਾਈ ਕਰਵਾਈ ਜਾਵੇ ਕਿਉਂਕਿ ਬਰਸਾਤਾਂ ਦੇ ਦਿਨਾਂ 'ਚ ਨਿਕਾਸੀ ਨਾਲਿਆਂ 'ਚ ਉੱਗਿਆ ਜੰਗਲੀ ਘਾਹ ਜਾਂ ਹੋਰ ਚੀਜ਼ਾਂ ਪਾਣੀ ਦੇ ਵਹਾਅ 'ਚ ਵੱਡੀਆਂ ਰੁਕਾਵਟਾਂ ਪੈਦਾ ਕਰਦੇ ਹਨ ਤੇ ਪਾਣੀ ਬਾਹਰ ਵਗਣ ਨਾਲ ਪਿੰਡਾਂ ਤੇ ਸ਼ਹਿਰਾਂ ਦੀ ਫਸਲ, ਆਬਾਦੀ ਦਾ ਬਹੁਤ ਨੁਕਸਾਨ ਹੁੰਦਾ ਹੈ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿ ਪਿੰਡਾਂ ਦੇ ਟੋਭਿਆਂ ਦੇ ਨਾਲ-ਨਾਲ ਗਲੀਆਂ-ਨਾਲੀਆਂ ਦੀ ਚੰਗੀ ਤਰ੍ਹਾਂ ਸਫ਼ਾਈ ਕਰਵਾ ਕੇ ਮੁਕੰਮਲ ਕਰਵਾ ਲਿਆ ਜਾਵੇ ਕਿਉਂਕਿ ਹੜ੍ਹ ਆਉਣ ਦੀ ਸੂਰਤ 'ਚ ਇਹ ਹੀ ਬਿਮਾਰੀਆਂ ਫੈਲਣ ਦਾ ਸਭ ਤੋਂ ਵੱਡਾ ਕਾਰਨ ਬਣਦੇ ਹਨ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ ਹੜ੍ਹ ਆਉਣ ਦੀ ਸੂਰਤ 'ਚ ਆਪਣੀ ਸਬੰਧਤ ਜ਼ਿੰਮੇਵਾਰੀ ਦੇ ਹਿਸਾਬ ਨਾਲ ਬੁਨਿਆਦੀ ਢਾਂਚੇ ਤੇ ਹੋਰ ਲੋੜਾਂ ਦੀ ਅਗਾਊਂ ਉਪਲਬਧਤਾ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ 'ਚ ਪਿਛਲੇ ਸਾਲਾਂ ਦੌਰਾਨ ਹੜ੍ਹਾਂ ਤੋਂ ਪ੍ਰਭਾਵਤ ਤੇ ਨੀਵੇਂ ਇਲਾਕਿਆਂ ਦੀ ਪਛਾਣ ਕਰ ਲਈ ਜਾਵੇ ਅਤੇ ਲੋੜ ਮੁਤਾਬਕ ਪਾਣੀ ਕੱਢਣ ਵਾਲੇ ਪੰਪ ਤੇ ਹੋਰ ਮਸ਼ੀਨਰੀ ਦੀ ਜਾਂਚ ਮੀਂਹ ਦੇ ਸੀਜ਼ਨ ਤੋਂ ਪਹਿਲਾਂ ਕਰ ਲਈ ਜਾਵੇ। 

ਉਹਨਾਂ ਕਿਹਾ ਕਿ ਜ਼ਿਲ੍ਹੇ ਅੰਦਰ 24 ਘੰਟੇ ਚਾਲੂ ਰਹਿਣ ਵਾਲਾ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿਸਦਾ ਨੰਬਰ 01679-233031 ਹੈ ਅਤੇ ਜ਼ਿਲ੍ਹੇ ਦੇ ਵਸਨੀਕ ਹੜ੍ਹਾਂ ਵਰਗੀ ਸੂਰਤ ਦੀ ਸੂਚਨਾ ਕਿਸੇ ਵੀ ਵੇਲੇ ਇਸ ਨੰਬਰ 'ਤੇ ਪ੍ਰਸ਼ਾਸਨ ਤੱਕ ਪਹੁੰਚਦੀ ਕਰ ਸਕਦੇ ਹਨ।ਇਸਦੇ ਨਾਲ ਹੀ ਸ੍ਰੀ ਗੁਪਤਾ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ ਹੜ੍ਹਾਂ ਦੇ ਮੱਦੇਨਜ਼ਰ ਲੋੜੀਂਦੀਆਂ ਦਵਾਈਆਂ ਤੇ ਸਿਹਤ ਸਹੂਲਤਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵੱਲੋਂ 5 ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ 'ਚ ਕੋਈ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਵਿਭਾਗਾਂ ਨੂੰ ਹੜ੍ਹਾਂ ਦੌਰਾਨ ਪੀਣ ਵਾਲੇ ਸਾਫ਼ ਪਾਣੀ ਤੇ ਖਾਣ-ਪੀਣ ਦੀਆਂ ਵਸਤਾਂ ਦੀ ਸਪਲਾਈ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਸ੍ਰੀ ਗੁਪਤਾ ਨੇ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਲਈ ਵੀ ਲੋੜੀਂਦੀਆਂ ਦਵਾਈਆਂ ਤੇ ਹਰੇ ਚਾਰੇ ਦੇ ਨਾਲ-ਨਾਲ ਤੂੜੀ ਦਾ ਸਟਾਕ ਇਕੱਠਾ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਪੁਲੀਸ ਨੂੰ ਵੀ ਆਪਣੇ ਵੱਲੋਂ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ।ਇਸ ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਰੂਹੀ ਦੁੱਗ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰਵੀਨ ਕੁਮਾਰ, ਐਸ.ਡੀ.ਐਮ. ਸ੍ਰੀ ਸੰਦੀਪ ਕੁਮਾਰ, ਸਹਾਇਕ ਕਮਿਸ਼ਨਰ (ਜ) ਕਰਮਜੀਤ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਗਗਨਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਜੀਵ ਕੁਮਾਰ ਸ਼ਰਮਾ, ਡੀ.ਐਸ.ਪੀ. ਕੁਲਦੀਪ ਸਿੰਘ ਸਿੱਧੂ ਸਮੇਤ ਜ਼ਿਲ੍ਹੇ ਨਾਲ ਸਬੰਧਤ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।

 

Tags: DC Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD