Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੈਪੋ ਪ੍ਰੋਗਰਾਮ ਦੀ ਸਫ਼ਲਤਾ ਲਈ ਸੁਹਿਰਦ ਯਤਨ ਕਰਨ ਬਦਲੇ ਐੱਸ. ਡੀ. ਐੱਮ. ਪਾਇਲ ਟੀਮ ਦਾ ਮੁੱਖ ਮੰਤਰੀ ਕਰਨਗੇ ਵਿਸ਼ੇਸ਼ ਸਨਮਾਨ

Web Admin

Web Admin

5 Dariya News

ਲੁਧਿਆਣਾ , 27 Jul 2018

Last updated on: Jul 27, 2018, 00:00 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਡੈਪੋ ਪ੍ਰੋਗਰਾਮ ਦੀ ਸਫ਼ਲਤਾ ਲਈ ਸੁਹਿਰਦ ਯਤਨ ਕਰਨ ਬਦਲੇ ਐੱਸ. ਡੀ. ਐੱਮ. ਪਾਇਲ ਸਵਾਤੀ ਟਿਵਾਣਾ ਦੀ ਅਗਵਾਈ ਵਾਲੀ ਸਬ ਡਵੀਜਨਲ ਮਿਸ਼ਨ ਟੀਮ ਸਮੇਤ ਐੱਸ. ਡੀ. ਐੱਮ. ਬਰਨਾਲਾ, ਅਬੋਹਰ ਅਤੇ ਪੱਟੀ ਦੀਆਂ ਟੀਮਾਂ ਦਾ ਵਿਸ਼ੇਸ਼ ਸਨਮਾਨ ਹੋਵੇਗਾ। ਇਹ ਸਨਮਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਇਲ ਦੇ ਐੱਸ. ਡੀ. ਐੱਮ. ਸ੍ਰੀਮਤੀ ਸਵਾਤੀ ਟਿਵਾਣਾ ਨੇ ਦੱਸਿਆ ਕਿ ਡੈਪੋ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕਰਨ ਲਈ ਬੀਤੇ ਦਿਨੀਂ ਬਚਤ ਭਵਨ ਲੁਧਿਆਣਾ ਵਿਖੇ ਸਪੈਸ਼ਲ ਟਾਸਕ ਫੋਰਸ ਦੇ ਆਈ. ਜੀ. ਸ੍ਰੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਪੰਜ ਜ਼ਿਲ੍ਹਿਆਂ ਦੇ ਐੱਸ. ਡੀ. ਐੱਮਜ਼ ਦੀਆਂ ਅਗਵਾਈ ਵਾਲੀਆਂ ਟੀਮਾਂ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦਾ ਵੇਰਵਾ ਪੇਸ਼ ਕੀਤਾ ਗਿਆ ਸੀ। ਇਨ੍ਹਾਂ ਟੀਮਾਂ ਵਿੱਚ ਸੰਬੰਧਤ ਸਬ ਡਵੀਜ਼ਨ ਦੇ ਡੀ. ਐੱਸ. ਪੀ. ਅਤੇ ਹੋਰ ਅਧਿਕਾਰੀ ਵੀ ਸ਼ਾਮਿਲ ਹਨ।  ਦੀ ਚੋਣ ਕਰਨ ਲਈ ਪੂਰੇ ਪੰਜਾਬ ਦੀਆਂ ਟੀਮਾਂ ਨੂੰ ਚਾਰ ਕਲੱਸਟਰਾਂ ਵਿੱਚ ਵੰਡਿਆ ਗਿਆ ਸੀ, ਜਿਸ ਵਿੱਚੋਂ ਕਲੱਸਟਰ-1 ਵਿੱਚੋਂ ਐੱਸ. ਡੀ. ਐੱਮ. ਟੀਮ ਬਰਨਾਲਾ, ਕਲੱਸਟਰ-2 ਵਿੱਚੋਂ ਐੱਸ. ਡੀ. ਐੱਮ. ਟੀ. ਪਾਇਲ, ਕਲੱਸਟਰ-3 ਵਿੱਚੋਂ ਐੱਸ. ਡੀ. ਐੱਮ. ਟੀ. ਅਬੋਹਰ ਅਤੇ ਕਲੱਸਟਰ-4 ਵਿੱਚੋਂ ਐੱਸ. ਡੀ. ਐੱਮ. ਟੀ. ਪੱਟੀ ਨੂੰ ਬਿਹਤਰ ਸੇਵਾਵਾਂ ਲਈ ਚੁਣਿਆ ਗਿਆ ਹੈ। ਦੱਸਣਯੋਗ ਹੈ ਕਿ ਡੈਪੋ ਪ੍ਰੋਗਰਾਮ ਤਹਿਤ ਸਬ ਡਵੀਜ਼ਨ ਪਾਇਲ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਮੈਰਾਥਨ, ਦੌੜਾਂ ਅਤੇ ਰੈਲੀਆਂ ਦਾ ਸਫ਼ਲ ਆਯੋਜਨ ਕੀਤਾ ਗਿਆ ਸੀ। 

 

Tags: PUNJAB ADMIN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD