Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰੈਸ ਨੂੰ ਨਰੋਏ ਸਮਾਜ ਦੀ ਸਿਰਜਣਾ ਲਈ ਉਸਾਰੂ ਭੂਮਿਕਾ ਨਿਭਾਉਣ ਦੀ ਲੋੜ : ਬਲਬੀਰ ਸਿੰਘ ਸਿੱਧੂ

ਜ਼ਿਲ੍ਹਾ ਪ੍ਰੈਸ ਕਲੱਬ ਐਸ.ਏ.ਐਸ ਨਗਰ ਵੱਲੋਂ 'ਸਹਾਇਕ ਧੰਦਿਆਂ ਨੂੰ ਪ੍ਰਫੁਲਿਤ ਕਰਨ ਲਈ ਮੀਡੀਆ ਦੀ ਭੂਮਿਕਾ' ਵਿਸ਼ੇ 'ਤੇ ਕਰਵਾਇਆ ਗਿਆ ਸੈਮੀਨਾਰ

5 Dariya News

ਐਸ.ਏ.ਐਸ. ਨਗਰ (ਮੁਹਾਲੀ) , 28 Jul 2018

Last updated on: Jul 28, 2018, 00:00 IST

ਨਰੋਏ ਸਮਾਜ ਦੀ ਸਿਰਜਣਾ ਲਈ ਪ੍ਰੈਸ ਨੂੰ ਸਕਾਰਾਤਮਕ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਅੱਗੇ ਆਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰੰਤਰੀ, ਪੰਜਾਬ ਸ.ਬਲਬੀਰ ਸਿੰਘ ਨੇ ਗਿਆਨ ਜੋਤੀ ਇੰਸਟੀਚਿਊਟ ਵਿਖੇ ਜ਼ਿਲ੍ਹਾ ਪ੍ਰੈੱਸ ਕਲੱਬ, ਐਸ.ਏ.ਐਸ.ਨਗਰ ਵੱਲੋਂ 'ਸਹਾਇਕ ਧੰਦਿਆਂ ਨੂੰ ਪ੍ਰਫੁਲਿਤ ਕਰਨ ਲਈ ਮੀਡੀਆ ਦੀ ਭੂਮਿਕਾ' ਵਿਸ਼ੇ 'ਤੇ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਕਲੱਬ ਦੇ ਪ੍ਰਧਾਨ ਸ. ਦਰਸ਼ਨ ਸਿੰਘ ਸੋਢੀ ਨੇ ਸ. ਸਿੱਧੂ ਨੂੰ ਸੈਮੀਨਾਰ ਵਿੱਚ ਪੁੱਜਣ 'ਤੇ ਜੀ ਆਇਆਂ ਆਖਿਆ। ਸ. ਸਿੱਧੂ ਨੇ ਇਸ ਮੌਕੇ ਬੋਲਦਿਆਂ ਦੱਸਿਆ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ ਸਹਾਇਕ ਧੰਦਿਆਂ ਲਈ ਉਤਸ਼ਾਹਤ ਕਰਨ ਵਾਸਤੇ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਐਸ.ਏ.ਐਸ ਨਗਰ ਵਿੱਚ ਪਸੂਆਂ ਦੇ ਦੁੱਧ ਚੁਆਈ ਮੁਕਾਬਲੇ ਵੀ ਕਰਵਾਏ ਜਾਣਗੇ, ਜਿਨ੍ਹਾਂ ਸਬੰਧੀ ਹਫਤਾਵਾਰੀ ਪ੍ਰੋਗਰਾਮ ਉਲੀਕੇ ਗਏ ਹਨ। ਕਲੱਬ ਵੱਲੋਂ ਕਰਵਾਏ ਗਏ ਸੈਮੀਨਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਪਸ਼ੂ ਪਾਲਣ ਵਿਭਾਗ ਵੱਲੋਂ ਵੀ ਕਰਵਾਏ ਜਾਣਗੇ, ਜਿਹੜੇ ਨੌਜਵਾਨਾਂ ਲਈ ਰਾਹ ਦਸੇਰਾ ਬਣਨਗੇ।ਸ. ਸਿੱਧੂ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਡੇਅਰੀ ਫਾਰਮਿੰਗ ਦਾ ਧੰਦਾ ਵੀ ਅਪਣਾਉਣਾ ਚਾਹੀਦਾ ਹੈ ਅਤੇ ਚੰਗੀ ਨਸਲ ਦੇ ਪਸ਼ੂ ਤਿਆਰ ਕਰ ਕੇ ਚੌਖੀ ਕਮਾਈ ਕੀਤੀ ਜਾ ਸਕਦੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁਰਗੀਆਂ ਤੇ ਸੂਰਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਵਿਸ਼ੇਸ਼ ਵੈਕਸੀਨ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚੰਗੇ ਮੁਨਾਫੇ ਲਈ ਦੇਸੀ ਨਸਲ ਦੇ ਮੁਰਗੇ ਅਤੇ ਬੱਕਰੀਆਂ ਪਾਲਣ ਦੇ ਧੰਦੇ ਵੱਲ ਵੀ ਮੁੜਨਾ ਚਾਹੀਦਾ ਹੈ। ਇਸ ਸਬੰਧੀ ਮੰਡੀਕਰਨ ਦੀ ਵੀ ਸਮੱਸਿਆ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਸਮਂ ਦੀ ਲੋੜ ਹੈ ਕਿ ਕਿਸਾਨ ਆਪਣੀਆਂ ਫਸਲਾਂ ਦਾ ਮੰਡੀਕਰਨ ਖੁਦ ਕਰਨ ਤਾਂ ਜੋ ਉਨ੍ਹਾਂ ਨੂੰ ਫਸਲਾਂ ਦਾ ਚੰਗਾ ਭਾਅ ਮਿਲ ਸਕੇ।ਉਨ੍ਹਾਂ ਦੱਸਿਆ ਕਿ ਕਈ ਪ੍ਰਾਈਵੇਟ ਸੰਸਥਾਵਾਂ ਨੇ ਵੈਟਰਨਰੀ ਕਾਲਜਾਂ ਲਈ ਮਾਨਤਾ ਲੈਣ ਦੀ ਅਪੀਲ ਕੀਤੀ ਸੀ ਪਰ ਸਰਕਾਰ ਦਾ ਹਾਲੇ ਅਜਿਹਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਦਲੀਲ ਦਿੱਤੀ ਕਿ ਸਰਕਾਰ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਤੇ ਸਰਕਾਰੀ ਕਾਲਜਾਂ ਅਤੇ ਹਸਪਤਾਲਾਂ ਨੂੰ ਹੋਰ ਮਿਆਰੀ ਬਣਾਇਆ ਜਾਵੇਗਾ। ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ, ਲੁਧਿਆਣਾ ਨੂੰ ਚੰਗੀਆ ਤਕਨੀਕਾਂ ਅਤੇ ਸੇਵਾਵਾਂ ਬਦਲੇ ਕੇਂਦਰ ਸਰਕਾਰ ਵੱਲੋਂ ਕੌਮੀ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਹੈ। 

ਉਨ੍ਹਾਂ ਨੇ ਇਸ ਮੌਕੇ ਪ੍ਰੈੱਸ ਕਲੱਬ ਲਈ ਥਾਂ ਦਿਵਾਉਣ ਦੇ ਨਾਲ-ਨਾਲ 05 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਵੱਲੋਂ ਸ. ਸਿੱਧੂ ਅਤੇ ਉਨ੍ਹਾਂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ। ਸੈਮੀਨਾਰ ਦੌਰਾਨ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਪੰਜਾਬ ਅਰਮਜੀਤ ਸਿੰਘ ਨੇ ਕਿਹਾ ਕਿ ਮੀਡੀਆ ਨੂੰ ਸਫ਼ਲ ਪਸ਼ੂ ਪਾਲਕਾਂ ਦੀਆਂ ਵਿਕਾਸ ਕਹਾਣੀਆਂ ਪ੍ਰਕਾਸ਼ਿਤ ਕਰ ਕੇ ਹੋਰਨਾਂ ਲੋਕਾਂ ਨੂੰ ਵੀ ਪਸ਼ੂ ਪਾਲਣ ਸਬੰਧੀ ਉਤਸ਼ਾਹਤ ਕਰਨਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੋਲਟਰੀ, ਪਿਗਰੀ ਅਤੇ ਬੱਕਰੀਆਂ ਪਾਲਣ ਦੇ ਧੰਦੇ ਲਈ ਸਬਸਿਡੀ ਵੀ ਦਿੱਤੀ ਜਾਂਦੀ ਹੈ।ਇਸ ਮੌਕੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ, ਪੰਜਾਬ ਇੰਦਰਜੀਤ ਸਿੰਘ ਨੇ ਕਿਹਾ ਕਿ ਡੇਅਰੀ ਦੇ ਧੰਦੇ ਨੂੰ ਉਤਸ਼ਾਹਤ ਕਰਨ ਲਈ ਕਲੱਬ ਵੱਲੋਂ ਪਹਿਲੀ ਵਾਰ ਅਜਿਹਾ ਸੈਮੀਨਾਰ ਕਰਵਾਇਆ ਗਿਆ ਹੈ, ਜੋ ਕਿ ਕਿਸਾਨਾਂ ਲਈ ਪ੍ਰੇਰਨਾਸਰੋਤ ਹੋਵੇਗਾ। ਉਨ੍ਹਾਂ ਕਿਹਾ ਕਿ ਟਰਾਈਸਿਟੀ ਹੋਣ ਕਾਰਨ ਇਸ ਖਿੱਤੇ ਵਿੱਚ ਡੇਅਰੀ ਦੇ ਧੰਦੇ ਦੀਆਂ ਵਧੇਰੇ ਸੰਭਾਵਨਵਾਂ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਦੁੱਧ ਦੀਆਂ ਮਿਲਾਵਟੀ ਵਸਤਾਂ ਵੇਚਣ ਵਾਲਿਆਂ ਵਿਰੁੱਧ ਸ਼ਿਕੰਜਾ ਕਸਿਆ ਜਾ ਰਿਹਾ ਹੈ, ਜਿਸ ਲਈ ਮੀਡੀਏ ਦੇ ਸਹਿਯੋਗ ਦੀ ਵੀ ਲੋੜ ਹੈ। ਇਸ ਮੌਕੇ ਕਿਸਾਨ ਅਤੇ ਡੇਅਰੀ ਫਾਰਮਰ ਗਿਆਨ ਸਿੰਘ ਧੜਾਕ, ਸੁਖਦੇਵ ਸਿੰਘ ਬਰੌਲੀ, ਬਲਜਿੰਦਰ ਸਿੰਘ ਭਾਗੋਮਾਜਰਾ, ਖੁੰਭਾਂ ਦੇ ਕਾਸ਼ਤਕਾਰ ਵਿਕਾਸ ਬੈਨਲ, ਪਰਮ ਬੈਦਵਾਣ, ਪੱਤਰਕਾਰ ਇਕਬਾਲ ਸਿੰਘ ਅਤੇ ਰਵਿੰਦਰ ਵੈਸ਼ਨਵ ਨੇ ਵੀ ਆਪਣੇ ਤਜਰਬੇ ਸਾਂਝੇ ਕੀਤੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ, ਗਿਆਨ ਜੋਤੀ ਇੰਸਟੀਚਿਊਟ ਦੇ ਚੇਅਰਮੈਨ ਸ੍ਰੀ ਜੀ. ਐਸ. ਬੇਦੀ, ਸਾਬਕਾ ਪ੍ਰਧਾਨ ਨਗਰ ਕੌਂਸਲ ਰਜਿੰਦਰ ਸਿੰਘ ਰਾਣਾ, ਕੌਂਸਲਰ ਆਰ.ਪੀ. ਸ਼ਰਮਾ, ਪਰਮਜੀਤ ਸਿੰਘ ਕਾਹਲੋਂ, ਜਸਵਿੰਦਰ ਸਿੰਘ ਵਿਰਕ, ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਪ੍ਰਧਾਨ ਐੱਮ.ਡੀ.ਐੱਸ. ਸੋਢੀ, ਡਿਪਟੀ ਡਾਇਰੈਟਰ ਪਸ਼ੂ ਪਾਲਣ ਵਿਭਾਗ ਪ੍ਰਮਾਤਮਾ ਸਰੂਪ, ਸੀਨੀਅਰ ਮੱਛੀ ਪਾਲਣ ਅਫ਼ਸਰ ਜਤਿੰਦਰ ਸਿੰਘ ਗਿੱਲ, ਡੇਅਰੀ ਇੰਸਪੈਕਟਰ ਸੇਵਾ ਸਿੰਘ, ਕੰਜ਼ਿਊਮਰ ਪ੍ਰੋਟੈਕਸ਼ਨ ਫੋਰਮ ਦੇ ਪ੍ਰਧਾਨ ਪੀ.ਐੱਸ. ਵਿਰਦੀ ਰਾਜੀਵ ਵਸ਼ਿਸ਼ਟ ਵੀ ਹਾਜ਼ਰ ਸਨ। ਸਟੇਜ ਸੰਚਾਲਨ ਸੀਨੀਅਰ ਪੱਤਰਕਾਰ ਗੁਰਪ੍ਰੀਤ ਸਿੰਘ ਨਿਆਮੀਆਂ ਵੱਲੋਂ ਕੀਤਾ ਗਿਆ ਅਤੇ ਕਲੱਬ ਦੇ ਜਨਰਲ ਸਕੱਤਰ ਸਤਵਿੰਦਰ ਸਿੰਘ ਧੜਾਕ ਅਤੇ ਵਾਈਸ ਚੇਅਰਮੈਨ ਐਮ.ਪੀ. ਕੌਸ਼ਿਕ ਨੇ ਸੈਮੀਨਾਰ ਵਿੱਚ ਸ਼ਾਮਲ ਹੋਈਆਂ ਸ਼ਖ਼ਸੀਅਤਾਂ ਦਾ ਧੰਦਵਾਦ ਕੀਤਾ। 

 

Tags: Balbir Singh Sidhu , DISTT PRESS CLUB SAS NAGAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD