Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਵਿਛਾਈ ਜਾਵੇਗੀ ਰਸੋਈ ਗੈਸ ਪਾਈਪਲਾਈਨ : ਧਰਮਿੰਦਰ ਪ੍ਰਧਾਨ

ਚਮਕੌਰ ਸਾਹਿਬ ਵਿਖੇ ਬਣਨ ਵਾਲੀ ਹੁਨਰ ਵਿਕਾਸ ਯੂਨੀਵਰਸਿਟੀ ਲਈ ਪੂਰਨ ਸਹਿਯੋਗ ਦੇਵੇਗੀ ਕੇਂਦਰ ਸਰਕਾਰ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 28 Jul 2018

ਕੇਂਦਰ ਸਰਕਾਰ, ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਰਸੋਈ ਗੈਸ ਪਾਈਪਲਾਈਨ ਵਿਛਾਉਣ ਦੀ ਯੋਜਨਾ ਬਣਾ ਰਹੀ ਹੈ ਤੇ ਸਭ ਤੋਂ ਪਹਿਲਾਂ ਇਹ ਸਹੂਲਤ ਜ਼ਿਲ੍ਹਾ ਐਸ.ਏ.ਐਸ.ਨਗਰ ਨੂੰ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਦੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਲਈ ਚਮਕੌਰ ਸਾਹਿਬ ਵਿਖੇ ਬਣਾਈ ਜਾਣ ਵਾਲੀ ਹੁਨਰ ਵਿਕਾਸ ਯੂਨੀਵਰਸਿਟੀ ਲਈ ਕੇਂਦਰ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਅਤੇ ਹੁਨਰ ਵਿਕਾਸ ਤੇ ਉਦਮਿਤਾ ਮੰਤਰੀ ਧਰਮਿੰਦਰ ਪ੍ਰਧਾਨ ਨੇ ਪਿੰਡ ਸਨੇਟਾ ਵਿਖੇ ਲੜਕੀਆਂ ਲਈ ਬਣਾਈ ਜਾਣ ਵਾਲੀ ਪੰਜਾਬ ਦੀ ਪਹਿਲੀ ਕੌਮੀ ਹੁਨਰ ਸਿਖਲਾਈ ਸੰਸਥਾ ਦਾ ਨੀਂਹ ਪੱਥਰ ਰੱਖਣ ਅਤੇ ਮੋਹਾਲੀ ਵਿਖੇ ਦਿਵਿਆਂਗਾਂ ਲਈ ਪ੍ਰਧਾਨ ਮੰਤਰੀ ਹੁਨਰ ਕੇਂਦਰ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ।ਪੰਜਾਬ ਸਰਕਾਰ ਵੱਲੋਂ ਇਸ ਸੰਸਥਾ ਲਈ ਜ਼ਮੀਨ ਮੁਹੱਈਆ ਕਰਵਾਉਣ ਲਈ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਪ੍ਰਧਾਨ ਨੇ ਕਿਹਾ ਕਿ ਇਹ ਸੰਸਥਾ ਕੇਵਲ ਵਿਦਿਆਰਥੀਆਂ ਲਈ ਹੀ ਨਹੀਂ ਹੋਵੇਗੀ, ਸਗੋਂ ਜਿਹੜੇ ਟਰੇਨਰਜ਼ ਵੱਖ-ਵੱਖ ਖੇਤਰਾਂ ਵਿੱਚ ਟਰੇਨਿੰਗ ਦੇ ਰਹੇ ਹਨ, ਉਹ ਵੀ ਇਸ ਸੰਸਥਾ ਵਿੱਚ ਆ ਕੇ ਆਪਣੇ ਹੁਨਰ ਨੂੰ ਹੋਰ ਨਿਖਾਰ ਸਕਣਗੇ। ਇਥੇ ਹੁਨਰ ਸਿਖਲਾਈ ਸਬੰਧੀ ਆਧੁਨਿਕ ਕੋਰਸ ਕਰਵਾਏ ਜਾਣਗੇ ਅਤੇ ਇਸ ਸੰਸਥਾ ਦਾ ਲਾਹਾ ਪੰਜਾਬ ਦੇ ਨਾਲ ਨਾਲ ਗੁਆਂਢੀ ਸੂਬਿਆਂ ਨੂੰ ਵੀ ਹੋਵੇਗਾ। ਇਸ ਦੇ ਨਿਰਮਾਣ ਉਤੇ 17 ਕਰੋੜ ਰੁਪਏ ਖਰਚੇ ਜਾਣੇ ਹਨ ਤੇ ਇਥੇ 240 ਲੜਕੀਆਂ ਸਿਖਲਾਈ ਲੈ ਸਕਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਹੁਨਰ ਦੀ ਘਾਟ ਨਹੀਂ ਹੈ, ਸਿਰਫ ਇਸ ਨੂੰ ਨਿਖਾਰ ਕੇ ਇੱਕ ਬਰੈਂਡ ਵਜੋਂ ਢੁੱਕਵੀਂ ਥਾਂ 'ਤੇ ਪੁੱਜਦਾ ਕਰਨ ਦੀ ਲੋੜ ਹੈ। ਇਸ ਨਾਲ ਨਾ ਸਿਰਫ਼ ਪੰਜਾਬ ਸਗੋਂ ਪੂਰੇ ਦੇਸ਼ ਦੇ ਵਿਕਾਸ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਵਾਅਦਾ ਕੀਤਾ ਕਿ ਪੰਜਾਬ ਦੀ ਬਿਹਤਰੀ ਲਈ ਸੂਬਾ ਸਰਕਾਰ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ ਅਤੇ ਐਸ.ਏ.ਐਸ ਨਗਰ ਨੂੰ ਰੁਜ਼ਗਾਰ ਦਾ ਧੁਰਾ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਰਸੋਈ ਗੈਸ ਪਾਈਲਾਈਨ ਵਿਛਾਉਣ ਦੇ ਪ੍ਰੋਜੈਕਟ ਨੂੰ ਆਧੁਨਿਕ ਤਕਨੀਕਾਂ ਨਾਲ ਅਮਲੀ ਰੂਪ ਦਿੱਤਾ ਜਾਵੇਗਾ ਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਪਾਈਪ ਰਾਹੀਂ ਗੈਸ ਸਪਲਾਈ ਹੋਣ ਨਾਲ ਲੋਕਾਂ 'ਤੇ ਆਰਥਿਕ ਬੋਝ ਵੀ ਘਟੇਗਾ। ਉਨ੍ਹਾਂ ਵਾਅਦਾ ਕੀਤਾ ਕਿ ਇਸ ਸੰਸਥਾ ਵਿਚਲੀਆਂ ਨੌਕਰੀਆਂ ਅਤੇ ਕੋਰਸਾਂ 'ਚ ਦਾਖ਼ਲੇ ਲਈ ਪਿੰਡ ਸਨੇਟਾ ਵਾਸੀਆਂ ਨੂੰ ਤਰਜੀਹ ਦਿੱਤੀ ਜਾਵੇਗੀ। 

ਇਸ ਤੋਂ ਪਹਿਲਾਂ ਸਮਾਗਮ ਦੌਰਾਨ ਕੇਂਦਰੀ ਮੰਤਰੀ ਦਾ ਸਵਾਗਤ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ, ਪੰਜਾਬ ਸ.ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਕਰਾਰ ਵੱਲੋਂ ਇਸ ਸਿਖਲਾਈ ਸੰਸਥਾ ਸਬੰਧੀ ਸਹਿਯੋਗ ਦਿੱਤੇ ਜਾਣ ਲਈ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਨਰ ਵਿਕਾਸ ਦੇ ਖੇਤਰ ਵਿੱਚ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਰੁਜ਼ਗਾਰ ਮੁਹੱਈਆ ਕਰਵਾਉਣ ਦੇ ਵਾਅਦੇ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਥਾਵਾਂ 'ਤੇ ਰੁਜ਼ਗਾਰ ਮੇਲੇ ਲਾਏ ਜਾ ਰਹੇ ਹਨ ਤੇ ਇਸੇ ਤਹਿਤ 30 ਜੁਲਾਈ ਨੂੰ ਮੋਹਾਲੀ ਵਿਖੇ ਕੌਮਾਂਤਰੀ ਰੁਜ਼ਗਾਰ ਮੇਲਾ ਵੀ ਲਾਇਆ ਜਾਣਾ ਹੈ। ਉਨ੍ਹਾਂ ਨੇ ਇਸ ਸੰਸਥਾ ਲਈ ਜ਼ਮੀਨ ਦਿੱਤੇ ਜਾਣ ਸਬੰਧੀ ਸਨੇਟਾ ਵਾਸੀਆਂ ਤੇ ਕੈਬਨਿਟ ਮੰਤਰੀ ਪੰਜਾਬ ਸ.ਬਲਬੀਰ ਸਿੰਘ ਸਿੱਧੂ ਦੀ ਸ਼ਲਾਘਾ ਕੀਤੀ। ਇਸ ਮੌਕੇ ਸ. ਚੰਨੀ ਨੇ ਦੱਸਿਆ ਕਿ ਪੰਜਾਬ ਵਿੱਚੋਂ ਹਰ ਸਾਲ 80 ਹਜ਼ਾਰ ਨੌਜਵਾਨ ਵਿਦੇਸ਼ਾਂ ਵਿੱਚ ਜਾ ਰਹੇ ਹਨ, ਜਿਸ ਨਾਲ ਹਰ ਸਾਲ ਤਕਰੀਬਨ 20 ਹਜ਼ਾਰ ਕਰੋੜ ਰੁਪਏ ਵੀ ਪੰਜਾਬ ਤੋਂ ਬਾਹਰ ਚਲੇ ਜਾਂਦੇ ਹਨ। ਬਹੁਤੀ ਵਾਰ ਨੌਜਵਾਨ ਵਿਦੇਸ਼ਾਂ ਵਿੱਚ ਪਹੁੰਚ ਕੇ ਧੋਖੇ ਦਾ ਸ਼ਿਕਾਰ ਹੁੰਦੇ ਹਨ ਤੇ ਨੌਜਵਾਨਾਂ ਵੱਲੋ ਦਿੱਤੇ ਪੈਸਿਆਂ ਵਿੱਚੋਂ ਵੱਡਾ ਹਿੱਸਾ ਏਜੰਟਾਂ ਦੀ ਝੋਲੀ ਵਿੱਚ ਪੈ ਜਾਂਦਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਨੌਜਵਾਨਾਂ ਦੀ ਇਸ ਲੁੱਟ ਨੂੰ ਰੋਕਣ ਲਈ ਕੋਈ ਵਿਸ਼ੇਸ਼ ਕਾਨੂੰਨ ਬਣਾਇਆ ਜਾਵੇ ਜਾਂ ਸਰਕਾਰ ਵੱਲੋਂ ਕੋਈ ਅਜਿਹਾ ਪੋਰਟਲ ਬਣਾਇਆ ਜਾਵੇ, ਜਿਸ ਉਤੇ ਵਿਦੇਸ਼ ਜਾਣ ਦੇ ਚਾਹਵਾਨ ਅਤੇ ਵਿਦੇਸ਼ੀ ਕੰਪਨੀਆਂ ਦੋਵੇਂ ਰਜਿਸਟਰ ਹੋ ਸਕਣ ਅਤੇ ਸਰਕਾਰ ਨੌਜਵਾਨਾਂ ਨੂੰ ਕਿਸੇ ਵੀ ਕਿਸਮ ਦੇ ਧੋਖੇ ਤੋਂ ਬਚਾਅ ਸਕੇ। ਸਮਾਗਮ ਨੂੰ ਸੰਬੋਧਨ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਨੇਟਾ ਵਿਚੇ ਸ਼ੁਰੂ ਹੋਣ ਵਾਲਾ ਇਹ ਪ੍ਰੋਜੈਕਟ ਕਾਫੀ ਸਮੇਂ ਤੋਂ ਪੈਂਡਿੰਗ ਪਿਆ ਸੀ ਤੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਜੇ ਇਸ ਸਬੰਧੀ ਕੰਮ ਸ਼ੁਰੂ ਨਾ ਹੋਇਆ ਤਾਂ ਇਹ ਪ੍ਰੋਜੈਕਟ ਪੰਜਾਬ ਕੋਲੋਂ ਵਾਪਸ ਲੈ ਲਿਆ ਜਾਵੇਗਾ। 

ਇਸ ਲਈ ਉਨ੍ਹਾਂ ਨੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਲਈ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਤੇ ਅੱਜ ਉਨ੍ਹਾਂ ਯਤਨਾਂ ਨੂੰ ਬੂਰ ਪਿਆ ਹੈ। ਪਿੰਡ ਸਨੇਟਾ ਦੀ ਪੰਚਾਇਤ ਨੇ ਇਸ ਸੰਸਥਾ ਲਈ ਲਗਭਗ 25 ਕਰੋੜ ਰੁਪਏ ਦੀ 05 ਏਕੜ ਜ਼ਮੀਨ ਦਿੱਤੀ ਹੈ, ਜਿਸ ਲਈ ਉਹ ਪਿੰਡ ਦੇ ਲੋਕਾਂ ਦੇ ਧੰਨਵਾਦੀ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਫ਼ੌਜ ਵਿਚਲੇ ਪੰਜਾਬ ਦੇ ਪੁਰਾਣੇ ਕੋਟੇ ਨੂੰ ਬਹਾਲ ਕਰਨ ਅਤੇ ਪੰਜਾਬ ਦੀ ਸਨਅੱਤ ਲਈ ਗੁਆਂਢੀ ਰਾਜ਼ਾਂ ਦੀ ਤਰ੍ਹਾਂ ਵਿਸ਼ੇਸ਼ ਪੈਕੇਜ ਦੇਣ ਦੀ ਮੰਗ ਦੇ ਨਾਲ ਨਾਲ ਦੇਸ਼ ਦੇ ਸਮੁੱਚੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ ਵੀ ਰੱਖੀ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਆਧਾਰਤ ਸੂਬਾ ਹੈ ਤੇ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਲਾਜ਼ਮੀ ਹੈ ਕਿ ਇੱਥੇ ਖੇਤੀ ਸਬੰਧੀ ਵੱਧ ਤੋਂ ਵੱਧ ਪ੍ਰੋਸੈਸਿੰਗ ਯੂਨਿਟ ਲਾਏ ਜਾਣ ਅਤੇ ਕਿਰਤ ਵਿਭਾਗ ਵੱਲੋਂ ਬਣਾਏ ਜਾਣ ਵਾਲੇ ਹੁਨਰ ਵਿਕਾਸ ਕੇਂਦਰਾਂ ਸਬੰਧੀ ਅੜਿੱਕਿਆਂ ਨੂੰ ਦੂਰ ਕੀਤਾ ਜਾਵੇ।ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰੀ ਮੰਤਰੀ ਦਾ ਰਾਜ ਦੇ 13 ਜ਼ਿਲ੍ਹਿਆਂ ਵਿੱਚ ਰਸੋਈ ਗੈਸ ਪਾਈਪਲਾਈਨ ਵਿਛਾਉਣ ਦੀ ਯੋਜਨਾ ਬਣਾਏ ਜਾਣ ਸਬੰਧੀ ਵਿਸ਼ੇਸ ਤੌਰ 'ਤੇ ਧੰਨਵਾਦ ਕੀਤਾ ਅਤੇ ਮੋਹਾਲੀ ਵਿੱਚ ਇਸ ਕੰਮ ਨੂੰ ਛੇਤੀ ਤੋਂ ਛੇਤੀ ਨੇਪਰੇ ਚੜ੍ਹਾਉਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਨੇਟਾ ਵਿਖੇ ਲੜਕੀਆਂ ਲਈ ਖੋਲ੍ਹੀ ਜਾ ਰਹੀ ਕੌਮੀ ਹੁਨਰ ਸਿਖਲਾਈ ਸੰਸਥਾ ਇਸ ਖਿੱਤੇ ਦੀਆਂ ਲੜਕੀਆਂ ਲਈ ਵਰਦਾਨ ਸਾਬਤ ਹੋਵੇਗੀ।ਇਸ ਮੌਕੇ ਸ. ਕੁਲਜੀਤ ਸਿੰਘ ਨਾਗਰਾ, ਸ. ਗੁਰਪ੍ਰੀਤ ਸਿੰਘ ਜੀ.ਪੀ., ਸ੍ਰੀ ਨਰਿੰਦਰ ਸ਼ਰਮਾ, ਹਰਿੰਦਰਪਾਲ ਸਿੰਘ ਚੰਦੂਮਾਜਰਾ (ਸਾਰੇ ਵਿਧਾਇਕ), ਕੈਬਿਨਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸ਼ਵ ਜੈਨ, ਤਕਨੀਕੀ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਡੀ.ਕੇ.ਤਿਵਾੜੀ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ, ਚੌਧਰੀ ਰਿਸ਼ੀਪਾਲ, ਚੌਧਰੀ ਹਰਮੇਲ ਸਿੰਘ, ਬਹਾਦਰ ਸਿੰਘ, ਸਤਵੀਰ ਸਿੰਘ, ਠੇਕੇਦਾਰ ਮੋਹਣ ਸਿੰਘ ਬਠਲਾਣਾ ਅਤੇ ਵੱਡੀ ਗਿਣਤੀ ਵਿੱਚ ਤਕਨੀਕੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਵੀ ਮੌਜੂਦ ਸਨ।

 

Tags: Dharmendra Pradhan , Balbir Singh Sidhu , Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD