Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਸੁਨੀਲ ਜਾਖੜ, ਤਿ੍ਰਪਤ ਰਜਿੰਦਰ ਸਿੰਘ ਬਾਜਵਾ ਤੇ ਫਤਹਿਜੰਗ ਸਿੰਘ ਬਾਜਵਾ ਵਲੋਂ ਸਿੱਖ ਨੈਸ਼ਨਲ ਕਾਲਜ ਦੇ ਆਡੀਟੋਰੀਅਮ ਤੇ ਗੇਟ ਦਾ ਉਦਘਾਟਨ

ਦੇਸ਼ ਦੇ ਭਵਿੱਖ ਨੂੰ ਸੰਵਾਰਨ ਤੇ ਬਚਾਉਣ ਲਈ ਗੁਣਾਤਮਕ ਸਿੱਖਿਆ ਦੀ ਅਹਿਮ ਲੋੜ : ਸੁਨੀਲ ਜਾਖੜ

Web Admin

Web Admin

5 Dariya News

ਬਟਾਲਾ , 28 Jul 2018

ਸਿੱਖ ਐਜੂਕੇਸ਼ਨਲ ਸੁਸਾਇਟੀ, ਚੰਡੀਗੜ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜ ਅਤੇ ਕਾਲਜੀਏਟ ਸੀਨੀਅਰ ਸਕੈਂਡਰੀ ਸਕੂਲ ਕਾਦੀਆਂ ਵਿਖੇ ਨਵੇਂ ਉਸਾਰੇ ਗੇਟ ਅਤੇ ਆਡੀਟੋਰੀਅਮ ਦਾ ਉਦਘਾਟਨ ਲੋਕ ਸਭਾ ਮੈਂਬਰ ਸੁਨੀਲ ਜਾਖੜ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ, ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਅਤੇ ਸਿੱਖ ਐਜੂਕੇਸ਼ਨ ਸੁਸਾਇਟੀ ਦੇ ਸਕੱਤਰ ਰਿਟਾ: ਕਰਨਲ ਜਸਮੇਰ ਸਿੰਘ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਸਿੱਖ ਨੈਸ਼ਨਲ ਕਾਲਜ ਵਲੋਂ ਕਰਾਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮਹਿਮਾਨ ਮੈਂਬਰ ਪਾਰਲੀਮੈਂਟ ਸ੍ਰੀ ਸੁਨੀਲ ਜਾਖੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹਨਾਂ ਨੂੰ ਅਤਿਅੰਤ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਦੀ ਵਿਰਾਸਤੀ ਵਿੱਦਿਅਕ ਸੰਸਥਾ ਸਿੱਖ ਨੈਸ਼ਨਲ ਕਾਲਜ ਵਿਖੇ ਪੁੱਜੇ ਹਨ। ਉਹਨਾਂ ਹੋਰ ਕਿਹਾ ਕਿ ਅਜੋਕੇ ਸਮੇਂ ‘ਚ ਵਿੱਦਿਆ ਇਕ ਵਪਾਰ ਬਣ ਗਈ ਹੈ ਅੱਜ ਦੇਸ਼ ਦੇ ਭਵਿੱਖ ਨੂੰ ਸੰਵਾਰਨ ਤੇ ਬਚਾਉਣ ਲਈ ਗੁਣਾਤਮਕ ਸਿੱਖਿਆ ਦੀ ਲੋੜ ਹੈ। ਚੰਗੇ ਚਰਿੱਤਰ ਵਾਲੇ ਨਾਗਰਿਕ ਬਣਾਉਣ ਲਈ ਸਿੱਖਿਆ ਸੰਸਥਾਵਾਂ ਆਪਣਾ ਵੱਧ ਤੋਂ ਵੱਧ ਯੋਗਦਾਨ ਪਤਉਣ। ਉਹਨਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਸਿੱਖਿਆ ਰਾਹੀਂ ਰੋਜ਼ਗਾਰ ਜ਼ਰੂਰ ਪ੍ਰਾਪਤ ਕਰਨ ਪਰ ਗਿਆਨ ਰਾਹੀਂ ਆਪਣਾ ਜੀਵਨ ਰੋਸ਼ਨ ਕਰਨ। ਸਮਾਗਮ ਦੀ ਪ੍ਰਧਾਨਗੀ ਕਰਦੇ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੈਨੂੰ ਮਾਣ ਮਹਿਸੂਸ ਹੁੰਦਾ ਹੈ ਕਿ ਮੈਂ ਇਸ ਕਾਲਜ ਦਾ ਵਿਦਿਆਰਥੀ ਹਾਂ। ਉਨਾਂ ਕਿਹਾ ਕਿ ਇਹ ਕਾਲਜ ਇਤਿਹਾਸਕਿ ਪਛਾਣ ਰੱਖਦਾ ਹੈ ਅਤੇ ਉਹ ਆਪਣੇ ਵਲੋਂ ਇਸ ਕਾਲਜ ਦੇ ਵਿਕਾਸ ਲਈ ਬਣਦਾ ਯੋਗਦਾਨ ਪਾਉਂਦੇ ਰਹਿਣਗੇ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਧੀਆਂ ਨੂੰ ਵੱਧ ਤੋਂ ਵੱਧ ਸਿੱਖਿਅਤ ਕਰਨ।  

ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਨੇ ਮੈਂਬਰ ਪਾਰਲੀਮੈਂਟ ਸ੍ਰੀ ਸੁਨੀਲ ਜਾਖੜ ਸਮੇਤ ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਤੇ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਫ਼ੰਡ ਖਰਚ ਕੀਤਾ ਜਾਵੇਗਾ। ਉਹਨਾਂ ਹੋਰ ਕਿਹਾ ਕਿ ਕਾਦੀਆਂ ਸ਼ਹਿਰ ਦੇ ਸੁੰਦਰੀਕਰਨ ਵਾਸਤੇ ਸਟਰੀਟ ਲਾਇਟਾਂ ਤੇ ਪੌਦੇ ਲਗਾਏ ਜਾ ਰਹੇ ਹਨ। ਉਹਨਾਂ ਹੋਰ ਕਿਹਾ ਕਿ ਸ਼ਹਿਰ ਅੰਦਰ ਵਾਟਰ ਟ੍ਰਰੀਟਮੈਂਟ ਪਲਾਂਟ ਜਿਸ ਉੱਪਰ ਇੱਕ ਕਰੋੜ 27 ਲੱਖ ਰੁਪਏ ਖਰਚ ਆਉਣ ਦਾ ਅਨੁਮਾਨ ਹੈ ਉਹ ਜਲਦੀ ਹੀ ਕੰਮ ਸ਼ੁਰੂ ਕਰਵਾਇਆ ਜਾਵੇਗਾ। ਕਾਲਜ ਮੈਨਜਮੈਂਟ ਵਲੋਂ ਮੁਖ ਮਹਿਮਾਨ ਤੇ ਆਈਆਂ ਸ਼ਖ਼ਸੀਅਤਾਂ ਨੂੰ ਯਾਦਗਾਰੀ ਚਿੰਨ ਅਤੇ ਦੁਸ਼ਾਲਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਮੁਖ ਮਹਿਮਾਨ ਤੇ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਸੁਸਾਇਟੀ ਦੇ ਮੁਖ ਸਕੱਤਰ ਕਰਨਲ (ਸੇਵਾ-ਮੁਕਤ) ਜਸਮੇਰ ਸਿੰਘ ਬਾਲਾ ਵਲੋਂ ਕਰਦਿਆ ਕਿਹਾ ਕਿ ਕਾਲਜ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਲਈ ਹਮੇਸ਼ਾ ਵੱਚਨਬੰਧ ਰਹੇਗਾ। ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਜਿਸ ਵਿੱਚ ਮਲਵਈ ਗਿੱਧਾ, ਲੋਕ ਗੀਤ ਆਦਿ ਨਾਲ ਆਈਆਂ ਸ਼ਖ਼ਸੀਅਤਾਂ ਦਾ ਮਨੋਰੰਜਨ ਕੀਤਾ। ਮੰਚ ਦਾ ਸੰਚਾਨਲ ਡਾ. ਹਰਪ੍ਰੀਤ ਸਿੰਘ ਹੁੰਦਲ ਵਲੋਂ ਕੀਤਾ ਗਿਆ। ਇਸ ਮੌਖੇ ਹੋਰਨਾਂ ਸ਼ਖ਼ਸੀਅਤਾਂ ਵਿੱਚ ਨਗਰ ਕੌਂਸਲ ਪ੍ਰਧਾਨ ਸ. ਜਰਨੈਲ ਸਿੰਘ ਮਾਹਲ, ਸਾਬਕਾ ਮੰਤਰੀ ਕੈਬਨਿਟ ਬਲਬੀਰ ਸਿੰਘ ਬਾਠ, ਮੀਡੀਆ ਸਲਾਹਕਾਰ ਨੈਸ਼ਨਲ ਅਵਾਰਡੀ ਪਿ੍ਰੰਸੀਪਲ ਐਮ. ਐਲ. ਸ਼ਰਮਾ ਸਥਾਨਕ ਸਕੱਤਰ ਡਾ. ਬਲਚਰਨਜੀਤ ਸਿੰਘ ਭਾਟੀਆ, ਮੈਂਬਰ ਜਸਬੀਰ ਸਿੰਘ ਰਿਆੜ, ਸ. ਹਰਦੀਪ ਸਿੰਘ ਬੁੱਟਰ, ਐਡਵੋਕੇਟ ਅਰਦਮਨਜੀਤ ਸਿੰਘ ਸੰਧੂ, ਇੰਜੀ. ਨਰਿੰਦਰ ਪਾਲ ਸਿੰਘ ਸੰਧੂ ਤੋਂ ਇਲਾਵਾ, ਸ਼ੋ੍ਰਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਤੋਂ ਇਲਾਵਾ ਕੌਸਲਰ ਸਰਬਜੀਤ ਸਿੰਘ, ਸ. ਬਲਵਿੰਦਰ ਸਿੰਘ ਭਿੰਦਾ ਨੈਨੇਕੋਟ, ਸ. ਬਲਦੀਸ਼ ਸਿੰਘ ਤੂਰ, ਪੀ. ਏ. ਸਿਕੰਦਰ ਸਿੰਘ, ਸ. ਭੁਪਿੰਦਰਪਾਲ ਸਿੰਘ ਬਿੱਟੀ, ਸੇਠ ਭੀਮ ਸੇਨ, ਸਾਬਕਾ ਪ੍ਰਧਾਨ ਨਰਿੰਦਰ ਕੁਮਾਰ ਭਾਟੀਆ, ਨੈਸ਼ਨਲ ਅਵਾਰਡੀ ਪਿ੍ਰੰਸੀਪਲ ਅੰਗਰੇਜ਼ ਸਿੰਘ, ਪਿ੍ਰੰਸੀਪਲ ਲਛਮਣ ਸਿੰਘ ਕੁਹਾੜ, ਨਾਇਬ ਤਹਿਸੀਲਦਾਰ ਕਾਦੀਆਂ ਅਮਰਜੀਤ ਸਿੰਘ, ਸਾਬਕਾ ਮੈਂਬਰ ਲਾਲ ਚੰਦ, ਕਰਤਾਰ ਸਿੰਘ ਬਾਜਵਾ, ਮੁਨੀਰ ਅਹਿਮਦ ਹਫ਼ਜ਼ਾਬਾਦੀ, ਚੌਧਰੀ ਮਹੁੰਮਦ ਅਕਰਮ, ਸਵਿੰਦਰ ਸਿੰਘ ਔਲਖ, ਕੁਲਦੀਪ ਸਿੰਘ ਭਾਟੀਆ, ਰਾਜੀਵ ਬਜਾਜ, ਡਾ. ਨਿਰੰਕਾਰ ਸਿੰਘ ਐਸ. ਐਮ. ਓ., ਕਾਦੀਆਂ, ਸੁਰਿੰਦਰ ਪੱਪੀ ਸ਼ਰਮਾ, ਪਿਆਰਾ ਸਿੰਘ ਚੀਮਾ, ਮਾਸਟਰ ਗੁਰਨਾਮ ਸਿੰਘ, ਸੁਮੀਤ ਮਹਾਜਨ, ਰਾਜੀਵ ਬਜਾਜ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

 

Tags: Sunil Jakhar , Tript Rajinder Singh Bajwa , Fateh Jung Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD