Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਮਿਸ਼ਨ ਤੰਦਰੁਸਤ ਪੰਜਾਬ-ਪਿੰਡ ਮਾਣਕਵਾਲ ਵਾਸੀਆਂ ਨੇ ਕੀਤਾ 'ਨਸ਼ਾ ਮੁਕਤ ਪਿੰਡ' ਹੋਣ ਦਾ ਦਾਅਵਾ

ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਵਿਧਾਇਕ ਕੁਲਦੀਪ ਸਿੰਘ ਵੈਦ ਵਧਾਈ ਦੇਣ ਪੁੱਜੇ

Web Admin

Web Admin

5 Dariya News

ਲੁਧਿਆਣਾ , 28 Jul 2018

Last updated on: Jul 28, 2018, 00:00 IST

ਅੱਜ ਪੰਜਾਬ ਜਿਸ ਤਰ੍ਹਾਂ ਨਸ਼ੇ ਦੀ ਅੱਗ ਵਿੱਚ ਝੁਲਸ ਰਿਹਾ ਹੈ, ਉਸ ਸਮੇਂ ਪਿੰਡ ਮਾਣਕਵਾਲ ਤੋਂ ਆਈ ਨਗਰ ਦੇ ਹਰ ਘਰ ਦੇ ਨਸ਼ਾ ਮੁਕਤ ਹੋਣ ਦੀ ਖ਼ਬਰ ਠੰਡੀ ਹਵਾ ਦੇ ਝੋਕੇ ਵਾਂਗ ਹੈ। ਇਸ ਉੱਦਮ ਵਿੱਚ ਸਫ਼ਲਤਾ ਹਾਸਿਲ ਕਰਨ ਲਈ ਮਾਣਕਵਾਲ ਦੇ ਨਿਵਾਸੀ ਅਤੇ ਨਗਰ ਪੰਚਾਇਤ ਵਧਾਈ ਦੇ ਪਾਤਰ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਰਵਨੀਤ ਸਿੰਘ ਬਿੱਟੂ ਮੈਂਬਰ ਪਾਰਲੀਮੈਂਟ ਲੁਧਿਆਣਾ ਨੇ ਅੱਜ ਪਿੰਡ ਮਾਣਕਵਾਲ ਵਿਖੇ ਹੋਏ ਇਕ ਸਮਾਗਮ ਦੌਰਾਨ ਕੀਤਾ। ਸ੍ਰ. ਬਿੱਟੂ ਪਿੰਡ ਵਾਸੀਆਂ ਵੱਲੋਂ ਕੀਤੇ ਪਿੰਡ ਦੇ ਨਸ਼ਾ ਮੁਕਤ ਹੋਣ ਦੇ ਦਾਅਵੇ ਉਪਰੰਤ ਨਗਰ ਨਿਵਾਸੀਆਂ ਨੂੰ ਉਨ੍ਹਾਂ ਦੇ ਇਸ ਉੱਦਮ ਲਈ ਵਧਾਈ ਦੇਣ ਲਈ ਪੁੱਜੇ ਸਨ।ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਿੰਡ ਵਾਸੀਆਂ ਵੱਲੋਂ ਪਿੰਡ ਦੇ ਨਸ਼ਾ ਮੁਕਤ ਹੋਣ ਦੀ ਤਸਦੀਕ ਕਰਨ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਸਿਵਲ ਸਰਜਨ ਲੁਧਿਆਣਾ ਨੂੰ ਬੇਨਤੀ ਕਰਨ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਦਾ ਦੌਰਾ ਕੀਤਾ ਗਿਆ ਸੀ ਅਤੇ ਹਰ ਤਰ੍ਹਾਂ ਨਾਲ ਜਾਂਚ ਕਰਨ ਤੋਂ ਬਾਅਦ ਵਿਭਾਗ ਵੱਲੋਂ ਸੰਤੁਸ਼ਟੀ ਪ੍ਰਗਟ ਕੀਤੀ ਗਈ ਸੀ।ਜਿਸ ਤੋਂ ਬਾਅਦ ਅੱਜ ਸ: ਬਿੱਟੂ ਅਤੇ ਵਿਧਾਇਕ ਕੁਲਦੀਪ ਸਿਂਘ ਵੈਦ ਪਿੰਡ ਵਾਸੀਆਂ ਦਾ ਹੌਸਲਾ ਵਧਾਉਣ ਉਚੇਚੇ ਤੌਰ 'ਤੇ ਪੁੱਜੇ। ਇਸ ਮੌਕੇ ਬੋਲਦਿਆਂ ਵਿਧਾਇਕ ਵੈਦ ਨੇ ਵੀ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਪਿੰਡ ਦੇ ਵਿਕਾਸ ਕੰਮਾਂ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਕੰਵਰ ਹਰਪ੍ਰੀਤ ਸਿੰਘ ਚੇਅਰਮੈਨ ਜਨ ਕਲਿਆਣ ਅਤੇ ਪ੍ਰਚਾਰ ਸੈੱਲ (ਪੰਜਾਬ ਪ੍ਰਦੇਸ਼ ਕਾਂਗਰਸ) ਨੇ ਕਿਹਾ ਕਿ ਆਪਣੇ ਵੱਡੇ ਵਡੇਰਿਆਂ ਅਤੇ ਬਜ਼ੁਰਗਾਂ ਦੀ ਪ੍ਰੇਰਨਾ ਸਦਕਾ ਅਸੀਂ ਆਪਣੇ ਪਿੰਡ ਦੇ ਨੌਜਵਾਨਾਂ ਨੂੰ ਨਸ਼ੇ ਦੀ ਲਾਹਨਤ ਤੋਂ ਰਹਿਤ ਰੱਖਣ ਅਤੇ ਸਮਾਜ ਸੇਵਾ ਦੇ ਕੰਮਾਂ ਵਿੱਚ ਉਤਸ਼ਾਹਿਤ ਕਰਨ ਵਿਚ ਕਾਮਯਾਬ ਹੋੲ ਹਾਂ। ਸਮਾਗਮ ਦੌਰਾਨ ਬੋਲਦਿਆਂ ਪਿੰਡ ਦੇ ਸਰਪੰਚ ਗੁਰਚੇਤ ਸਿੰਘ ਨੇ ਪਿੰਡ ਦੀ ਕ੍ਰਿਕਟ ਟੀਮ ਦੀਆਂ ਪ੍ਰਾਪਤੀਆਂ, ਖਿਡਾਰੀਆਂ ਅਤੇ ਪਿੰਡ ਵਾਸੀਆਂ ਦੀਆਂ ਹੋਰ ਮੰਗਾਂ ਨੂੰ ਸ. ਬਿੱਟੂ ਦੇ ਸਾਹਮਣੇ ਰੱਖਿਆ। ਇਸ ਮੌਕੇ ਸ੍ਰ. ਬਿੱਟੂ ਨੇ ਪਿੰਡ ਦੀ ਕ੍ਰਿਕਟ ਟੀਮ ਨਾਲ ਮੁਲਾਕਾਤ ਕੀਤੀ ਅਤੇ ਸਨਮਾਨ ਪੱਤਰ ਦੇ ਕੇ ਪਿੰਡ ਵਾਸੀਆਂ ਅਤੇ ਪੰਚਾਇਤ ਦੇ ਉੱਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਪੰਜ ਲੱਖ ਰੁਪਏ ਦੀ ਗਰਾਂਟ ਆਪਣੇ ਅਖਤਿਆਰੀ ਕੋਟੇ ਵਿੱਚੋਂ ਪਿੰਡ ਦੇ ਵਿਕਾਸ ਲਈ ਜਾਰੀ ਕੀਤੀ ਅਤੇ ਪਿੰਡ ਦੇ ਹੈਲਥ ਕਲੱਬ ਅਤੇ ਪਿੰਡ ਦੇ ਵਿਕਾਸ ਦੇ ਹੋਰ ਕੰਮਾਂ ਲਈ ਹੋਰ ਵੀ ਫੰਡ ਦੇਣ ਦਾ ਐਲਾਨ ਕੀਤਾ।ਇਸ ਦੇ ਨਾਲ ਉਨ੍ਹਾਂ ਪਿੰਡ ਵਿੱਚ ਓਪਨ ਜਿੰਮ ਸਥਾਪਤ ਕਰਨ ਦੀ ਘੋਸ਼ਣਾ ਵੀ ਕੀਤੀ। ਇਸ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਸ. ਗੁਰਦੇਵ ਸਿੰਘ ਲਾਪਰਾਂ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਦਿਹਾਤੀ) ਅਤੇ ਪੰਜਾਬ ਕਾਂਗਰਸ ਦੇ ਸਕੱਤਰ ਸ. ਮਨਜੀਤ ਸਿੰਘ ਹੰਬੜਾਂ ਨੇ ਵੀ ਸੰਬੋਧਨ ਕੀਤਾ ਅਤੇ ਨਗਰ ਨਿਵਾਸੀਆਂ ਦੇ ਉਤਸ਼ਾਹ ਵਿੱਚ ਵਾਧਾ ਕੀਤਾ।

 

Tags: Ravneet Singh Bittu , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD