Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਵਿੱਦਿਆ ਪ੍ਰਾਪਤ ਕਰਨ ਨਾਲ ਹੀ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ : ਰਜਿੰਦਰ ਮੋਹਨ ਸਿੰਘ ਛੀਨਾ

ਵਿਦਿਆਰਥੀਆਂ ਨੂੰ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਦੀ ਲੋੜ

ਚੇਅਰਮੈਨ ਪੰਜਾਬ ਸਮਾਲ ਸਕੇਲ ਇੰਡਸਟਰੀਜ਼ ਰਾਜਿੰਦਰ ਮੋਹਨ ਸਿੰਘ ਛੀਨਾ ਖਾਲਸਾ ਕਾਲਜ ਮੋਹਾਲੀ ਦੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਈ ਗਈ ਆਰੰਭਿਕ ਅਰਦਾਸ ਮੌਕੇ ਚੰਗੀ ਕਾਰਗੁਜਾਰੀ ਦਿਖਾਉਣ ਵਾਲੇ ਐਨ.ਐਸ.ਐਸ.ਦੇ ਵਲੰਟਰੀਅਰਾਂ ਨੂੰ ਸਰਟੀਫਿਕੇਟ ਪ੍ਰਦਾਨ ਕਰਦੇ ਹੋਏ।
ਚੇਅਰਮੈਨ ਪੰਜਾਬ ਸਮਾਲ ਸਕੇਲ ਇੰਡਸਟਰੀਜ਼ ਰਾਜਿੰਦਰ ਮੋਹਨ ਸਿੰਘ ਛੀਨਾ ਖਾਲਸਾ ਕਾਲਜ ਮੋਹਾਲੀ ਦੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਈ ਗਈ ਆਰੰਭਿਕ ਅਰਦਾਸ ਮੌਕੇ ਚੰਗੀ ਕਾਰਗੁਜਾਰੀ ਦਿਖਾਉਣ ਵਾਲੇ ਐਨ.ਐਸ.ਐਸ.ਦੇ ਵਲੰਟਰੀਅਰਾਂ ਨੂੰ ਸਰਟੀਫਿਕੇਟ ਪ੍ਰਦਾਨ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ. ਨਗਰ (ਮੁਹਾਲੀ) , 10 Sep 2013

ਵਿੱਦਿਆ ਤੋਂ ਬਿਨਾਂ ਮਨੁੱਖ ਦੀ ਜਿੰਦਗੀ ਅਧੂਰੀ ਹੈ ਵਿੱਦਿਆ ਪ੍ਰਾਪਤੀ ਨਾਲ ਹੀ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰ ਰਜਿੰਦਰ ਮੋਹਨ ਸਿੰਘ ਛੀਨਾ ਚੇਅਰਮੈਨ ਪੰਜਾਬ ਸਮਾਲ ਸਕੇਲ ਇੰਡਸਟਰੀਜ਼ ਅਤੇ ਆਨਰੇਰੀ ਸਕੱਤਰ ਖਾਲਸਾ ਕਾਲਜ ਸੋਸਾਇਟੀ ਨੇ ਖਾਲਸਾ ਕਾਲਜ (ਅੰਮ੍ਰਿਤਸਰ) ਆਫ਼ ਟੈਕਨਾਲੋਜੀ ਐਂਡ ਬਿਜ਼ਨਸ ਸਟੱਡੀਜ਼ ਮੋਹਾਲੀ ਦੇ ਸਾਲ 2013 –14 ਦੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਮੌਕੇ ਹਰ ਸਾਲ ਦੀ ਤਰ੍ਹਾਂ ਕਰਵਾਈ ਗਈ ਆਰੰਭਿਕ ਅਰਦਾਸ ਮੌਕੇ ਆਪਣੇ ਸੰਬੋਧਨ ਵਿੱਚ ਕੀਤਾ। ਇਸ ਮੌਕੇ ਗੁਰਬਾਣੀ ਇਸੁ ਜਗੁ ਮਹਿ ਚਾਨਣੁ ਸੰਸਥਾ ਦੇ ਰਾਗੀ ਸਿੰਘਾਂ ਵੱਲੋਂ  ਡਾ. ਦੇਸ ਦੀਪ ਸਿੰਘ ਦੇ ਜਥੇ ਨੇ ਇਲਾਹੀ ਗੁਰਬਾਣੀ ਦਾ ਰਸ-ਭਿੰਨਾਂ ਕੀਰਤਨ ਵੀ  ਕੀਤਾ । ਛੀਨਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਜੋਕੇ ਮੁਕਾਬਲੇ ਦੇ ਯੁੱਗ ਵਿੱਚ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਦੀ ਲੋੜ ਹੈ ਤਾਂ ਜੋ ਉਹ ਵਿੱਦਿਆ ਦੇ ਖੇਤਰ ਵਿੱਚ ਚੰਗੀਆਂ ਪੁਜ਼ੀਸਨਾਂ ਹਾਸਲ ਕਰਕੇ ਵੱਖ- ਵੱਖ ਖੇਤਰਾਂ ਵਿੱਚ ਜਾ ਕੇ ਵੀ ਨਾਮਣਾ ਖੱਟ ਸਕਣ। ਉਹਨਾਂ ਇਸ ਮੌਕੇ ਬੋਲਦਿਆਂ ਕਾਲਜ ਦੇ ਸਮੁੱਚੇ ਅਧਿਆਪਕਾਂ ਨੂੰ ਵੀ ਆਖਿਆ ਕਿ ਉਹ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਪੜ੍ਹਾਉਣ । ਉਹਨਾਂ ਕਿਹਾ ਕਿ ਉਹ ਕਾਲਜ ਵਿੱਚ ਪੜ੍ਹਾਈ ਵਿੱਚ ਕਮਜੋਰ ਬੱਚਿਆਂ ਦੀ ਪਹਿਚਾਣ ਕਰਕੇ ਕਾਲਜ ਟਾਇਮ ਤੋਂ ਬਾਅਦ ਵੀ ਉਹਨਾਂ ਨੂੰ ਪੜ੍ਹਾਉਣ ਲਈ ਟਾਇਮ ਦੇਣ ਤਾਂ ਜੋ ਉਹ ਪੜ੍ਹਾਈ ਪੱਖੋਂ ਕਮਜੋਰ ਨਾ ਰਹਿਣ । 

ਸ੍ਰੀ ਛੀਨਾ ਨੇ ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਅਤੇ ਸਮੁੱਚੇ ਸਟਾਫ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਕਾਲਜ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰ ਰਿਹਾ ਹੈ। ਉਹਨਾਂ ਇਸ ਮੌਕੇ ਦੱਸਿਆ ਕਿ ਅਗਲੇ ਸਾਲ ਦੋ ਹੋਰ ਪੋਸਟ ਗਰੈਜੂਏਟ ਕੋਰਸ ਐਮ ਕਾਮ ਅਤੇ ਐਮ ਸੀ.ਏ ਸ਼ੁਰੂ ਕੀਤੇ ਜਾਣਗੇ। ਉਹਨਾਂ ਇਸ ਮੌਕੇ ਚੰਗੀ ਕਾਰਗੁਜਾਰੀ ਦਿਖਾਉਣ ਵਾਲੇ ਕਾਲਜ ਦੇ ਐਨ.ਐਸ.ਐਸ. ਦੇ ਵਲੰਟੀਅਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਤਕਨੀਕੀ ਸਿੱਖਿਆ ਨੂੰ ਬੜਾਵਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਤਕਨੀਕੀ ਸਿੱਖਿਆ ਹਾਸਲ ਕਰਕੇ ਨੌਜਵਾਨ ਰੋਜਗਾਰ ਤੇ ਲੱਗ ਸਕਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਐਲਾਨੀ ਗਈ ਨਵੀਂ ਉਦਯੋਗਿਕ ਨੀਤੀ ਨਾਲ ਰਾਜ ਵਿੱਚ ਉਦਯੋਗਿਕ ਖੇਤਰ ਵਿੱਚ ਨਵੀਂ ਕ੍ਰਾਂਤੀ ਆਵੇਗੀ ਜਿਸ ਨਾਲ ਸਮਾਲ ਸਕੇਲ ਇੰਡਸਟਰੀ ਨੂੰ ਵੀ ਬੜਾਵਾ ਮਿਲੇਗਾ।ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਸ੍ਰ ਗੁਰਚਰਨ ਸਿੰਘ ਬੋਪਾਰਾਏ ਨੇ ਆਰੰਭਿਕ ਅਰਦਾਸ ਵਿੱਚ ਸ਼ਾਮਿਲ ਹੋਈਆਂ ਸਖ਼ਸੀਅਤਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਕਾਲਜ ਵਿੱਚ ਇਸ ਸ਼ੈਸ਼ਨ ਦੌਰਾਨ ਦੋ ਨਵੇਂ ਕੋਰਸ ਪੀ.ਜੀ.ਡੀ.ਸੀ.ਏ ਅਤੇ ਬੀ.ਏ. ਕੰਪਿਊਟਰ ਸਾਇੰਸ ਸ਼ੁਰੂ ਕੀਤੇ ਗਏ ਹਨ ਅਤੇ ਕਾਲਜ ਵਿੱਚ ਸਿੱਖਿਆ ਦਾ ਵਧੀਆ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਗਿਆ ਹੈ। ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਵਾਇਸ ਪ੍ਰਧਾਨ ਕਰਨਲ ਸੀ.ਐਸ.ਰਾਓ, ਪ੍ਰਿੰਸੀਪਲ ਡਾ. ਹਰੀਸ਼ ਕੁਮਾਰੀ, ਹਰਸਿਮਰਨਜੀਤ ਕੌਰ ਸਮੇਤ ਪ੍ਰਬੰਧਕੀ ਕਮੇਟੀ ਦੇ ਮੈਂਬਰ ਕਾਲਜ ਦਾ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਵੀ ਮੋਜੂਦ ਸਨ।

 

Tags: khalsa college mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD