Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਮੰਡਾਲਾ ਤੋ ਦੀਨੇਵਾਲ 88 ਲੱਖ ਦੀ ਲਾਗਤ ਨਾਲ ਪੱਕੀ ਨਵੀ ਸੜਕ ਬਣਾਕੇ ਹਲਕਾ ਵਾਸੀਆਂ ਨੂੰ ਜਲਦ ਕੀਤੀ ਜਾਵੇਗੀ ਸਮਰਪਿਤ : ਰਵਿੰਦਰ ਸਿੰਘ ਬ੍ਰਹਮਪੁਰਾ

ਕਾਂਗਰਸ ਸਰਕਾਰ ਨੇ ਕੀਤਾ ਪੰਜਾਬ ਦੇ ਲੋਕਾਂ ਨੂੰ ਕੰਗਾਲ : ਰਵਿੰਦਰ ਸਿੰਘ ਬ੍ਰਹਮਪੁਰਾ

Web Admin

Web Admin

5 Dariya News (ਕੁਲਜੀਤ ਸਿੰਘ)

ਤਰਨ ਤਾਰਨ , 29 Jul 2018

ਅੱਜ ਪਿੰਡ ਮੰਡਾਲਾ ਦੇ ਗੁਰਦੁਆਰਾ ਸਹਿਬ ਵਿਖੇ ਪੰਜ ਪਿੰਡਾਂ  ਮੰਡਾਲਾ ,ਬਾਣੀਆ,ਦੁਲਚੀਪੁਰ,ਘਸੀਟਪੁਰ ਅਤੇ ਦੀਨੇਵਾਲ ਦੇ ਮੋਹਤਬਰ ਅਕਾਲੀ ਆਗੂਆ ਅਤੇ ਪਿੰਡ ਵਾਸੀਆਂ ਦਾ ਭਰਵਾ ਇੱਕਠ ਹੋਇਆ । ਇਸ ਮੌਕੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਿਸ਼ੇਸ਼ ਤੌਰ ਤੇ ਪੁੱਜੇ । ਇਹਨਾਂ ਪਿੰਡਾਂ ਵਾਲਿਆਂ ਵਲੋਂ ਸ਼.ਬ੍ਰਹਮਪੁਰਾਂ ਅੱਗੇ ਪਿੰਡ ਮੰਡਾਲਾ ਤੋ ਮਥਰੇਵਾਲ ਤੱਕ ਪੱਕੀ ਸੜਕ ਬਣਾਉਣ ਦੀ ਮੰਗ ਰੱਖੀ ਅਤੇ ਕਿਹਾ ਕਿ ਇਸ ਸੜਕ ਦੀ ਮੰਗ ਪਿਛਲੇ ਕਈ ਦਹਾਕਿਆਂ ਤੋ ਇਲਾਕਾ ਵਾਸੀ ਕਰਦੇ ਆ ਰਹੇ ਸਨ। ਇਹ ਸੜਕ ਬਣਨ ਨਾਲ ਮੰਡਾਲਾ ਘਸੀਟਚਪੁਰ ,ਬਾਣੀਆ ,ਦੁਲਚੀਪੁਰ ,ਆਦਿ ਪਿੰਡਾਂ ਦੇ ਲੋਕ ਮਥਰੇਵਾਲ , ਦੀਵਨੇਵਾਲ,ਜਾਹਗੀਰ,ਬਾਠ ਆਦਿ ਨਾਲ ਜੁੜ ਜਾਣਗੇ ਇਸ ਨਾਲ ਲੋਕਾਂ ਨੂੰ ਕਾਫੀ ਆਉਣ ਜਾਣ ਵਿੱਚ ਅਸਾਨੀ ਹੋਵੇਗੀ । ਬ੍ਰਹਮਪੁਰਾਂ ਨੇ ਸਬੋਧਨ ਕਰਦਿਆਂ ਮੌਕੇ ਤੇ ਹੀ ਉਕਤ ਸੜਕ ਬਣਾਉਣ ਦੀ ਮੰਗ ਨੂੰ ਮਨਜੂਰ ਕਰਦਿਆਂ ਇਸ ਸੜਕ ਨੂੰ ਬਣਾਉਣ ਦੀ ਅੰਦਾਜਨ ਲਾਗਤ ੮੮ ਲੱਖ ਵਿਚੋ ੪੦ ਲੱਖ ਰੁਪਏ ਮੈਬਰ ਪਾਰਲੀਮੈਟ ਜਥੇ ਰਣਜੀਤ ਸਿੰਘ ਬ੍ਰਹਮਪੁਰਾਂ ਦੇ ਕੋਟੇ ਵਿਚੋ ਦੇਣ ਦਾ ਐਲਾਨ ਕੀਤਾ । ਜੈਕਾਰਿਆ ਦੀ ਗੂਜ ਵਿੱਚ ਬ੍ਰਹਮਪੁਰਾਂ ਨੇ ਕਿਹਾ ਅਕਾਲੀ ਸਰਕਾਰ ਵੇਲੇ ਹੀ ਪੰਜਾਬ ਦਾ ਖਾਸ ਕਰ ਪਿੰਡਾਂ ਦਾ ਵਿਕਾਸ ਹੁੰਦਾ ਹੈ ਅਤੇ ਜਥੇ ਰਣਜੀਤ ਸਿੰਘ ਬ੍ਰਹਮਪੁਰਾਂ ਦੀਆਂ ਕੋਸ਼ਿਸ਼ਾ ਸਦਕਾ ਮਾਝੇ ਦਾ ਭਰਪੂਰ ਵਿਕਾਸ ਕਰਵਾਇਆਂ ਗਿਆ ਹੈ । 

ਉਹਨਾ ਕਿਹਾ ਕਿ ਭਾਵੇ ਇਸ ਵਾਰ ਲੋਕਾਂ ਨੇ ਕਾਂਗਰਸੀ ਵਿਧਾਇਕਾਂ ਨੂੰ ਜਿਤਾ ਕੇ ਭੇਜਿਆ ਹੈ ਪਰ ਉਹਨਾ ਦੀ ਹਲਕੇ ਵਿੱਚ ਲਗਾਤਰ ਗੈਰ ਹਾਜਰੀ ਕਾਰਣ ਅੱਜ ਵੀ ਲੋਕਾਂ ਦੇ ਕੰਮਕਾਰ ਅਤੇ ਹਲਕੇ ਦੇ ਵਿਕਾਸ ਕਾਰਜ ਅਕਾਲੀ ਦਲ ਵਲੋ ਹੀ ਕਰਵਾਏ ਜਾਂ ਰਹੇ ਹਨ । ਉਹਨਾਂ ਕਿਹਾ ਕੇ ਆਉਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਝੂਠ ਦੀ ਰਾਜਨੀਤੀ ਦਾ ਮੂੰਹ ਤੋੜ ਜਵਾਬ ਦੇਣਗੇ ਅਤੇ ਆਕਾਲੀ ਦਲ ਸਾਨਦਰ ਜਿੱਤ ਪਾ੍ਰਪਤ ਕਰੇਗਾ । ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾਂ ਨੇ ਕਿਹਾ ਕੇ ਇਸ ਸੜਕ ਦਾ ਉਦਘਾਟਨ ਬਹੁਤ ਜਲਦ ਮੈਬਰ ਪਾਰਲੀਮੈਂਟ ਜਥੇ ਰਣਜੀਤ ਸਿੰਘ ਬ੍ਰਹਮਪੁਰਾਂ ਅਪਣੇ ਹੱਥੀ ਕਰਨਗੇ । ਇਸ ਮੌਕੇ ਉਹਨਾਂ ਤੋ ਇਲਾਵਾ ਜਥੇ ਦਲਬੀਰ ਸਿੰਘ ਜਾਹਗੀਰ ਮੈਬਰ ਵਰਕਿੰਗ ਕਮੇਟੀ,ਸਰਬਜੀਤ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਕਮੇਟੀ,ਜਥੇ ਪਰਮਜੀਤ ਸਿੰਘ ਮੰਡਾਲਾ,ਸਰਪੰਚ ਅਮਰੀਕ ਸਿੰਘ ਘਸੀਟਪੁਰ,ਸਾਬਕਾ ਸਰਪੰਚ ਮੋਹਨ ਸਿੰਘ ਘਸੀਟਪੁਰ,ਸਰਬਜੀਤ ਸਿੰਘ ਸੰਧੂ, ਸਰਪੰਚ ਬਲਜਿੰਦਰ ਸਿੰਘ, ਸਰਪੰਚ ਕੇਵਲ ਸਿੰਘ, ਗੁਰਸਾਹਬ ਸਿੰਘ ਦੁਲਚੀਪੁਰ,ਸਰਪੰਚ ਜਸਵਿੰਦਰ ਕੌਰ,ਜਤਿੰਦਰ ਸਿੰਘ ਟੋਨੀ ਦੀਨੇਵਾਲ,ਮਨਜੀਤ ਸਿੰਘ ਨੰਬਰਦਾਰ,ਦਮਨਜੀਤ ਸਿੰਘ ਪੀ.ਏ ,ਗੁਰਕੰਵਲ ਸਿੰਘ,ਕੇਵਲ ਸਿੰਘ ਆਦਿ ਮੌਜੂਦ ਸਨ ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD