Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਪੁਲਿਸ ਪ੍ਰਸ਼ਾਸ਼ਨ ਵੱਲੋਂ ਭਗੌੜੇ ਅਪਰਾਧੀਆਂ ਅਤੇ ਜ਼ਰਾਇਮ ਪੇਸ਼ਾ ਲੋਕਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਜਾਰੀ- ਗੁਰਪ੍ਰੀਤ ਸਿੰਘ ਤੂਰ

ਪਿਛਲੇ ਇੱਕ ਹਫ਼ਤੇ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਕੀਤਾ ਗਿਆ ਗ੍ਰਿਫਤਾਰ, ਜ਼ਿਲ੍ਹੇ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾ ਰਿਹਾ ਹੈ ਜਾਗਰੂਕ

ਗੁਰਪ੍ਰੀਤ ਸਿੰਘ ਤੂਰ
ਗੁਰਪ੍ਰੀਤ ਸਿੰਘ ਤੂਰ

Web Admin

Web Admin

5 Dariya News

ਮੋਗਾ , 30 Jul 2018

Last updated on: Jul 30, 2018, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸ਼ਨ ਮੋਗਾ ਵੱਲੋਂ ਜਿੱਥੇ ਪਿੰਡ ਪੱਧਰ 'ਤੇ ਜ਼ਿਲ੍ਹੇ ਦੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਿਆਂ ਵਿਰੁੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਭਗੌੜੇ ਅਪਰਾਧੀਆਂ ਅਤੇ ਜ਼ਰਾਇਮ ਪੇਸ਼ਾ ਲੋਕਾਂ ਨੂੰ ਕਾਬੂ ਕਰਨ ਲਈ ਵੀ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਮੋਗਾ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਗਾ ਵੱਲੋ ਪਿਛਲੇ ਇੱਕ ਹਫ਼ਤੇ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਜ਼ੁਰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਜ਼ਰਾਇਮ ਪੇਸ਼ਾ ਲੋਕਾਂ ਬਾਰੇ ਸੂਚਿਤ ਕਰਨ ਲਈ ਪੁਲਿਸ ਪ੍ਰਸ਼ਾਸ਼ਨ ਨੂੰ ਪੂਰਣ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਗੁਰਪ੍ਰੀਤ ਸਿੰਘ ਤੂਰ ਨੇ ਗ੍ਰਿਫ਼ਤਾਰ ਕੀਤੇ ਗਏ ਅਪਰਾਧੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਗਾ ਸਿੰਘ ਪੁੱਤਰ ਤ੍ਰਿਲੋਕ ਸਿੰਘ ਕੌਮ ਰਾਏ ਸਿੱਖ ਵਾਸੀ ਦੌਲੇਵਾਲਾ ਜੋ ਕਿ ਮੁਕੱਦਮਾ ਨੰਬਰ 171/2014 ਅ/ਧ 22/61/85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਕੋਟ ਈਸੇ ਖਾਂ ਵਿੱਚ ਭਗੌੜਾ ਸੀ ਅਤੇ ਇਸਦੇ ਖਿਲਾਫ਼ ਮੁਕੱਦਮਾ ਨੰਬਰ 93 ਮਿਤੀ 24 ਜੁਲਾਈ, 2018 ਅਧੀਨ ਧਾਰਾ 174 ਏ ਭ:ਦ: ਥਾਣਾ ਕੋਟ ਈਸੇ ਖਾਂ ਵਿਖੇ ਜਿਸਟਰ ਕੀਤਾ ਗਿਆ ਸੀ। ਨਿਰਮਲ ਸਿੰਘ ਉਰਫ਼ ਭੰਗਾ ਪੁੱਤਰ ਪਿਆਰਾ ਸਿੰਘ ਕੌਮ ਰਾਏ ਸਿੱਖ ਵਾਸੀ ਦੌਲੇਵਾਲਾ ਜੋ ਮੁਕੱਦਮਾ ਨੰਬਰ 50/2017 ਅ/ਧ 307/324/148/149  ਭ:ਦ: 25/54/59 ਅਸਲਾ  ਐਕਟ  ਤਹਿਤ ਥਾਣਾ ਫਤਿਹਗੜ੍ਹ ਪੰਜਤੂਰ ਵਿੱਚ ਭਗੋੜਾ ਸੀ। 

ਇਸੇ ਤਰ੍ਹਾਂ ਭਿੰਦਰ ਸਿੰਘ ਉਰਫ਼ ਗੋਪੀ ਪੁੱਤਰ ਗੁਰਬਖਸ਼ ਸਿੰਘ ਕੌਮ ਰਾਏ ਸਿੱਖ ਵਾਸੀ ਦੋਲੇਵਾਲਾ ਜੋ ਮੁਕੱਦਮਾ  ਨੰਬਰ 50/2017 ਅ/ਧ 307/324/148/149 ਭ:ਦ: 25/54/59  ਅਸਲਾ  ਐਕਟ  ਥਾਣਾ ਫਤਿਹਗੜ੍ਹ ਪੰਜਤੂਰ ਵਿੱਚ ਭਗੋੜਾ ਸੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜੋਗਿੰਦਰ ਸਿੰਘ ਪੁੱਤਰ ਨਗਿੰਦਰ ਸਿੰਘ  ਪਿੰਡ ਕੋਕਰੀ ਕਲਾਂ ਜੋ ਮੁਕੱਦਮਾ ਨੰਬਰ 63/2013 ਅ/ਧ 379/411 ਭ:ਦ: ਥਾਣਾ ਧਰਮਕੋਟ ਵਿੱਚ ਭਗੋੜਾ ਸੀ, ਇੰਦਰਜੀਤ  ਉਰਫ਼  ਕਿੰਦਾ  ਪੁੱਤਰ  ਗੁਲਜ਼ਾਰਾ  ਸਿੰਘ  ਵਾਸੀ  ਚੜਿੱਕ  ਜੋ  ਮੁਕੱਦਮਾ  ਨੰਬਰ 209/2015 ਅ/ਧ 61 ਐਕਸਾਈਜ਼ ਐਕਟ ਥਾਣਾ ਸਿਟੀ ਸਾਉਥ ਮੋਗਾ ਵਿੱਚ ਭਗੋੜਾ ਸੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹਰਜਿੰਦਰ ਸਿੰਘ ਉਰਫ਼ ਨੋਨੀ ਪੁੱਤਰ ਸੰਪੂਰਨ ਸਿੰਘ ਵਾਸੀ ਨੂਰਮਹਿਲ  ਹਾਲ ਵਾਸੀ ਸਿੱਧਵਾਂ ਬੇਟ (ਲੁਧਿਆਣਾ) ਜੋ ਕਿ ਮੁਕੱਦਮਾ ਨੰਬਰ 92/2015 ਅ/ਧ 457/380 ਭ:ਦ: ਥਾਣਾ ਬੱਧਨੀ ਕਲਾਂ ਵਿੱਚੋਂ ਭਗੋੜਾ ਸੀ, ਮੇਜਰ ਸਿੰਘ ਪੁੱਤਰ ਬਚਨ ਸਿੰਘ ਕੌਮ ਖੱਤਰੀ ਵਾਸੀ ਸਰਾਵਾਂ ਜ਼ਿਲ੍ਹਾ ਫ਼ਰੀਦਕੋਟ ਜੋ ਕਿ ਮੁਕੱਦਮਾ ਨੰਬਰ 116/2008 ਅ/ਧ 379/411/420/465/468/471/473 ਭ:ਦ: ਥਾਣਾ ਮੈਹਿਣਾ ਵਿੱਚ ਭਗੋੜਾ ਸੀ ਅਤੇ ਗੁਰਨਾਮ ਸਿੰਘ ਉਰਫ਼ ਬੱਬੂ ਪੁੱਤਰ ਸਰਬਣ ਸਿੰਘ ਵਾਸੀ ਬੁਰਜ ਹਮੀਰਾ ਜੋ ਕਿ ਮੁਕੱਦਮਾ ਨੰਬਰ 65/2005 ਅ/ਧ 452/323/336/34 ਭ:ਦ: 27/54/59 ਅਸਲਾ ਐਕਟ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਭਗੋੜਾ ਸੀ, ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।

 

Tags: Anti Drug Mission , SSP Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD