Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਬਟਾਲਾ ਪੁਲਿਸ ਨੇ ਵੱਟਸਐਪ ਨੰਬਰ 75298-75836 ਜਾਰੀ ਕੀਤਾ

ਸੂਚਨਾ ਦੇਣ ਵਾਲੇ ਦਾ ਨਾਮ-ਪਤਾ ਰੱਖਿਆ ਜਾਵੇਗਾ ਪੂਰੀ ਤਰ੍ਹਾਂ ਗੁਪਤ - ਓਪਿੰਦਰਜੀਤ ਸਿੰਘ ਘੁੰਮਣ

ਓਪਿੰਦਰਜੀਤ ਸਿੰਘ ਘੁੰਮਣ
ਓਪਿੰਦਰਜੀਤ ਸਿੰਘ ਘੁੰਮਣ

Web Admin

Web Admin

5 Dariya News

ਬਟਾਲਾ , 30 Jul 2018

Last updated on: Jul 30, 2018, 00:00 IST

ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਰੋਕੂ ਮੁਹਿੰਮ ਤਹਿਤ ਬਟਾਲਾ ਪੁਲਿਸ ਨੇ ਨਸ਼ਿਆਂ ਦਾ ਖਾਤਮਾ ਕਰਨ ਲਈ ਲੋਕਾਂ ਦਾ ਸਹਿਯੋਗ ਲੈਣ ਦੇ ਮਕਸਦ ਤਹਿਤ ਇੱਕ ਵਿਸ਼ੇਸ਼ ਵੱਟਸਐਪ ਨੰਬਰ ਜਾਰੀ ਕੀਤਾ ਹੈ, ਜਿਸ ਉਪਰ ਲੋਕ ਨਸ਼ਾ ਤਸਕਰਾਂ ਸਬੰਧੀ ਕੋਈ ਵੀ ਜਾਣਕਾਰੀ ਦੇਣ ਦੇ ਨਾਲ ਪੁਲਿਸ ਸਹਾਇਤਾ ਵੀ ਲੈ ਸਕਣਗੇ। ਜ਼ਿਲ੍ਹਾ ਪੁਲਿਸ ਮੁਖੀ ਓਪਿੰਦਰਜੀਤ ਸਿੰਘ ਘੁੰਮਣ ਨੇ ਵੱਟਸਐਪ ਨੰਬਰ 75298-75836 ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਿਗਰਾਨੀ ਹੇਠ ਇਹ ਨੰਬਰ 24 ਘੰਟੇ ਚੱਲੇਗਾ ਅਤੇ ਇਸ ਉੱਪਰ ਨਸ਼ਾ ਤਸਕਰਾਂ ਸਬੰਧੀ ਕੋਈ ਵੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕਾਰੋਬਾਰੀਆਂ ਸਬੰਧੀ ਸੂਚਨਾ ਦੇਣ ਵਾਲੇ ਦਾ ਨਾਮ-ਪਤਾ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ ਅਤੇ ਦਿੱਤੀ ਸੂਚਨਾ ਉੱਪਰ ਤੁਰੰਤ ਕਾਰਵਾਈ ਕੀਤੀ ਜਾਵੇਗੀ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਇਸ ਨੰਬਰ ਨੂੰ ਜਾਰੀ ਕਰਨ ਦਾ ਮਕਸਦ ਲੋਕਾਂ ਦੀ ਪੁਲਿਸ ਤੱਕ ਪਹੁੰਚ ਨੂੰ ਹੋਰ ਸੁਖਾਲਾ ਬਣਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਨੂੰ ਖਤਮ ਕਰਨ ਦੀ ਮੁਹਿੰਮ ਵਿੱਚ ਪੁਲਿਸ ਦਾ ਸਾਥ ਦੇਣ ਅਤੇ ਜੇਕਰ ਉਨ੍ਹਾਂ ਕੋਲ ਨਸ਼ਾ ਤਸਕਰਾਂ ਬਾਰੇ ਕੋਈ ਸੂਚਨਾ ਹੈ ਤਾਂ ਉਸ ਨੂੰ ਪੁਲਿਸ ਅਧਿਕਾਰੀਆਂ ਨਾਲ ਸਾਂਝਾ ਕੀਤਾ ਜਾਵੇ। ਜ਼ਿਲ੍ਹਾ ਪੁਲਿਸ ਮੁਖੀ ਸ. ਓਪਿੰਦਰ ਸਿੰਘ ਘੁੰਮਣ ਨੇ ਕਿਹਾ ਕਿ ਬਟਾਲਾ ਪੁਲਿਸ ਵਲੋਂ ਨਸ਼ਿਆਂ ਦੇ ਖਾਤਮੇ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਖੇਤਰ ਵਿੱਚ ਪੁਲਿਸ ਨੂੰ ਸਫਲਤਾ ਵੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਜਿਥੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰ ਰਹੀ ਹੈ ਉਥੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਦੱਸਿਆ ਜਾ ਰਿਹਾ ਹੈ। ਸ. ਘੁੰਮਣ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਸ ਲਾਹਨਤ ਉੱਪਰ ਕਾਬੂ ਪਾ ਲਿਆ ਜਾਵੇਗਾ।

 

Tags: Anti Drug Mission , SSP Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD