Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਬਲਾਤਕਾਰੀਆਂ ਨੂੰ ਫਾਂਸੀ ਦੀ ਸਜ਼ਾ ਹੋਵੇ : ਹਰਸਿਮਰਤ ਕੌਰ ਬਾਦਲ

ਲੋਕ ਸਭਾ ਮੈਂਬਰ ਮਾਨਸਾ ਜ਼ਿਲ੍ਹੇ ਦੇ 8 ਪਿੰਡਾਂ ਦੀਆਂ ਪੰਚਾਇਤਾਂ ਨਾਲ ਹੋਏ ਰੁ-ਬ-ਰੂ

ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।

Web Admin

Web Admin

5 ਦਰਿਆ ਨਿਊਜ਼

ਮਾਨਸਾ , 11 Sep 2013

ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਦਿੱਲੀ ਵਿਖੇ ਹੋਏ ਸਮੂਹਿਕ ਬਲਾਤਕਾਰ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਜੋ ਕੋਈ ਵੀ ਹੋਰ ਵਿਅਕਤੀ ਬਲਾਤਕਾਰ ਵਰਗੀ ਘਿਨੌਣੀ ਹਰਕਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਸੁਰੱਖ਼ਿਅਤ ਮਾਹੌਲ ਦੇਣ ਲਈ ਬਲਾਤਕਾਰ ਦੇ ਦੋਸ਼ੀਆਂ ਲਈ ਸਖ਼ਤ ਤੋਂ ਸਖ਼ਤ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ, ਤਾਂ ਕਿ ਅਜਿਹਾ ਅਪਰਾਧ ਕਰਨ ਵਾਲੇ ਅਪਰਾਧੀਆਂ ਅੰਦਰ ਖੌਫ ਪੈਦਾ ਹੋ ਸਕੇ। ਉਨ੍ਹਾਂ ਨਾਲ ਹੀ ਦਿੱਲੀ ਸਮੂਹਿਕ ਬਲਾਤਕਾਰ ਦੇ ਦੋਸ਼ੀਆਂ ਦੇ ਦੋਸ਼ ਸਾਬਤ ਕਰਨ ਲਈ ਲੱਗੇ ਕਰੀਬ 10 ਮਹੀਨਿਆਂ ਦੇ ਸਮੇਂ 'ਤੇ ਵੀ ਡੂੰਘੀ ਚਿੰਤਾ ਜ਼ਾਹਿਰ ਕੀਤੀ। ਲੋਕ ਸਭਾ ਮੈਂਬਰ ਅੱਜ ਮਾਨਸਾ ਜ਼ਿਲ੍ਹੇ ਵਿਚ ਪਹੁੰਚੇ ਹੋਏ ਸਨ, ਜਿੱਥੇ ਉਨ੍ਹਾਂ ਨੇ ਸੰਗਤ ਦਰਸ਼ਨ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ ਦੇ ਰੁ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੇ ਚੈਕ ਸੌਂਪੇ।ਪਿੰਡਾਂ ਵਿਚ ਜੁੜੇ ਇੱਕਠਾਂ ਨੂੰ ਸੰਬੋਧਨ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਗਰੀਬਾਂ ਲਈ ਬੀ.ਪੀ.ਐਲ. ਕਾਰਡ ਬਣਾਉਣ ਵਿਚ ਆਨਾ-ਕਾਨੀ ਕੀਤੀ ਜਾ ਰਹੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਕਾਰਡ ਹੀ ਨਹੀਂ ਬਣਾਏ ਗਏ, ਜਦਕਿ ਚੋਣਾਂ ਨੇੜੇ ਹੋਣ ਕਾਰਨ ਗਰੀਬਾਂ ਨੂੰ ਸਸਤਾ ਰਾਸ਼ਨ ਦੇਣ ਦੀ ਸਕੀਮ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 9 ਸਾਲਾਂ ਤੋਂ ਕਾਂਗਰਸ ਨੂੰ ਦੇਸ਼ ਦੇ ਗਰੀਬ ਲੋਕਾਂ ਦੀ ਭੁੱਖਮਰੀ ਦਿਖਾਈ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਦਿੱਲੀ ਦੀ ਕਾਂਗਰਸ ਸਰਕਾਰ ਵਲੋਂ ਲਿਆਂਦੀ ਜਾ ਰਹੀ ਇਹ ਸਕੀਮ ਪੰਜਾਬ ਸਰਕਾਰ ਦੀ ਨਕਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਤਾਂ ਇਹ ਸਹੂਲਤ ਪਹਿਲਾਂ ਹੀ ਪੰਜਾਬ ਦੇ ਗਰੀਬ ਵਰਗ ਨੂੰ ਦਿੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਵੋਟਾਂ ਨੇੜੇ ਹੋਣ ਕਾਰਨ ਦਿੱਲੀ ਦੀ ਕਾਂਗਰਸ ਸਰਕਾਰ ਨੂੰ ਗਰੀਬਾਂ ਦੀ ਯਾਦ ਆ ਗਈ ਹੈ, ਜਦਕਿ ਇਸ ਨੇ ਗਰੀਬਾਂ ਅਤੇ ਕਿਸਾਨੀ ਦੇ ਹਿੱਤ ਲਈ ਕਦੇ ਵੀ ਕੋਈ ਕਦਮ ਨਹੀਂ ਪੁੱਟਿਆ। ਉਨ੍ਹਾਂ ਕਿਹਾ ਕਿ ਹੁਣ ਫਿਰ ਕੇਂਦਰ ਸਰਕਾਰ ਵਲੋਂ ਸਸਤੇ ਅੰਨ੍ਹ  ਦੇ ਨਾਂ 'ਤੇ ਵੋਟਾਂ ਬਟੋਰਨ ਦੀ ਚਾਲ ਚੱਲੀ ਜਾ ਰਹੀ ਹੈ।

ਲੋਕ ਸਭਾ ਮੈਂਬਰ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਜਿਹੜੇ ਚੈਕ ਸੌਂਪੇ ਜਾਂਦੇ ਹਨ, ਜੇਕਰ ਉਹ ਪੈਸੇ ਸਹੀ ਜਗ੍ਹਾ ਅਤੇ ਸਮੇਂ ਸਿਰ ਵਰਤੋਂ ਵਿਚ ਨਹੀਂ ਲਿਆਂਦੇ ਜਾਂਦੇ ਤਾਂ ਇਸ ਬਾਰੇ ਉਨ੍ਹਾਂ ਦੇ ਮਾਨਸਾ ਵਿਖੇ ਬਣੇ ਦਫ਼ਤਰ ਵਿਚ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਕਿਸੇ ਅਧਿਕਾਰੀ ਦੀ ਸ਼ਿਕਾਇਤ ਨਹੀਂ, ਬਲਕਿ ਆਪਣੇ ਪੈਸੇ ਦੀ ਨਿਗਰਾਨੀ ਹੈ,ਜਿਸ ਲਈ ਹਰੇਕ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਰਾਂਟਾਂ ਦੀ ਸਹੀ ਵਰਤੋਂ ਨਾ ਹੋਣ ਬਾਰੇ ਕੋਈ ਵੀ ਮਾਮਲਾ ਸਾਹਮਣੇ ਆਉਣ 'ਤੇ ਪੜਤਾਲ ਕੀਤੀ ਜਾਵੇਗੀ ਅਤੇ ਉਪਰੰਤ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨ ਅਤੇ ਸ਼ਗਨ ਸਕੀਮ ਦੇ ਲਾਭਪਾਤਰੀਆਂ ਨੂੰ ਰਾਸ਼ੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਜੇਕਰ ਮਾਨਸਾ ਜ਼ਿਲ੍ਹੇ ਦੇ ਲਾਭਪਾਤਰੀਆਂ ਨੂੰ ਇਹ ਰਾਸ਼ੀ ਅਜੇ ਤੱਕ ਨਹੀਂ ਮਿਲੀ ਤਾਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਵਿਅਕਤੀ ਨੂੰ ਪੈਨਸ਼ਨ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਪਿੰਡ ਕੋਟ ਲੱਲੂ, ਦਲੇਲ ਸਿੰਘ ਵਾਲਾ, ਮੂਲਾ ਸਿੰਘ ਵਾਲਾ, ਕਿਸ਼ਨਗੜ੍ਹ ਫਰਵਾਹੀਂ, ਕੋਟੜਾ, ਮਲਕਪੁਰ ਖ਼ਿਆਲਾ, ਖਿਆਲਾ ਖੁਰਦ, ਖ਼ਿਆਲਾ ਕਲਾਂ ਅਤੇ ਮਾਨਸਾ ਕੈਂਚੀਆਂ ਵਿਖੇ ਕੀਤੇ ਸੰਗਤ ਦਰਸ਼ਨ ਦੌਰਾਨ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਨਜਾਇਜ਼ ਕੁਨੈਕਸ਼ਨ ਕਟਵਾਏ ਜਾਣ ਤਾਂ ਜੋ ਨਿਰਵਿਘਨ ਪਾਣੀ ਸਪਲਾਈ ਕਰਵਾਇਆ ਜਾ ਸਕੇ।

ਬੀਬੀ ਬਾਦਲ ਨੇ ਪਿੰਡਾਂ ਨੂੰ ਜਿੱਥੇ ਬੁਟਿਆਂ ਦਾ ਪ੍ਰਸ਼ਾਦ ਵੰਡਿਆ, ਉਥੇ ਪੰਚਾਇਤਾਂ ਨੂੰ ਬਰਤਨ ਅਤੇ ਖੇਡ ਕਿੱਟਾਂ ਵੀ ਸੌਂਪੀਆਂ। ਇਸ ਮੌਕੇ ਪਿੰਡ ਮੁਲਾ ਸਿੰਘ ਵਾਲਾ ਅਤੇ ਕਿਸ਼ਨਗੜ੍ਹ ਫਰਵਾਹੀਂ ਦੀਆਂ ਪੰਚਾਇਤਾਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਈਆਂ, ਜਿਨ੍ਹਾਂ ਦਾ ਬੀਬੀ ਬਾਦਲ ਨੇ ਸਿਰੋਪੇ ਪਾ ਕੇ ਸਵਾਗਤ ਕੀਤਾ। ਇਸ ਮੌਕੇ ਹਲਕਾ ਵਿਧਾਇਕ ਮਾਨਸਾ ਸ਼੍ਰੀ ਪ੍ਰੇਮ ਮਿੱਤਲ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ਼੍ਰੀ ਹਰਬੰਤ ਸਿੰਘ ਦਾਤੇਵਾਸ, ਸਾਬਕਾ ਵਿਧਾਇਕ ਸ਼੍ਰੀ ਸੁਖਵਿੰਦਰ ਸਿੰਘ ਔਲਖ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ਼੍ਰੀ ਗੁਰਪ੍ਰੀਤ ਝੱਬਰ ਅਤੇ ਹੋਰ ਸਖ਼ਸ਼ੀਅਤਾਂ ਹਾਜ਼ਰ ਸਨ।

 

Tags: harsimrat kaur badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD