ਸੂਬਾ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਵੱਲੋ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਕਿਸਾਨਾਂ ਦੀ ਭਲਾਈ ਲਈ ਲਗਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਵਿਭਾਗ ਵੱਲੋਂ ਮੰਡੀ ਰੋੜਾਂ ਵਾਲੀ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਬਾਗਬਾਨੀ ਵਿਕਾਸ ਅਫਸਰ ਸ੍ਰੀ ਰਮਨ ਅਟਵਾਲ ਨੇ ਦਿੱਤੀ।ਬਾਗਬਾਨੀ ਵਿਕਾਸ ਅਫਸਰ ਨੇ ਦੱਸਿਆ ਕਿ ਕੈਂਪ ਦੌਰਾਨ ਕਿਸਾਨਾਂ ਨੂੰ ਜ਼ਮੀਨਾ ਵਿੱਚ ਘੱਟ ਸਪਰੇਅ ਕਰਨ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੂੰ ਜੈਵਿਕ ਖੇਤੀ ਕਰਨ 'ਤੇ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਜਿਥੇ ਕਿਸਾਨਾਂ ਨੂੰ ਵਿਭਾਗ ਵੱਲੋਂ ਸਿਫਾਰਸ਼ ਕੀਤੀਆਂ ਗਈਆਂ ਖਾਦਾਂ ਤੇ ਰਸਾਇਣਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਉਥੇ ਉਨ੍ਹਾਂ ਨੂੰ ਅੰਧੇਧੁੰਦ ਖਾਦਾਂ ਦੀ ਵਰਤੋਂ ਕਰਨ ਤੋਂ ਗੁਰੇਜ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕੈਂਪ ਦੌਰਾਨ ਬਾਗਬਾਨੀ ਵਿਕਾਸ ਅਫਸਰ ਸੁਖਜਿੰਦਰ ਸਿੰਘ ਅਤੇ ਗੁਰਜੀਤ ਸਿੰਘ ਵੱਲੋ ਵੀ ਕਿਸਾਨਾਂ ਨੂੰ ਸਮੇਂ-ਸਮੇਂ 'ਤੇ ਮਿੱਟੀ ਦੀ ਪਰਖ ਕਰਵਾਉਣ ਦੇ ਨਾਲ-ਨਾਲ ਸਰਕਾਰ ਵੱਲੋਂ ਮਨਸ਼ੁਰਸ਼ੁਦਾ ਨਰਸਰੀਆਂ ਤੋਂ ਹੀ ਉਚ ਕੁਆਲਿਟੀ ਦੇ ਬੂਟੇ ਲਗਾਉਣ ਲਈ