Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

40 ਕਿਲੋ 500 ਗ੍ਰਾਮ ਭੁੱਕੀ ਸਮੇਤ ਇਕ ਵਿਆਕਤੀ ਗ੍ਰਿਫਤਾਰ : ਭੁੱਲਰ

ਗੁਰਪ੍ਰੀਤ ਸਿੰਘ ਭੁੱਲਰ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ ਨਗਰ , 11 Sep 2013

Last updated on: Sep 11, 2013, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ਵਿਚ ਨਸ਼ਿਆਂ ਦੀ ਤਸਕਰੀ ਕਰਨ ਵਾਲਿਆ ਵਿਰੁੱਧ ਆਰੰਭੀ ਗਈ ਮੁਹਿੰਮ ਤਹਿਤ ਸੀ.ਆਈ.ਏ.ਸਟਾਫ ਮੋਹਾਲੀ ਦੀ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਵਾਲੇ ਇਕ ਵਿਆਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 40 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ੍ਹ ਪੁਲਿਸ ਮੁੱਖ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇੰਸਪੈਕਟਰ ਗੁਰਚਰਨ ਸਿੰਘ ਇੰਚਾਰਜ ਸੀ.ਆਈ.ਏ.ਸਟਾਫ ਮੋਹਾਲੀ ਦੀ ਨਿਗਰਾਨੀ ਹੇਠ ਥਾਣੇਦਾਰ ਚਰਨ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਸੇਖੂਪੁਰਾ ਵਿਖੇ ਮੌਜੂਦ ਸੀ।  ਜਿਸ ਨੂੰ ਖੁਫੀਆ ਤੌਰ ਪਰ ਇਤਲਾਹ ਮਿਲੀ ਸੀ ਕਿ ਜੀਤ ਸਿੰਘ ਪੁੱਤਰ ਲੇਟ ਸ੍ਰੀ ਰਾਮ ਸਿੰਘ ਜੱਟ ਵਾਸੀ ਪਿੰਡ ਕਾਰਕੌਰ ਥਾਣਾ ਡੇਰਾਬਸੀ  ਕਾਫੀ ਸਮੇਂ ਤੋਂ ਨਸ਼ੀਲੇ ਪਦਾਰਥ ਭੁੱਕੀ ਚੂਰਾ ਪੋਸਤ ਵੇਚਣ ਦਾ ਨਜਾਇਜ ਧੰਦਾ ਕਰਦਾ ਆ ਰਿਹਾ ਹੈ ਅਤੇ ਆਪਣੇ ਪੱਕੇ ਗ੍ਰਾਹਕਾਂ ਨੂੰ ਸਪਲਾਈ ਦਿੰਦਾ ਹੈ।ਇਸ ਨਜਾਇਜ ਧੰਦੇ ਲਈ ਉਸ ਨੇ ਮੋਟਰਸਾਈਕਲ ਨੰਬਰ ਪੀਬੀ 70-ਏ-4759 ਮਾਰਕਾ ਪਲਸਰ ਰੰਗ ਕਾਲਾ ਰੱਖਿਆ ਹੋਇਆ ਹੈ।

ਸ੍ਰੀ ਭੁੱਲਰ ਨੇ ਦੱਸਿਆ ਕਿ ਇਤਲਾਹ ਦੇ ਆਧਾਰ ਤੇ ਦੋਸ਼ੀ ਵਿਆਕਤੀ ਵਿਰੁੱਧ ਮੁਕੱਦਮਾ ਨੰਬਰ 181 ਮਿਤੀ 11.09.13 ਅ/ਧ 15,61,85 ਐਨ.ਡੀ.ਪੀ.ਐਸ.ਐਕਟ ਥਾਣਾ ਡੇਰਾਬਸੀ ਵਿਖੇ ਦਰਜ ਰਜਿਸਟਰ ਕੀਤਾ ਗਿਆ ਅਤੇ ਦੋਸ਼ੀ ਨੂੰ ਪਿੰਡ ਸੇਖੂਪੁਰਾ ਦੀ ਹੱਦ ਅੰਦਰ ਖੇਤਾਂ ਵਿੱਚੋਂ ਸ਼ਰੇਆਮ ਭੁੱਕੀ ਚੂਰਾ ਪੋਸਤ ਦੇ ਕਾਬੂ  ਕਰਕੇ ਉਸ ਨੂੰ ਮੁਕੱਦਮੇ ਵਿੱਚ ਗ੍ਰਿਫਤਾਰ ਕੀਤਾ ਗਿਆ । ਮੁੱਢਲੀ ਪੁੱਛਗਿੱਛ ਤੋਂ ਪਾਇਆ ਗਿਆ ਹੈ ਕਿ ਇਹ ਪਿਛਲੇ ਕਈ ਸਾਲਾਂ ਤੋਂ ਲੁੱਕ-ਛਿਪਕੇ ਆਪਣੇ ਪੱਕੇ ਗ੍ਰਾਹਕਾਂ ਨੂੰ ਭੁੱਕੀ ਚੂਰਾ ਪੋਸਤ ਵੇਚਣ ਦਾ ਧੰਦਾ ਕਰਦਾ ਆ ਰਿਹਾ ਹੈ।  ਇਸ ਨੇ ਆਪ ਖੁਦ ਵੀ ਅਰਸਾ ਕਰੀਬ 20 ਸਾਲ ਤੋਂ ਭੁੱਕੀ ਚੂਰਾ ਪੋਸਤ ਖਾਣ ਦੀ ਗੱਲ ਮੰਨੀ ਹੈ ਅਤੇ ਸੌਖੇ ਤਰੀਕੇ ਨਾਲ ਪੈਸੇ ਕਮਾਉਣ ਦੇ ਲਾਲਚ ਵਿੱਚ ਆ ਕੇ ਇਹ ਨਜ਼ਾਇਜ ਧੰਦਾ ਸੁਰੂ ਕੀਤਾ ਸੀ। ਦੋਸ਼ੀ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਕੱਦਮੇ ਦੀ ਤਫਤੀਸ਼ ਸ੍ਰੀ ਬਲਵਿੰਦਰ ਸਿੰਘ, ਐਸ.ਪੀ. (ਡੀ) ਐਸ.ਏ.ਐਸ.ਨਗਰ ਦੀ ਨਿਗਰਾਨੀ ਹੇਠ ਅਮਲ ਵਿੱਚ ਲਿਆਂਦੀ ਜਾ ਰਹੀ ਹੈ।  

 

Tags: SSP Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD