Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਨਸ਼ੇ ਮੁਕਤੀ ਮੁਹਿੰਮ ਵਿਚ ਲੋਕਾਂ ਦਾ ਸਾਥ ਲੈਣ ਲਈ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵੱਲੋਂ ਦੇਰ ਰਾਤ ਤੱਕ ਸ਼ਹਿਰ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਨਸ਼ਿਆਂ ਪ੍ਰਤੀ ਸਰਕਾਰ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਕੰਮ ਕਰ ਰਹੀ ਹੈ - ਕਮਲਦੀਪ ਸਿੰਘ ਸੰਘਾ

Web Admin

Web Admin

5 Dariya News

ਅੰਮ੍ਰਿਤਸਰ , 31 Jul 2018

Last updated on: Jul 31, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ਹਿਰ ਨੂੰ ਨਸ਼ਿਆਂ ਤੋਂ ਮੁੱਕਤ ਕਰਨ ਅਤੇ ਇਸ ਲਈ ਲੋਕਾਂ ਦਾ ਸਾਥ ਲੈਣ ਦੇ ਇਰਾਦੇ ਨਾਲ ਬੀਤੀ ਦੇਰ ਰਾਤ ਤੱਕ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਐਸ: ਸ੍ਰੀਵਾਸਤਵਾ ਵੱਲੋਂ ਸਾਂਝੇ ਤੌਰ 'ਤੇ ਨਸ਼ਿਆਂ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਕੋਟ ਖਾਲਸਾ, ਇੰਦਰਪੁਰੀ, ਵਡਾਲੀ ਅਤੇ ਛੇਹਰਟਾ ਇਲਾਕੇ ਦਾ ਦੌਰਾ ਕਰਕੇ ਦੋਵਾਂ ਅਧਿਕਾਰੀਆਂ ਨੇ ਲੋਕਾਂ ਦੀਆਂ ਨਸ਼ਿਆਂ ਦੇ ਮੁੱਦੇ 'ਤੇ ਸਮੱਸਿਆਵਾਂ ਅਤੇ ਲੋੜਾਂ ਸੁਣੀਆਂ ਤੇ ਉਨਾਂ ਨੂੰ ਅਪੀਲ ਕੀਤੀ ਕਿ ਤੁਸੀਂ ਇਸ ਮੁੱਦੇ 'ਤੇ ਸਰਕਾਰ ਦਾ ਸਾਥ ਦਿਉ ਤਾਂ ਅਸੀਂ ਤਹਾਡੇ ਇਲਾਕੇ ਨੂੰ ਨਸ਼ੇ ਤੋਂ ਮੁੱਕਤ ਕਰਕੇ ਨਸ਼ੇ ਦੇ ਮਰੀਜ਼ ਬਣੇ ਬੱਚਿਆਂ ਦਾ ਇਲਾਜ ਕਰਵਾਂਗੇ।  ਇਸ ਮੌਕੇ ਸ. ਕਮਲਦੀਪ ਸਿੰਘ ਸੰਘਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਤੁਸੀਂ ਨਸ਼ੇ ਵੇਚਣ ਵਾਲੇ ਲੋਕਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰੋ, ਪੁਲਿਸ ਤੁਹਾਡਾ ਨਾਮ ਗੁਪਤ ਰੱਖ ਕੇ ਉਨਾਂ ਲੋਕਾਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਵੇਗੀ। ਉਨਾਂ ਕਿਹਾ ਗਿਆ ਕਿ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਖਸ਼ਿਆਂ ਨਹੀਂ ਜਾਵੇਗਾ ਅਤੇ ਨਾ ਹੀ ਇਸ ਕੇਸ ਵਿੱਚ ਕਿਸੇ ਦੀ ਸਿਫਾਰਸ਼ ਸੁਣੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨੇ ਇਸ ਮੁੱਦੇ 'ਤੇ ਸਾਰੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਹੋਏ ਹਨ ਅਤੇ ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਵੇਗਾ। ਸ੍ਰ ਸੰਘਾ ਨੇ ਦੱਸਿਆ ਕਿ ਨਸ਼ੇ ਦਾ ਕੋਈ ਜਾਤਪਾਤ, ਪਾਰਟੀ ਜਾਂ ਧਰਮ ਨਹੀਂ ਹੁੰਦਾ, ਇਸ ਲਈ ਨਸ਼ੇ ਨੂੰ ਖਤਮ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਲੜਾਈ ਹੈ ਅਤੇ ਸਾਨੂੰ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ। ਸ੍ਰ ਸੰਘਾ ਨੇ ਦੱਸਿਆ ਕਿ ਸਰਕਾਰ ਵੱਲੋਂ ਨਸ਼ੇ ਦੇ ਪੀੜਤ ਯੁਵਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਇਸ ਲਈ ਜਿਲ੍ਹੇ ਵਿਚ 9 ਨਸ਼ਾ ਛੁਡਾਊ ਕੇਂਦਰ ਚੱਲ ਰਹੇ ਹਨ ਅਤੇ 20 ਦੇ ਕਰੀਬ ਨਵੇਂ ਖੋਲ੍ਹੇ ਜਾ ਰਹੇ ਹਨ। ਸ੍ਰ ਸੰਘਾ ਨੇ ਦੱਸਿਆ ਕਿ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ। ਉਨਾਂ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਲੋਕ ਖੁਦ ਨਸ਼ਾ ਛੱਡਣ ਲਈ ਅੱਗੇ ਆ ਰਹੇ ਹਨ।  

ਰਾਜ ਪੈਲੇਸ ਛੇਹਰਟਾ ਵਿਖੇ ਦਵਾਈ ਵਿਕਰੇਤਾਵਾਂ, ਛੇਹਰਟਾ ਬਾਜ਼ਾਰ ਦੇ ਪ੍ਰਤੀਨਿਧੀਆਂ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਐਸ:ਸ੍ਰੀਵਾਸਤਵਾ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਕਿਹਾ ਕਿ ਨਸ਼ਿਆਂ ਨੂੰ ਤੁਹਾਡੇ ਸਹਿਯੋਗ ਨਾਲ ਹੀ ਠੱਲ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰੇ ਦਾ ਮਕਸਦ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਪਾਸੋਂ ਫੀਡ ਬੈਕ ਪ੍ਰਾਪਤ ਕਰਨਾ ਹੈ, ਤਾਂ ਜੋ ਨਸ਼ੇ ਦੇ ਖਾਤਮੇ ਲਈ ਸਹੀ ਰਣਨੀਤੀ ਉਲੀਕੀ ਜਾ ਸਕੇ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਵਾਲਿਆਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਲਦੀ ਹੀ ਵਡਾਲੀ ਪਿੰਡ ਵਿੱਚ ਇਕ ਪੁਲਿਸ ਚੌਂਕੀ ਸਥਾਪਤ ਕੀਤੀ ਜਾਵੇਗੀ। ਸ੍ਰੀ ਵਾਸਤਵਾ ਨੇ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕਰਦੇ ਕਿਹਾ ਕਿ ਤੁਸੀ ਨਸ਼ਾ ਵੇਚਣ ਵਾਲਿਆਂ ਦੇ ਪਿਛੇ ਨਾ ਆਓ ਸਗੋਂ ਪੁਲਿਸ ਨੂੰ ਨਿਰਪੱਖ ਸੂਚਨਾ ਦੇ ਕੇ ਨਸ਼ਾ ਤਸਕਰਾਂ ਉਤੇ ਨਕੇਲ ਪਾਉਣ ਵਿੱਚ ਯੋਗਦਾਨ ਦਿਓ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅੱਜ ਦੇ ਇਸ ਸਮਗਾਮ ਵਿੱਚ ਸਾਰੇ ਰਾਜਨੀਤਕ ਪਾਰਟੀਆਂ ਦੇ ਆਗੂ ਮਤਭੇਦ ਭੁਲਾ ਕੇ ਇਕੱਠੇ ਹੋਏ ਹਨ ਅਤੇ ਸਾਰੇ ਹੀ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਚਾਹੁੰਦੇ ਹਨ। ਇਸ ਮੌਕੇ ਦੋਵਾਂ ਅਧਿਕਾਰੀਆਂ ਨੇ ਲੋਕਾਂ ਨੂੰ ਨਸ਼ਾ ਮੁੱਕਤ ਪੰਜਾਬ ਸਿਰਜਣ ਵਿਚ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ। ਇਸ ਮੌਕੇ ਸ੍ਰ ਲਖਬੀਰ ਸਿੰਘ ਏ:ਡੀ:ਸੀ:ਪੀ, ਸ੍ਰੀ ਵਿਸ਼ਾਲਜੀਤ ਸਿੰਘ ਏ:ਸੀ:ਪੀ, ਸ੍ਰੀ ਸੁਖਦੇਵ ਸਿੰਘ ਚਾਹਲ ਕੌਂਸਲਰ, ਸ੍ਰੀ ਅਰਵਿੰਦਰ ਕੁਮਾਰ ਕੌਂਸਲਰ, ਸ੍ਰੀ ਸਤਨਾਮ ਸਿੰਘ ਸੱਤਾ ਸਾਬਕਾ ਕੌਂਸਲਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਤੇ ਸਬੰਧਤ ਥਾਣਿਆਂ ਦੇ ਪੁਲਿਸ ਮੁਖੀ ਹਾਜ਼ਰ ਸਨ। 

 

Tags: Tandarust Punjab , Anti Drug Mission , DC Amritsar , SSP AMRITSAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD