Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਡੇਪੋ' ਮੁਹਿੰਮ ਤਹਿਤ ਪਿੰਡ ਦੀਵਾਨਾ 'ਚ ਕਰਵਾਇਆ ਜਾਗਰੂਕਤਾ ਸਮਾਗਮ

ਨੌਜਵਾਨਾਂ ਨੂੰ ਵੀ ਨਸ਼ਿਆਂ ਖਿਲਾਫ਼ ਲਾਮਬੰਦ ਕਰਨਾ ਪੰਜਾਬ ਸਰਕਾਰ ਦੀ ਮੁੱਢਲੀ ਪਹਿਲ - ਧਰਮ ਪਾਲ ਗੁਪਤਾ

Web Admin

Web Admin

5 Dariya News

ਦੀਵਾਨਾ/ਬਰਨਾਲਾ , 31 Jul 2018

Last updated on: Jul 31, 2018, 00:00 IST

'ਡੇਪੋ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਧਰਮ ਪਾਲ ਗੁਪਤਾ ਅਤੇ ਐਸ.ਐਸ.ਪੀ. ਹਰਜੀਤ ਸਿੰਘ ਦੀ ਅਗਵਾਈ 'ਚ ਪਿੰਡ ਦੀਵਾਨਾ ਵਿਖੇ ਆਮ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਲਈ ਇੱਕ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਗੁਪਤਾ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮਕਸਦ ਜ਼ਿਲ੍ਹਾਂ ਵਾਸੀਆਂ ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ੇ ਦੀ ਆਦਤ ਤੋਂ ਬਚਾਉਣਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੇ ਆਦੀ ਹੋ ਚੁੱਕੇ ਨੌਜਵਾਨਾਂ ਦਾ ਇਲਾਜ ਕਰਵਾਉਣ ਦੇ ਨਾਲ-ਨਾਲ ਬਾਕੀ ਨੌਜਵਾਨਾਂ ਨੂੰ ਵੀ ਨਸ਼ਿਆਂ ਖਿਲਾਫ਼ ਲਾਮਬੰਦ ਕਰਨਾ ਪੰਜਾਬ ਸਰਕਾਰ ਦੀ ਮੁੱਢਲੀ ਪਹਿਲ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਆਦੀ ਵਿਅਕਤੀ ਲਈ ਇਲਾਜ਼ ਜਿਆਦਾ ਜ਼ਰੂਰੀ ਹੈ, ਪੁੱਛ ਪੜਤਾਲ ਨਹੀਂ। ਉਨ੍ਹਾਂ ਕਿਹਾ ਕਿ ਪੁੱਛ ਪੜਤਾਲ ਦਾ ਮਕਸਦ ਨਸ਼ਾ ਨੂੰ ਭਾਲ ਕੇ ਖ਼ਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਡੇਪੋ ਮੁਹਿੰਮ ਤਹਿਤ ਸਿੰਥੈਟਿਕ ਨਸ਼ਿਆਂ ਦੇ ਨਾਲ-ਨਾਲ ਮੈਡੀਕਲ ਨਸ਼ਿਆਂ ਦੇ ਖਾਤਮੇ ਲਈ ਵੀ ਢੁੱਕਵੇਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਦੇ ਆਦੀ ਹੋ ਚੁੱਕੇ ਵਿਅਕਤੀਆਂ ਨੂੰ ਵੀ ਨਸ਼ਾ ਛੁਡਾਉ ਕੇਂਦਰਾਂ ਤੋਂ ਮੁਫ਼ਤ ਦਵਾਈ ਮੁਹੱਈਆ ਕਰਵਾਈ ਜਾ ਰਹੀ ਹੈ।  ਗੁਪਤਾ ਨੇ ਕਿਹਾ ਕਿ 'ਡਰੱਗ ਅਬਿਊਜ਼ ਪ੍ਰੀਵੈਨਸ਼ਨ ਮੁਹਿੰਮ' ਤਹਿਤ ਬਰਨਾਲਾ ਜ਼ਿਲ੍ਹੇ ਨੂੰ 100 ਫੀਸਦੀ ਨਸ਼ਾ ਮੁਕਤ ਕਰਨ ਲਈ ਨਸ਼ਾ ਕਰਨ ਵਾਲੇ ਵਿਅਕਤੀ ਦੀ ਪਛਾਣ ਕਰਕੇ ਦਵਾਈ ਲਈ ਓਟ ਕੇਂਦਰਾਂ ਵਿੱਚ ਭੇਜਣਾ ਯਕੀਨੀ ਬਣਾਇਆ ਜਾਵੇ। 

ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 6 ਓਟ ਕੇਂਦਰ ਬਰਨਾਲਾ, ਧਨੋਲਾ, ਤਪਾ ਮੰਡੀ, ਮਹਿਲਕਲਾਂ, ਭਦੌੜ ਅਤੇ ਸੋਹਲ ਪੱਤੀ ਬਣਾਏ ਗਏ ਹਨ, ਜਿੱਥੇ ਮਾਹਿਰ ਡਾਕਟਰ ਆਪਣੀ ਪੂਰੀ ਟੀਮ ਨਾਲ ਤਾਇਨਾਤ ਹਨ ਅਤੇ ਡਾਕਟਰਾਂ ਵੱਲੋਂ ਦਿੱਤੀਆਂ ਜਾਂਦੀਆਂ ਦਵਾਈਆਂ ਬਿਲਕੁਲ ਮੁਫ਼ਤ ਬਿਨਾਂ ਕਿਸੇ ਕੀਮਤ ਤੋਂ ਮਰੀਜ਼ਾਂ ਨੂੰ ਜ਼ਰੂਰਤ ਅਨੁਸਾਰ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਐਸ.ਐਸ.ਪੀ. ਹਰਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਆਦਤ ਤੋਂ ਪੀੜਤ ਵਿਅਕਤੀਆਂ ਦੇ ਇਲਾਜ 'ਚ ਪੁਲਿਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਪੁਲਿਸ ਨੂੰ ਨਸ਼ਿਆਂ ਦੀ ਜਾਣਕਾਰੀ ਦੇਣ ਤੋਂ ਕਿਸੇ ਗੱਲੋਂ ਝਿਜਕਦਾ ਹੈ ਤਾਂ ਉਹ ਇਸ ਬਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਪਹੁੰਚ ਕਰ ਸਕਦਾ ਹੈ ਅਤੇ ਇਸ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਉਸ ਦੀ ਪਛਾਣ ਗੁਪਤ ਰੱਖ ਕੇ ਉਸ ਸੂਚਨਾ 'ਤੇ ਪੁਲਿਸ ਵਿਭਾਗ ਨਾਲ ਮਿਲ ਕੇ ਸਖ਼ਤ ਕਾਨੂੰਨੀ ਕਾਰਵਾਈ ਕਰਨਗੇ।  ਇਸ ਮੌਕੇ ਪਿੰਡ ਵਾਸੀਆਂ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਬਰਨਾਲਾ ਦਾ ਪਹਿਲੀ ਵਾਰ ਪਿੰਡ ਆਉਣ ਤੇ ਧੰਨਵਾਦ ਕੀਤਾ ਅਤੇ ਪਿੰਡ ਦੀਆਂ ਕੁੱਝ ਸਮੱਸਿਆਵਾਂ ਵੀ ਡਿਪਟੀ ਕਮਿਸ਼ਨਰ ਨੂੰ ਦੱਸੀਆਂ, ਜਿਨ੍ਹਾਂ ਦੇ ਫੌਰੀ ਹੱਲ ਲਈ ਸ਼੍ਰੀ ਗੁਪਤਾ ਵੱਲੋਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਵੀ ਦਿੱਤੀ।   ਇਸ ਮੌਕੇ ਹੋਰਨਾਂ ਤੋਂ ਇਲਾਵਾ ਨਾਇਬ ਤਹਿਸੀਲਦਾਰ ਪ੍ਰਬੋਧ ਚੰਦਰ, ਐੱਸ.ਐੱਚ.ਓ. ਟੱਲੇਵਾਲ ਜਗਜੀਤ ਸਿੰਘ, ਜੀ.ਓ.ਜੀ. ਮੱਘਰ ਸਿੰਘ, ਸਮੇਤ ਵੱਡੀ ਗਿਣਤੀ 'ਚ ਪਤਵੰਤੇ ਸੱਜਣ ਤੇ ਇਲਾਕਾ ਨਿਵਾਸੀ ਹਾਜ਼ਰ ਸਨ। 

 

Tags: Anti Drug Mission , DC Barnala , SSP BARNALA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD