Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਜੀਠੀਆ ਵਲੋਂ ਲੋਕ ਸੰਪਰਕ ਅਧਿਕਾਰੀਆਂ ਨੂੰ ਤੁਰੰਤ ਫੀਡਬੈਕ ਅਤੇ ਗੁੰਮਰਾਹਕੁਨ ਪ੍ਰਚਾਰ ਦੀ ਸੂਰਤ ਵਿਚ ਸਰਕਾਰੀ ਪੱਖ ਮੀਡੀਆ ਵਿਚ ਰੱਖਣ ਦੇ ਨਿਰਦੇਸ਼

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 13 Sep 2013

Last updated on: Sep 13, 2013, 00:00 IST

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸਮੂਹ ਲੋਕ ਸੰਪਰਕ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਉਹ ਆਪਣਾ ਪੂਰਾ ਧਿਆਨ ਤੁਰੰਤ ਹਕੀਕੀ ਫੀਡਬੈਕ ਅਤੇ ਕਿਸੇ ਗੁੰਮਰਾਹਕੁਨ ਪ੍ਰਚਾਰ ਦੀ ਸੂਰਤ ਵਿਚ ਰਾਜ ਸਰਕਾਰ ਦੇ ਪੱਖ ਨੂੰ ਮੀਡੀਆ ਵਿਚ ਸਪਸ਼ਟ ਕਰਨ 'ਤੇ ਕੇਂਦਰਤ ਕਰਨ।ਅੱਜ ਇਥੇ ਜਿਲ੍ਹਾ ਅਤੇ ਮੁੱਖ ਦਫਤਰ ਵਿਖੇ ਤਾਇਨਾਤ ਲੋਕ ਸੰਪਰਕ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਉਹ ਸਰਕਾਰੀ ਨੀਤੀਆਂ ਅਤੇ ਉਨ੍ਹਾਂ ਨੂੰ ਲਾਗੂ ਕਰਨ ਵਿਚ ਆ ਰਹੀ ਕਿਸੇ ਕਮੀ ਬਾਰੇ ਰਾਜ ਸਰਕਾਰ ਨੂੰ ਨਿਯਮਤ ਰੂਪ ਵਿਚ ਫੀਡਬੈਕ ਭੇਜਣ। ਉਨ੍ਹਾਂ ਕਿਹਾ ਕਿ ਕਿਸੇ ਵੀ ਨੀਤੀ ਜਾਂ ਪ੍ਰਾਜੈਕਟ ਬਾਰੇ ਸਬੰਧਤ ਲੋਕਾਂ ਦੀ ਰਾਏ ਅਤੇ ਸੂਝਾਅ ਵੀ ਸਰਕਾਰ ਨੂੰ ਭੇਜੇ ਜਾਣ। ਉਨ੍ਹਾਂ ਕਿਹਾ ਕਿ ਅੱਜ ਤੇਜ਼ੀ ਨਾਲ ਬਦਲ ਰਹੇ ਸੂਚਨਾ ਤਕਨਾਲੋਜੀ ਦੇ ਯੁੱਗ ਵਿਚ ਸਾਨੂੰ ਤਕਨਾਲੋਜੀ ਦਾ ਵੱਧ ਤੋਂ ਵੱਧ ਲਾਹਾ ਲੈਂਦਿਆਂ ਸਰਕਾਰ ਦੀਆਂ ਨਿਵੇਕਲੀਆਂ ਪਹਿਲਕਦਮੀਆਂ ਨੂੰ ਐਨ ਹੇਠਲੇ ਪੱਧਰ ਤੱਕ ਤੁਰੰਤ ਪਹੁੰਚਾਉਣ ਲਈ ਯਤਨ ਕਰਨੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਸਰਕਾਰ ਰਾਜ ਦੇ ਲੋਕਾਂ ਨੂੰ ਵੱਖ ਵੱਖ ਸੇਵਾਵਾਂ ਨਿਰਵਿਘਨ ਅਤੇ ਕੁਸ਼ਲਤਾਪੂਰਵਕ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮਕਸਦ ਦੀ ਪ੍ਰਾਪਤੀ ਵਿਚ ਲੋਕ ਸੰਪਰਕ ਵਿਭਾਗ ਦੀ ਅਹਿਮ ਭੂਮਿਕਾ ਹੈ ਕਿ ਇਨ੍ਹਾਂ ਸੇਵਾਵਾਂ ਬਾਰੇ ਲੋਕਾਂ ਅੰਦਰ ਜਾਣਕਾਰੀ ਅਤੇ ਜਾਗਰੁਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇੱਕ ਆਮ ਆਦਮੀ ਦਾ ਸੁਵਿਧਾ, ਫਰਦ ਅਤੇ ਸਾਂਝ ਕੇਂਦਰਾਂ ਨਾਲ ਨਿੱਤ ਦਿਨ ਵਾਹ ਪੈਂਦਾ ਹੈ ਇਸ ਲਈ ਇਨ੍ਹਾਂ ਦੇ ਕੰਮ ਕਾਜ 'ਤੇ ਪੈਨੀ ਨਿਗਾਹ ਰੱਖਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਕਿਸੇ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਸ. ਮਜੀਠੀਆ ਨੇ ਲੋਕ ਸੰਪਰਕ ਅਧਿਕਾਰੀਆਂ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਰਾਜ ਦੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਅਤੇ ਪਹਿਲਕਦਮੀਆਂ ਬਾਰੇ ਤਾਜ਼ਾ ਜਾਣਕਾਰੀ ਅਤੇ ਅੰਕੜੇ ਆਪਣੇ ਕੋਲ ਰੱਖਣ ਤਾਂ ਜੋ ਮੀਡੀਆ ਨੂੰ ਲੋੜੀਂਦੀ ਸੂਚਨਾ ਤੁਰੰਤ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬਤੌਰ ਲੋਕ ਸੰਪਰਕ ਮੰਤਰੀ ਉਨ੍ਹਾਂ ਦਾ ਇਹ ਮੰਨਣਾ ਹੈ ਕਿ ਮੀਡੀਆ ਵਲੋਂ ਵੀ ਅਜਿਹੇ ਲੋਕ ਸੰਪਰਕ ਅਧਿਕਾਰੀ ਨੂੰ ਗੰਭੀਰਤਾ ਨਾਲ ਲਿਆ ਜਾਂਦਾ ਹੈ ਜੋ ਵੱਧ ਤੋਂ ਵੱਧ ਜਾਣਕਾਰੀ ਰੱਖਦਾ ਹੋਵੇ। ਉਨ੍ਹਾਂ ਪ੍ਰੈਸ ਨੋਟ ਜਾਰੀ ਕਰਨ ਸਮੇਂ ਵੀ ਤਾਜ਼ਾ ਅੰਕੜਿਆਂ ਅਤੇ ਤੱਥਾਂ ਦੀ ਵਰਤੋਂ ਕਰਨ ਦੀ ਸਲਾਹ ਦਿੰਦਿਆਂ ਦੱਸਿਆ ਕਿ ਵੱਖ ਵੱਖ ਖੇਤਰਾਂ ਵਿਚ ਹੋਈਆਂ ਨਿਵੇਕਲੀਆਂ ਪ੍ਰਾਪਤੀਆਂ ਅਤੇ ਪਹਿਲਕਦਮੀਆਂ ਨੂੰ ਵੀ ਪ੍ਰਮੁੱਖਤਾ ਨਾਲ ਮੀਡੀਆ ਰਾਹੀਂ ਲੋਕਾਂ ਦੇ ਸਾਹਮਣੇ ਲਿਆਂਦਾ ਜਾਵੇ। 

ਇਸ ਤੋਂ ਪਹਿਲਾਂ ਸ. ਮਜੀਠੀਆ ਨੇ ਸ਼੍ਰੀ ਹਰਚਰਨ ਬੈਂਸ, ਸਲਾਹਕਾਰ/ਮੁੱਖ ਮੰਤਰੀ, ਸ਼੍ਰੀ ਜੰਗਵੀਰ ਸਿੰਘ, ਮੀਡੀਆ ਸਲਾਹਕਾਰ/ਉਪ ਮੁੱਖ ਮੰਤਰੀ ਅਤੇ ਸ਼੍ਰੀ ਵਿਨੀਤ ਜੋਸ਼ੀ, ਸਹਾਇਕ ਮੀਡੀਆ ਸਲਾਹਕਾਰ/ਮੁੱਖ ਮੰਤਰੀ ਨਾਲ ਵਿਸਥਾਰਤ ਮੀਟਿੰਗ ਕਰਕੇ ਲੋਕ ਸੰਪਰਕ ਵਿਭਾਗ ਵਿਚ ਬਿਹਤਰ ਤਾਲਮੇਲ ਅਤੇ ਕੁਸ਼ਲਤਾ ਯਕੀਨੀ ਬਣਾਏ ਜਾਣ ਬਾਰੇ ਵਿਚਾਰ ਚਰਚਾ ਕੀਤੀ ਤਾਂ ਜੋ ਰਾਜ ਸਰਕਾਰ ਦੀਆਂ ਵਿਕਾਸ ਮੁਖੀ ਸਰਗਰਮੀਆਂ ਨੂੰ ਸੁਚੱਜੇ ਢੰਗ ਨਾਲ ਲੋਕਾਂ ਦੇ ਸਾਹਮਣੇ ਲਿਆਂਦਾ ਜਾ ਸਕੇ।ਮੀਟਿੰਗ ਦੇ ਸ਼ੁਰੂ ਵਿਚ ਸ਼੍ਰੀ ਐਨ.ਐਸ. ਕੰਗ, ਪ੍ਰਮੁੱਖ ਸਕੱਤਰ, ਸੂਚਨਾ ਤੇ ਲੋਕ ਸੰਪਰਕ ਨੇ ਸ. ਮਜੀਠੀਆ ਨੂੰ ਮਹਿਕਮੇ ਦੀਆਂ ਸਰਗਰਮੀਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਮੀਟਿੰਗ ਵਿਚ ਸ਼੍ਰੀ ਅਸ਼ਵਨੀ ਸ਼ਰਮਾ, ਡਾਇਰੈਕਟਰ ਅਤੇ ਸ. ਗੁਰਵਰਿਆਮ ਸਿੰਘ, ਵਧੀਕ ਡਾਇਰੈਕਟਰ ਵੀ ਸ਼ਾਮਲ ਹੋਏ। 

 

Tags: bikram singh majithia , bikramjit singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD