Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਅਦਾਲਤ ਵੱਲੋਂ ਦਿੱਲੀ ਬਲਾਤਕਾਰ ਕਾਂਡ ਦੇ ਦੋਸ਼ੀਆਂ ਨੂੰ ਫਾਂਸੀ ਦੀ ਦਿੱਤੀ ਸਜ਼ਾ ਮਿਸਾਲੀ -ਬੀਬੀ ਬਾਦਲ

ਸੰਗਤ ਦਰਸ਼ਨ ਪ੍ਰੋਗਰਾਮਾਂ ਦੌਰਾਨ ਵਿਕਾਸ ਕਾਰਜਾਂ ਲਈ ਦਿੱਤੀਆਂ ਗ੍ਰਾਂਟਾਂ

Web Admin

Web Admin

5 ਦਰਿਆ ਨਿਊਜ਼

ਬਠਿੰਡਾ , 13 Sep 2013

Last updated on: Sep 13, 2013, 00:00 IST

ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਅਦਾਲਤ ਵੱਲੋਂ ਦਿੱਲੀ ਬਲਾਤਕਾਰ ਕਾਂਡ ਮਾਮਲੇ ਦੇ ਚਾਰ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਏ ਜਾਣ ਨੂੰ ਮਿਸਾਲੀ ਸਜ਼ਾ ਆਖਿਆ ਹੈ। ਬੀਬੀ ਬਾਦਲ ਨੇ ਕਿਹਾ ਕਿ ਦਿੱਲੀ ਬਲਾਤਕਾਰ ਕਾਂਡ ਜਿਸਨੇ ਪੂਰੇ ਮੁਲਕ ਦੇ ਲੋਕਾਂ ਦੇ ਦਿਲਾਂ ਨੂੰ ਪਸੀਜ਼ ਦਿੱਤਾ ਸੀ, ਸਬੰਧੀ ਅਦਾਲਤ ਵੱਲੋਂ ਸੀਮਤ ਸਮੇਂ ਅੰਦਰ ਅਜਿਹੀ ਮਿਸਾਲੀ ਸਜ਼ਾ ਦੇਣ ਨਾਲ ਇਸ ਤਰ੍ਹਾਂ ਦੇ ਘਿਨੌਣੇ ਕਾਰੇ ਕਰਨ ਵਾਲਿਆਂ ਨੂੰ ਸਖਤ ਸਬਕ ਮਿਲੇਗਾ। ਮੈਂਬਰ ਪਾਰਲੀਮੈਂਟ ਨੇ ਅਦਾਲਤ ਵੱਲੋਂ ਦਿੱਤੇ ਇਸ ਫੈਸਲੇ ਨੂੰ ਮਿਸਾਲੀ ਕਰਾਰ ਦਿੰਦਿਆਂ ਕਿਹਾ ਕਿ ਅਜਿਹੇ ਫੈਸਲੇ ਦੀ ਮੁਲਕ ਨੂੰ ਜ਼ਰੂਰਤ ਸੀ। ਬੀਬੀ ਬਾਦਲ ਨੇ ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਧਨ ਸਿੰਘ ਖਾਨਾ, ਫੂਸ ਮੰਡੀ, ਗੁਲਾਬਗੜ੍ਹ, ਜੱਸੀ ਪੌਅ ਵਾਲੀ, ਜੋਧਪੁਰ ਰੁਮਾਣਾ,ਨਰੂਆਣਾ, ਬੀੜ ਤਲਾਬ, ਮੁਲਤਾਨੀਆਂ ਅਤੇ ਮੀਆਂ ਪਿੰਡ ਵਿਖੇ ਕੀਤੇ ਸੰਗਤ ਦਰਸ਼ਨਾਂ ਦੌਰਾਨ ਜੋਧਪੁਰ ਰੁਮਾਣਾ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਗੱਲ ਆਖੀ। ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਜਿਥੇ ਕੋਰਟ ਵੱਲੋਂ ਮਿਸਾਲੀ ਫੈਸਲਾ ਸੁਣਾਇਆ ਗਿਆ ਹੈ ਉਥੇ ਸਮਾਜਿਕ ਸੋਚ ਨੂੰ ਵੀ ਔਰਤਾਂ ਪ੍ਰਤੀ ਉਸਾਰੂ ਬਣਾਉਣਾ ਸਮੇਂ ਦੀ ਲੋੜ ਹੈ। 

ਮੀਡੀਆ ਵੱਲੋਂ ਪੰਜਾਬ ਕਾਂਗਰਸ ਦੇ ਆਗੂਆਂ ਵੱਲੋਂ ਪੰਜਾਬ ਦੀ ਵਿੱਤੀ ਹਾਲਤ ਬਾਰੇ ਦਿੱਤੇ ਜਾ ਰਹੇ ਬਿਆਨਾ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਪੰਜਾਬ ਦੀ ਵਿੱਤੀ ਹਾਲਤ ਬਾਰੇ ਬੇਬੁਨਿਆਦ ਪ੍ਰਚਾਰ ਕਰਨ ਦੀ ਥਾਂ ਪਹਿਲਾਂ ਕੇਂਦਰ 'ਚ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਨੂੰ ਵਿੱਤੀ ਹਾਲਤ ਬਾਰੇ ਵਾਈਟ ਪੇਪਰ ਜਾਰੀ ਕਰਨ ਲਈ ਆਖਣ ਜਿਸ ਕੇਂਦਰ ਸਰਕਾਰ ਨੇ ਮੁਲਕ ਦੀ ਆਰਥਕ ਵਿਕਾਸ ਨੂੰ 10 ਫੀਸਦੀ ਤੋਂ 4 ਫੀਸਦੀ ਉੱਪਰ ਲੈ ਆਂਦਾ ਤੇ ਮਹਿੰਗਾ ਨਾਲ  ਲੋਕਾਂ ਦੀ ਤਰਾਹ ਕੱਢ ਦਿੱਤੀ।  ਬੀਬੀ ਬਾਦਲ ਨੇ ਕਿਹਾ ਕਿ ਖੁਦ ਆਰ.ਬੀ.ਆਈ ਵੱਲੋਂ ਨਿਵੇਸ਼ ਪੱਖੋਂ ਪੰਜਾਬ ਨੂੰ ਮੁਲਕ ਦੇ ਪਹਿਲੇ ਤਿੰਨ ਸਥਾਨਾ ਵਿੱਚ ਗਿਣੇ ਜਾਣਾ ਸਾਬਤ ਕਰਦਾ ਹੈ ਕਿ ਪੰਜਾਬ ਅੰਦਰ ਅਕਾਲੀ-ਭਾਜਪਾ ਸੂਬਾ ਸਰਕਾਰ ਦੇ ਕਾਰਜਕਾਲ ਦੌਰਾਨ ਬੁਨਿਆਦੀ ਢਾਂਚਾ ਬਹੁਤ ਮਜਬੂਤ ਹੋਇਆ ਹੈ ਤੇ ਸੂਬੇ ਨੇ ਹਰ ਖੇਤਰ ਵਿੱਚ ਤਰੱਕੀ ਕੀਤੀ ਹੈ। ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉੱਪਰ ਕੇਂਦਰੀ ਖਜ਼ਾਨੇ ਦਾ ਦੁਰਉਪਯੋਗ ਕਰਨ ਦਾ ਦੋਸ਼ ਲਾਉਂਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਇਸ ਕੇਂਦਰ ਸਰਕਾਰ ਨੇ ਆਪਣੇ ਕਾਰਜ ਕਾਲ ਦੌਰਾਨ ਸਿਰਫ ਉਨ੍ਹਾਂ ਰਾਜਾਂ ਨੂੰ ਕਰੋੜਾਂ ਰੁਪਏ ਦਿੱਤੇ ਜਿਥੇ ਕਾਂਗਰਸ ਪਾਰਟੀ ਜਾਂ ਇਸਦੀਆਂ ਭਾਈਵਾਲ ਪਾਰਟੀਆਂ ਦੀ ਸਰਕਾਰ ਹੋਵੇ ਜਦੋਂ ਕਿ ਪੰਜਾਬ ਵਰਗੇ ਸੂਬਿਆਂ ਨੂੰ ਉਨ੍ਹਾਂ ਦੇ ਹੱਕ ਦੀਆਂ ਗ੍ਰਾਂਟਾਂ ਵੀ ਨਹੀਂ ਦਿੱਤੀਆਂ ਗਈਆਂ। ਮੈਂਬਰ ਪਾਰਲੀਮੈਂਟ ਵੱਲੋਂ ਅੱਜ ਸੰਗਤ ਦਰਸ਼ਨ ਪ੍ਰੋਗਰਾਮਾਂ ਦੌਰਾਨ ਜਿਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਗਈਆਂ ਉਥੇ ਪਿੰਡਾਂ ਵਿੱਚ ਸਾਂਝੀ ਵਰਤੋ ਲਈ ਬਰਤਨ ਤੇ ਖੇਡ ਕਿੱਟਾਂ ਵੀ ਵੰਡੀਆਂ ਗਈਆਂ। ਸੰਗਤ ਦਰਸ਼ਨ ਪ੍ਰੋਗਰਾਮਾਂ ਦੌਰਾਨ ਮੁਖ ਸੰਸਦੀ ਸਕੱਤਰ ਸ੍ਰੀ ਸਰੂਪ ਚੰਦ ਸਿੰਗਲਾ, ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਰਵਚਰਨ ਸਿੰਘ ਬਰਾੜ, ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰੀ ਗੁਰਪ੍ਰੀਤ ਸਿੰਘ ਮਲੂਕਾ, ਸੀਨੀਅਰ ਅਕਾਲੀ ਆਗੂ ਸ੍ਰੀ ਅਮਰਜੀਤ ਸਿੰਘ ਸਿੱਧੂ, ਕੌਮੀ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ ਸ੍ਰੀ ਸੁਖਮਨ ਸਿੰਘ ਸਿੱਧੂ, ਜ਼ਿਲ੍ਹਾ ਪ੍ਰੈਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

 

Tags: harsimrat kaur badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD