Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਪਵਿੱਤਰ ਨਗਰੀ ਦੀ ਪੱਕੀ ਸਫਾਈ ਲਈ ਸੰਤ ਸੀਚੇਵਾਲ ਸ਼ਹਿਰ 'ਚ ਰੱਖਣਗੇ ਡਸਟਬਿੰਨ

Web Admin

Web Admin

5 ਦਰਿਆ ਨਿਊਜ਼

ਸੁਲਤਾਨਪੁਰ ਲੋਧੀ , 15 Sep 2013

ਪਵਿੱਤਰ ਨਗਰੀ ਵੱਜੋਂ ਜਾਣੇ ਜਾਂਦੇ ਸੁਲਤਾਨਪੁਰ ਲੋਧੀ ਨੂੰ ਸਾਫ ਸੁਥਰਾ ਰੱਖਣ ਦੀ ਮਹੁੰਮ ਚਲਾ ਰਹੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਸ਼ਹਿਰ ਦੇ ਕੂੜਾਕਰਕਟ ਦੀ ਸਾਂਭ ਸੰਭਾਲ ਲਈ ਥਾਂ-ਥਾਂ ਡਸ਼ਟਬਿੰਨ ਰੱਖਣ ਦਾ ਫੈਸਲਾ ਕੀਤਾ ਹੈ।ਇਸ ਸੰਬੰਧੀ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ 'ਚ ਹੋਈ ਮੀਟਿੰਗ ਦੌਰਾਨ ਐਸ.ਡੀ.ਐਮ ਕੁਲਦੀਪ ਸਿੰਘ ਚੰਦੀ ਤੇ ਨਗਰ ਕੌਂਸਲ ਦੇ ਪ੍ਰਧਾਨ ਧੀਰ ਵੀ ਸ਼ਾਮਿਲ ਹੋਏ। ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ ਵੱਖ ਹਿੱਸਿਆ 'ਚ 50 ਦੇ ਕਰੀਬ ਅਜਿਹੇ ਡਸਟਬਿੰਨ ਰੱਖੇ ਜਾਣਗੇ ਜਿਸ ਨਾਲ ਸ਼ਹਿਰ ਦੇ ਕੂੜੇ ਨੂੰ ਸੰਭਾਲਣ ਦਾ ਪੱਕਾ ਇੰਤਜਾਮ ਹੋ ਸਕੇਗਾ। ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਸ਼ਹਿਰ ਵਾਸੀਆ ਨੂੰ ਅਪੀਲ ਕਰਦਿਆ ਸੰਤ ਸੀਚੇਵਾਲ ਨੇ ਕਿਹਾ ਕਿ ਇਸ ਨਗਰੀ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਹੈ।ਪੰਜਾਬ ਸਰਕਾਰ ਨੇ ਇਸ ਨੂੰ ਪਵਿੱਤਰ ਨਗਰ ਐਲਾਨਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਸਭ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਇਹ ਫ਼ਰਜ਼ ਤੇ ਧਰਮ ਬਣਦਾ ਹੈ ਕਿ ਇਸ ਨਗਰ ਨੂੰ ਹਰ ਪੱਖ ਤੋਂ ਸਾਫ਼ ਸੁਥਰਾ ਰੱਖਿਆ ਜਾਵੇ।ਉਨ੍ਹਾਂ ਮਾਰਕੀਟ ਦੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇੰਨ੍ਹਾਂ ਲਗਾਏ ਜਾਣ ਵਾਲੇ ਡਸ਼ਟਬਿੰਨਾਂ ਨੂੰ ਵਰਤ ਕੇ ਗੰਦਗੀ ਨੂੰ ਫੈਲਣ ਤੋਂ ਰੋਕਣ ਲਈ ਪਹਿਲ ਕਦਮੀ ਕਰਨ।

ਇਸ ਮੌਕੇ ਐਸ.ਡੀ.ਐਮ ਕੁਲਦੀਪ ਸਿੰਘ ਚੰਦੀ ਤੇ ਨਗਰ ਕੌਸਲ ਦੇ ਪ੍ਰਧਾਨ ਧੀਰ ਨੇ ਸੰਤ ਸੀਚੇਵਾਲ ਦੇ ਕਾਰਜਾਂ ਦੀ ਸ਼ਲਾਘਾਂ ਕਰਦਿਆ ਕਿਹਾ ਕਿ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੀ ਚਾਲਈ ਜਾ ਰਹੀ ਮਹੁੰਮ ਤਹਿਤ ਗੁਰਦੁਆਰਾ ਬੇਰ ਸਾਹਿਬ ਨੂੰ ਜਾਂਦੀ ਸੜਕ 'ਤੇ ਵੱਡੀ ਪੱਧਰ 'ਤੇ ਬੂਟੇ ਲਗਾਏ ਗਏ।ਇਸ ਕਾਰ ਸੇਵਾ 'ਚ ਇਲਾਕੇ ਭਰ ਦੀਆਂ ਸੰਗਤਾਂ ਹਿੱਸਾ ਲੈ ਰਹੀਆਂ ਹਨ। ਇਸ ਮੌਕੇ ਕਾਰ ਸੇਵਾ ਦੌਰਾਨ ਸੰਤ ਦਇਆ ਸਿੰਘ ਜੀ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰ ਜਰਨੈਲ ਸਿੰਘ ਡੋਗਰਾਂਵਾਲ, ਐਮ ਐਲ ਏ ਸ੍ਰ ਨਵਤੇਜ਼ ਸਿੰਘ ਚੀਮਾ, ਸੁਖਦੇਵ ਸਿੰਘ ਸੀਕਰੀ, ਮੇਹਰ ਸਿੰਘ,ਸੁਰਜੀਤ ਸਿੰਘ ਸ਼ੰਟੀ, ਗੁਰਵਿੰਦਰ ਸਿੰਘ ਬੋਪਾਰਾਏ, ਲਖਵਿੰਦਰ ਸਿੰਘ ਆਹਲੀ, ਜਥੇਦਾਰ ਬਲਵਿੰਦਰ ਸਿੰਘ ਸਰੂਪਵਾਲ, ਗੁਰਦੇਵ ਸਿੰਘ ਫੌਜੀ ਅਤੇ ਸੇਵਾਦਾਰ ਵੀ ਹਾਜ਼ਰ ਸਨ।

 

Tags: seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD