Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸੀ ਹੜ੍ਹਾਂ ਦੇ ਮੁੱਦੇ ਤੇ ਸਿਆਸੀ ਰੋਟੀਆਂ ਸੇਕਣ ਚ ਲੱਗੇ : ਚੰਦੂਮਾਜਰਾ

ਬਾਜਵਾ ਗੁੰਮਰਾਹਕੁੰਨ ਬਿਆਨਬਾਜ਼ੀ ਕਰਕੇ ਕੇਂਦਰੀ ਫੰਡਾਂ 'ਚ ਰੁਕਵਟਾਂ ਖੜ੍ਹੀਆਂ ਕਰ ਰਹੇ ਨੇ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 15 Sep 2013

Last updated on: Sep 15, 2013, 00:00 IST

ਪੰਜਾਬ ਦੀ ਕਾਂਗਰਸੀ ਲੀਡਰਸ਼ਿਪ ਵਲੋਂ ਪੰਜਾਬ ਸਰਕਾਰ ਉਤੇ ਕੇਂਦਰ ਵਲੋਂ ਹੜ੍ਹਾਂ ਦੇ ਖ਼ਰਾਬੇ ਲਈ ਆਉਂਦੇ ਪੈਸਿਆਂ ਦੀ ਦੁਰਵਰਤੋਂ ਕਰਨ ਦੇ ਬੇਬੁਨਿਆਦ ਦੋਸ਼ ਲਾਉਣਾ ਕੇਵਲ ਕੇਂਦਰੀ ਫੰਡਾਂ ਵਿਚ ਰੁਕਾਵਟਾਂ ਖੜ੍ਹੀਆਂ ਕਰਨਾ ਹੈ, ਜੋ ਕਿ ਪੰਜਾਬ ਵਿਰੋਧੀ ਸੋਚ ਹੈ। ਕੇਂਦਰੀ ਸਕੀਮਾਂ ਤਹਿਤ ਭੇਜੇ ਪੈਸੇ ਨੂੰ ਖ਼ਰਚਣ ਲਈ ਜੋ ਸ਼ਰਤਾਂ ਹਨ ਉਹ ਪੰਜਾਬ ਸਮੇਤ ਵੱਡੀ ਗਿਣਤੀ ਸੂਬਿਆਂ ਦੇ ਮੁਆਫਕ ਨਹੀਂ ਹਨ। ਪੰਜਾਬ ਦੇ ਕਾਂਗਰਸੀਆਂ ਨੇ ਇਹ ਸ਼ਰਤਾਂ ਹਟਾਉਣ ਲਈ ਕਦੇ ਵੀ ਯੂਪੀਏ ਕੇਂਦਰ ਸਰਕਾਰ ਕੋਲ ਕੋਸ਼ਿਸ਼ ਨਹੀਂ ਕੀਤੀ ਸਗੋਂ ਆਪਣੇ ਘਰ ਨੂੰ ਹੀ ਕੋਸਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਇਥੋਂ ਜਾਰੀ ਇੱਕ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਜਨਰਲ ਸਕੱਤਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਦੀ ਇਸ ਦੋਗਲੀ ਸੋਚ ਕਾਰਨ ਹੀ ਨਾ ਤਾਂ ਚੰਡੀਗੜ੍ਹ ਪੰਜਾਬ ਨੂੰ ਮਿਲ ਸਕਿਆ ਤੇ ਨਾ ਹੀ ਪੰਜਾਬ ਨੂੰ ਸਰਹੱਦੀ ਖੇਤਰ ਹੋਣ ਕਾਰਨ ਕੋਈ ਵਿਸ਼ੇਸ਼ ਮਾਲੀ ਮਦਦ ਮਿਲ ਸਕੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਵਾਂ ਦੇ ਪਾਣੀਆਂ ਉਤੇ ਡਾਕਾ ਵੀ ਪੰਜਾਬ ਦੇ ਕਾਂਗਰਸੀ ਆਗੂਆਂ ਦੀ ਬਦੌਲਤ ਹੀ ਪਿਆ।

ਪ੍ਰੋ: ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਵਲੋਂ ਪੰਜਾਬ ਵਿਚ ਵਿੱਤੀ ਸੰਕਟ ਦੀ ਬਿਆਨਬਾਜ਼ੀ ਵੀ ਸੂਬੇ ਨੂੰ ਬਦਨਾਮ ਕਰਨ ਦੀ ਡੂੰਘੀ ਸਾਜਿਸ਼ ਦਾ ਸਿੱਟਾ ਹੈ। ਇਸ ਨਾਲ ਸੂਬੇ ਅੰਦਰ ਨਿਵੇਸ਼ਕਾਰਾਂ 'ਚ ਡਰ ਪੈਦਾ ਕਰਕੇ ਨਿਵੇਸ਼ ਨਾ ਕਰਨ ਲਈ ਉਕਸਾਣਾਂ ਹੈ ਤੇ ਕਾਂਗਰਸੀ ਲੀਡਰ  ਇਸ ਸੋਚ ਨਾਲ ਚੱਲਦੇ ਹਨ ਕਿ ''ਮੇਰੀ ਭਾਵੇਂ ਮੱਝ ਮਰ ਜਾਵੇ ਪ੍ਰੰਤੂ ਸ਼ਰੀਕ ਦੀ ਕੰਧ ਢਹਿ ਜਾਵੇ''। 

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕੇਂਦਰੀ ਮੰਤਰੀ ਜੈ ਰਾਮ ਰਮੇਸ਼ ਨੇ ਪੰਜਾਬ ਦੇ ਕਾਂਗਰਸੀਆਂ ਵਲੋਂ ਦਿੱਲੀ ਜਾ ਕੇ ਭਾਨੀ ਮਾਰਨ ਦਾ ਭਾਂਡਾ ਸ਼ਰ੍ਹੇਆਮ ਭੰਨ ਕੇ ਕਾਂਗਰਸੀਆਂ ਨੂੰ ਭਾਵੇਂ ਬੋਲਣ ਜੋਗਰਾ ਨਹੀਂ ਛੱਡਿਆ ਪ੍ਰੰਤੂ ਅੱਜ ਵੀ ਬਹੁਤ ਢੀਠਤਾਈ ਨਾਲ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਕਦੀ ਸੇਮ ਦੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼, ਕਦੀ ਹੜ੍ਹਾਂ ਦੇ  ਖ਼ਰਾਬੇ ਦੇ ਫੰਡਾਂ ਵਿਚ ਗਬਨ ਦੇ ਦੋਸ਼,  ਕਦੀ ਵਿਰੋਧੀ ਧਿਰ ਦੇ ਨੇਤਾ ਸੁਨੀਲ ਜਾਖੜ ਕੇਂਦਰੀ ਸਕੀਮਾਂ ਤਹਿਤ ਮਿਲੇ ਫੰਡਾਂ ਦੀ ਜਾਂਚ ਦੀ ਮੰਗ ਦਾ ਰਾਗ ਅਲਾਪਦੇ ਰਹਿੰਦੇ ਹਨ। ਇਨ੍ਹਾਂ ਕਾਂਗਰਸੀ ਲੀਡਰਾਂ ਨੇ ਕਦੀ ਵੀ ਪੰਜਾਬ ਦੇ ਕਿਸਾਨ ਨੂੰ ਕੇਂਦਰ ਵਲੋਂ ਕਰਜ਼ਾ ਮੁਆਫੀ ਵਿਚ ਲਾਈਆਂ ਬੇਲੋੜੀਆਂ ਸ਼ਰਤਾਂ ਹਟਾ ਕੇ ਮਦਦ ਕਰਨ, ਅਨਾਜ ਦੇ ਵਾਜਬ ਭਾਅ ਦੇਣ,  ਤੇਲ ਤੇ ਖਾਦਾਂ ਦੇ ਭਾਅ ਵੱਧਣ ਕਾਰਨ ਕਿਸਾਨਾਂ ਨੂੰ ਖਾਸ ਰਾਹਤ ਦੇਣ, ਸਰਹੱਦੀ ਸੂਬਾ ਹੋਣ ਦੇ ਪ੍ਰਭਾਵ ਜੋ ਸਨਅਤ, ਵਪਾਰ ਉਤੇ ਪਏ ਅਤੇ ਕਾਨੂੰਨ ਵਿਵਸਥਾ ਤੇ ਨਸ਼ਿਆਂ ਵਿਰੁੱਧ ਨਜਿੱਠਣ ਲਈ ਵਾਧੂ ਬੋਝ ਸੂਬਾ ਸਰਕਾਰ ਨੂੰ ਚੁੱਕਣ ਬਦਲੇ ਅਤੇ ਦੇਸ਼ ਦੇ ਅੰਨ ਭੰਡਾਰ ਵਿਚ ਸਭ ਤੋਂ ਵੱਧ ਹਿੱਸਾ ਪਾਉਣ ਬਦਲੇ, ਜ਼ਮੀਨ ਦੀ ਸ਼ਕਤੀ ਨੂੰ ਖੋਰਾ ਤੇ ਧਰਤੀ ਹੇਠਲਾ ਪਾਣੀ ਡੂੰਘਾ ਹੋਣ ਕਾਰਨ ਵਾਧੂ ਬਿਜਲੀ, ਵਾਧੂ ਤੇਲ ਅਤੇ ਡੂੰਘੇ ਟਿਊਬਵੈਲਾਂ ਉਤੇ ਵਾਧੂ ਹੋਣ ਵਾਲੇ ਖ਼ਰਚੇ ਤੇ ਟੁੱਟ ਭੱਜ ਦੇ ਅਣਕਿਆਸੇ ਖਰਚਿਆਂ ਦੇ ਬੋਝ ਬਦਲੇ ਕੋਈ ਵਿਸ਼ੇਸ਼ ਮਾਲੀ ਮਦਦ ਦੇਣ ਲਈ ਅੱਜ ਤੱਕ ਕਦੀ ਵੀ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਨੇ ਮੂੰਹ ਕੇਂਦਰ  ਸਰਕਾਰ ਕੋਲ ਮੂੰਹ ਤੱਕ ਨਹੀਂ ਖੋਲ੍ਹਿਆ।

ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਸਮੇਤ ਸਮੁੱਚੀ ਸੂਬਾ ਕਾਂਗਰਸ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਹੈ ਕਿ ਫੋਕੀ ਸ਼ੋਹਰਤ ਲਈ ਬੇਬੁਨਿਆਦ ਤੇ ਗੁੰਮਰਾਹਕੁੰਨ ਬਿਆਨਬਾਜ਼ੀ ਕਰਨ ਦੀ ਬਜਾਏ  ਉਹ ਆਪਣੀ ਪਾਰਟੀ ਪ੍ਰਧਾਨ, ਯੂਪੀਏ ਸਰਕਾਰ ਦੀ ਚੇਅਰਪਰਸਨ ਸ੍ਰੀਮਤੀ ਸੋਨੀਆ ਗਾਂਧੀ ਕੋਲੋ ਸੂਬੇ ਦੇ ਹੜ੍ਹ ਪ੍ਰਭਾਵਿਤ ਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ਼ ਲੈ ਕੇ ਆਉਣ ਅਤੇ ਕੇਂਦਰੀ ਫੰਡਾਂ ਦੀ ਵਰਤੋਂ ਲਈ ਸ਼ਰਤਾਂ ਨਰਮ ਕਰਾਉਣ। ਉਨ੍ਹਾਂ ਕਿਹਾ ਕਿ ਬਾਜਵਾ ਫੋਕੀ ਸ਼ੌਹਰਤ ਵਾਲੀ ਗੁੰਮਰਾਹਕੁੰਨ ਕਾਗਜ਼ੀ ਬਿਆਨਬਾਜ਼ੀ ਦੀ ਡਰਾਮੇਬਾਜ਼ੀ ਨੂੰ ਤਿਆਗ ਕੇ ਸੋਨੀਆ ਗਾਂਧੀ ਦੇ ਦਰਬਾਰ ਵਿਚ ਜਾ ਕੇ ਪੰਜਾਬ ਦੇ ਹਿੱਤਾਂ ਦੀ ਗੱਲ ਕਰੇ।  ਕਾਂਗਰਸੀ ਆਗੂਆਂ ਨੂੰ ਦੇਸ਼ ਤੇ ਸੂਬੇ ਦੇ ਵਿਕਾਸ ਨਾਲ ਜੁੜੀਆਂ ਹੋਈਆਂ ਚੁਣੌਤੀ ਵਾਲੀਆਂ ਪਰਿਸਥਿਤੀਆਂ ਦਾ ਮੁਕਾਬਲਾ ਕਰਨ ਲਈ ਦਿਆਨਤਦਾਰੀ ਨਾਲ ਅੱਗੇ ਆਉਣ ਦੀ ਲੋੜ ਹੈ।ਬਿਆਨ ਦੇ ਅਖ਼ੀਰ ਵਿਚ ਉਨ੍ਹਾਂ ਅਪੀਲ ਕੀਤੀ ਕਿ ਕਾਂਗਰਸੀ ਲੀਡਰ ਪੰਜਾਬ ਵਿਰੁੱਧ ਕੇਂਦਰ ਕੋਲ ਵਾਅਦਾ ਮੁਆਫ ਗਵਾਹ ਬਣ ਕੇ ਭੁਗਤਣ ਦੀ ਥਾਂ ਚੁੱਪ ਹੀ ਰਹਿ  ਜਾਣ ਤਾਂ ਵੀ ਪੰਜਾਬ ਦਾ ਭਲਾ ਹੋ ਸਕਦਾ ਹੈ।

 

Tags: prof. prem singh chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD