Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੇਂਡੂ ਖੇਤਰਾਂ ਨੂੰ ਸ਼ਹਿਰੀ ਸਹੂਲਤਾਂ ਦੇਣ ਲਈ ਆਉਂਦੇ 2 ਸਾਲਾਂ ਤੱਕ 10 ਹਜ਼ਾਰ ਕਰੋੜ ਖਰਚੇ ਜਾਣਗੇ : ਬੱਬੀ ਬਾਦਲ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 17 Sep 2013

Last updated on: Sep 17, 2013, 00:00 IST

ਪੰਜਾਬ ਸਰਕਾਰ ਵਲੋਂ ਪੇਂਡੂ ਖੇਤਰਾਂ ਦੇ ਸਰਬ-ਪੱਖੀ ਵਿਕਾਸ ਲਈ ਆਉਂਦੇ 2 ਸਾਲਾਂ ਤੱਕ 10 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਤਾਂ ਜੋ ਪੇਂਡੂ ਖੇਤਰਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਸ. ਹਰਸੁੱਖਇੰਦਰ ਸਿੰਘ ਬੱਬੀ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਂਦੇ 4 ਮਹੀਨਿਆਂ ਤੱਕ 1400 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ ਤੇ ਸੜਕੀ ਸਮੱਸਿਆਵਾਂ ਨੂੰ ਨਜਿੱਠਣ ਲਈ ਰਾਜ ਦੀਆਂ ਮੁੱਖ ਸੜਕਾਂ ਨੂੰ ਚਾਰ ਅਤੇ ਛੇ ਮਾਰਗੀ ਬਣਾਇਆ ਜਾ ਰਿਹਾ ਹੈ, ਜਿਸ 'ਤੇ 12 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਹ ਕੰਮ ਆਉਂਦੇ ਤਿੰਨ ਸਾਲਾਂ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਅਕਾਲੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦਿਆਂ ਕਿਹਾ ਕਿ ਆਟਾ-ਦਾਲ ਸਕੀਮ ਤਹਿਤ ਲਾਭਪਾਤਰੀਆਂ ਦਾ ਘੇਰਾ ਵਧਾਇਆ ਜਾ ਰਿਹਾ ਹੈ ਜਿਸ ਤਹਿਤ ਨੀਲੇ ਕਾਰਡ ਧਾਰਕਾਂ ਨੂੰ 30 ਹਜ਼ਾਰ ਰੁਪਏ ਮੈਡੀਕਲ ਬੀਮਾ ਯੋਜਨਾ ਤਹਿਤ ਇਲਾਜ਼ ਲਈ ਦਿੱਤੇ ਜਾਣਗੇ। ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਰਾਜ ਕਾਲ ਦੌਰਾਨ ਹੀ ਸੂਬੇ ਨੇ ਬੇ-ਮਿਸਾਲ ਤਰੱਕੀ ਕੀਤੀ ਹੈ। ਇਸ ਮੋਕੇ ਤੇ ਮੁਲਾਜ਼ਮ ਮਜ਼ਦੂਰ ਤਾਲਮੇਲ ਕਮੇਟੀ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਸਿੱਧੂ ਵਲੋਂ ਸ. ਹਰਸੁੱਖਇੰਦਰ ਸਿੰਘ ਬੱਬੀ ਵਲੋਂ ਹਰਸੁੱਖਇੰਦਰ ਸਿੰਘ ਬੱਬੀ ਬਾਦਲ ਦਾ ਵਿਸ਼ੇਸ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਮਜ਼ਦੂਰ ਤਾਲਮੇਲ ਕਮੇਟੀ ਦੇ ਸੂਬਾ ਜਨਰਲ ਸਕੱਤਰ ਰਜੇਸ਼ ਕੁਮਾਰ, ਜਥੇਦਾਰ ਸਰਵਣ ਸਿੰਘ ਸੁਹਾਵੀ, ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ, ਜਗਤਾਰ ਸਿੰਘ ਘੜੂੰਆ ਸਿਆਸੀ ਸਕੱਤਰ ਬੱਬੀ ਬਾਦਲ, ਬੂਟਾ ਸਿੰਘ ਸਰਹਿੰਦ, ਬੰਤ ਸਿੰਘ ਅਤਾਪੁਰ ਆਦਿ ਵੀ ਹਾਜਰ ਸਨ। 

 

Tags: bubby badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD