Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਉਦਯੋਗਾਂ ਨੂੰ ਹੋਰ ਵਿਕਸਤ ਕਰਨ ਲਈ ਰਾਜ ਪੱਧਰੀ ਉਦਯੋਗਿਕ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਜਾਵੇਗਾ-ਬਾਦਲ

ਉਦਯੋਗਿਕ ਖੇਤਰ ਵਿੱਚ ਵਿਲੱਖਣ ਕਾਰਗੁਜਾਰੀ ਦਿਖਾਉਣ ਵਾਲੀਆਂ 6 ਸਖ਼ਸ਼ੀਅਤਾਂ ਦਾ ਸਨਮਾਨ

Web Admin

Web Admin

5 ਦਰਿਆ ਨਿਊਜ਼

ਲੁਧਿਆਣਾ , 17 Sep 2013

Last updated on: Sep 17, 2013, 00:00 IST

ਉਦਯੋਗਪਤੀ ਪੰਜਾਬ ਦੇ ਉਦਯੋਗਿਕ ਵਿਕਾਸ ਲਈ ਗਤੀਸ਼ੀਲ ਭੁਮਿਕਾ ਨਿਭਾਉਣ ਲਈ ਅੱਗੇ ਆਉਣ। ਮੁੱਖ ਮੰਤਰੀ ਪੰਜਾਬ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਲਦੀ ਹੀ ਇੱਕ ਉਚ ਪੱਧਰੀ ਉਦਯੋਗਿਕ ਸਲਾਹਕਾਰ ਕਮੇਟੀ ਦਾ ਗਠਨ ਕਰੇਗੀ, ਜਿਸ ਵਿੱਚ ਉਚ ਕੋਟੀ ਦੇ ਉਦਯੋਗਪਤੀਆਂ ਨੂੰ ਸ਼ਾਮਲ ਕੀਤਾ ਜਾਵੇਗਾ, ਜੋ ਕਿ ਸਮੇਂ-ਸਮੇਂ 'ਤੇ ਪੰਜਾਬ ਵਿੱਚ ਸਨਅਤੀ ਇਨਕਲਾਬ ਲਿਆਉਣ ਲਈ ਸਰਕਾਰ ਨੂੰ ਲੋਂੜੀਦੀ ਅਗਵਾਈ ਦਿੰਦੀ ਰਹੇਗੀ। ਉਹ ਅੱਜ ਅੱਜ ਇੱਥੇ ''ਲੁਧਿਆਣਾ ਮੈਨੇਜ਼ਮੈਂਟ ਐਸੋਸੀਏਸ਼ਨ'' ਵੱਲੋਂ ਆਯੋਜਤ 35ਵੇਂ ਸਲਾਨਾ ਇਨਾਮ ਵੰਡ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਆਖਿਆ ਕਿ ਪੰਜਾਬ ਇਸ ਸਮੇਂ ਉਦਯੋਗਿਕ ਖੇਤਰ ਵਿੱਚ ਨਿਵੇਸ਼ ਲਈ ਦੇਸ਼ ਭਰ ਵਿੱਚੋਂ ਢੁੱਕਵਾਂ ਸੂਬਾ ਹੈ, ਕਿਉਂਕਿ ਇਸ ਸਮੇਂ ਪੰਜਾਬ ਵਿੱਚ ਪੂਰੀ ਤਰ੍ਹਾਂ ਅਮਨ ਤੇ ਸ਼ਾਤੀ ਕਾਇਮ ਹੈ ਅਤੇ ਉਦਯੋਗ ਸਥਾਪਤ ਕਰਨ ਲਈ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਵੀ ਉਪਲੱਬਧ ਹਨ। ਉਹਨਾਂ ਕਿਹਾ ਕਿ ਬੁਨਿਆਦੀ ਢਾਂਚੇ ਦੀ ਮਜਬੂਤੀ ਵਿੱਚ ਵੀ ਪੰਜਾਬ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਹੈ। ਉਹਨਾਂ ਕਿਹਾ ਕਿ ਸਨਅਤਾਂ ਦੀਆਂ ਜਰੂਰਤਾਂ ਪੂਰੀਆਂ ਕਰਨ ਲਈ ਪੰਜਾਬ ਸਰਕਾਰ ਵੱਲੋਂ ਹੋਰ ਵਧੇਰੇ ਬਿਜਲੀ ਪੈਦਾ ਕਰਨ ਦੇ ਨਵੇਂ ਪਾਵਰ ਪ੍ਰੋਜੈਕਟ ਲਗਾਉਣ ਲਈ ਜੋ ਲਗਾਤਾਰ ਕੋਸ਼ਿਸਾਂ ਕੀਤੀਆਂ ਹਨ, ਉਸ ਸਦਕਾ ਪੰਜਾਬ ਇਸ ਸਾਲ ਦੇ ਅੰਤ ਤੱਕ ਵਾਧੂ ਬਿਜਲੀ ਪੈਦਾ ਕਰਨ ਵਾਲਾ ਸੂਬਾ ਬਣ ਜਾਵੇਗਾ। ਉਹਨਾਂ ਕਿਹਾ ਕਿ ਉਦਯੋਗਿਕ ਵਿਕਾਸ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਨਾਉਣ ਲਈ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। 

ਬਾਦਲ ਨੇ ਇਸ ਗੱਲ ਤੇ ਜੋਰ ਦਿੱਤਾ ਕਿ ਉਦਯੋਗਿਕ ਇਕਾਈਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਹੁਨਰ ਵਿਕਾਸ ਕੇਂਦਰ ਅਤੇ ਵਿਦਿਅਕ ਸੰਸਥਾਵਾਂ ਸਥਾਪਤ ਕਰਨ  ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਵੱਡੀ ਗਿਣਤੀ ਵਿੱਚ ਉਦਯੋਗਿਕ ਇਕਾਈਆਂ ਦੀ ਲੋੜ ਅਨੁਸਾਰ ਵੱਖ-ਵੱਖ ਤਰ੍ਹਾਂ ਦੇ ਕੰਮਾਂ ਵਿੱਚ ਹੁਨਰ-ਮੰਦ ਕਾਮੇ ਉਪਲੱਬਧ ਹੋ ਸਕਣ। ਉਹਨਾਂ ਭਰੋਸਾ ਦਿਵਾਇਆ ਕਿ ਅਜਿਹੇ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਸਹਾਇਤਾ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਾਜਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਕਰਕੇ ਪੰਜਾਬ ਦੇ ਉਦਯੋਗਾਂ ਨੂੰ ਕਾਫੀ ਧੱਕਾ ਲੱਗਾ ਹੈ, ਕਿਉਂਕਿ ਪੰਜਾਬ ਦੇ ਗੁਆਂਢੀ ਪਹਾੜੀ ਸੂਬਿਆਂ ਨੂੰ ਉਦਯੋਗ ਸਥਾਪਤ ਕਰਨ ਲਈ ਵੱਡੀਆਂ ਰਿਆਇਤਾਂ ਦਿੱਤੀਆਂ ਜਾ ਰਹੀਆ ਹਨ, ਪ੍ਰਤੂੰ ਪੰਜਾਬ ਨੂੰ ਇਸ ਪੱਖੋਂ ਪੂਰੀ ਤਰ੍ਹਾਂ ਅੱਖੋਂ-ਪਰੋਖੇ ਕੀਤਾ ਗਿਆ ਹੈ। ਉਹਨਾਂ ਆਖਿਆ ਕਿ ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ਤੇ ਕੀਤੇ ਗਏ ਯਤਨਾਂ ਕਰਕੇ ਰਿਜ਼ਰਵ ਬੈਂਕ ਆਫ ਇੰਡੀਆ ਅਨੁਸਾਰ ਪੰਜਾਬ ਇਸ ਸਮੇਂ ਨਿਵੇਸ਼ ਲਈ ਦੇਸ਼ ਦੇ ਸਭ ਤੋਂ ਵੱਧ ਢੁੱਕਵੇ ਸੂਬਿਆਂ ਵਿੱਚ ਆਉਦਾ ਹੈ। 

ਸ੍ਰ. ਬਾਦਲ ਨੇ ਰਾਜਾਂ ਨਾਲ ਕੇਂਦਰ ਦੇ ਵਿਤਕਰੇ ਵਾਲੇ ਸਲੂਕ ਬਾਰੇ ਕਿਹਾ ਕਿ ਉਹ ਖੁਦ ਪ੍ਰਧਾਨ ਮੰਤਰੀ ਅਤੇ ਦੇਸ਼ ਦੇ ਗ੍ਰਹਿ ਮੰਤਰੀ ਕੋਲ ਹੜ੍ਹਾਂ ਨਾਲ ਖਰਾਬ ਹੋਈਆਂ ਫ਼ਸਲਾਂ ਦਾ ਕਿਸਾਨਾਂ ਨੂੰ ਦਿੱਤਾ ਜਾਂਦਾ ਮੁਆਵਜ਼ਾ ਵਧਾਉਣ ਲਈ ਮਸਲਾ ਉਠਾ ਚੁੱਕੇ ਹਨ, ਪ੍ਰਤੂੰ ਕੇਂਦਰ ਵੱਲੋਂ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਅਨਾਜ਼ ਦੇ ਭੰਡਾਰ ਵਾਸਤੇ ਵੀ ਕਈ ਵਾਰ ਕੇਂਦਰ ਸਰਕਾਰ ਕੋਲ ਮਸਲਾ ਉਠਾਇਆ ਗਿਆ ਹੈ ਪ੍ਰਤੂੰ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਵੀ ਕੋਈ ਕਦਮ ਨਹੀਂ ਉਠਾਇਆ ਗਿਆ। ਉਹਨਾਂ ਆਖਿਆ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਹੀ ਅੱਜ ਦੇਸ਼ ਦੇ ਆਮ ਨਾਗਰਿਕ ਦੀ ਜਿੰਦਗੀ ਮਹਿੰਗਾਈ ਕਾਰਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਉਹਨਾਂ ਆਖਿਆ ਕਿ ਦੇਸ਼ ਦੇ ਸੰਵਿਧਾਨ ਵਿੱਚ ਸੰਘੀ ਢਾਂਚੇ ਅਧੀਨ ਰਾਜਾਂ ਨੂੰ ਦਿੱਤੇ ਜਾਣ ਵਾਲੇ ਅਧਿਕਾਰ ਵੀ ਕੇਂਦਰ ਸਰਕਾਰ ਨੇ ਆਪਣੇ ਕੋਲ ਰੱਖੇ ਹੋਏ ਹਨ। ਉਹਨਾਂ ਆਖਿਆ ਕਿ ਕਿਸਾਨਾਂ ਦੀਆਂ ਫ਼ਸਲਾਂ ਦੀ ਘੱਟੋ-ਘੱਟ ਸਹਾਇਕ ਕੀਮਤ ਤੇ ਖੇਤੀਬਾੜੀ ਵਿੱਚ ਵਰਤੀ ਜਾਣ ਵਾਲੀ ਖਾਦ ਅਤੇ ਹੋਰ ਮਸ਼ੀਨਰੀ ਦੀਆਂ ਕੀਮਤਾਂ ਵੀ ਕੇਂਦਰ ਵੱਲੋਂ ਨਿਰਧਾਰਤ ਕੀਤੀਆਂ ਜਾਂਦੀਆਂ ਹਨ। ਉਹਨਾਂ ਆਖਿਆ ਕਿ ਫ਼ਸਲਾਂ ਦੀਆਂ ਕੀਮਤਾਂ ਖੇਤੀ ਲਾਗਤ ਨੂੰ ਧਿਆਨ ਵਿੱਚ ਰੱਖ ਕੇ ਨਹੀਂ ਮਿੱਥੀਆਂ ਜਾਂਦੀਆਂ ਜਿਸ ਕਾਰਨ ਕਿਸਾਨ ਆਰਥਿਕ ਮੰਦਹਾਲੀ ਵੱਲ ਵੱਧ ਰਿਹਾ ਹੈ। 

 ਮੁੱਖ ਮੰਤਰੀ ਪੰਜਾਬ ਨੇ ਇਸ ਮੌਕੇ ਲੁਧਿਆਣਾ ਮੈਨੇਜ਼ਮੈਂਟ ਐਸੋਸੀਏਸ਼ਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਕਾਰਗੁਜਾਰੀ ਦਿਖਾਉਣ ਵਾਲੀਆ 6 ਸ਼ਖਸ਼ੀਅਤਾਂ ਦਾ ਵਿਸੇਤੌਰ ਤੇ ਸਨਮਾਨ ਕੀਤਾ, ਜਿਨਾਂ ਵਿੱਚ ਸ੍ਰੀ ਜਵਾਹਰ ਲਾਲ ਓਸਵਾਲ, ਸ੍ਰੀ ਅਸੋਮਿੱਤਲ, ਡਾ. ਕੇਵਲ ਕਿਸ਼ਨ ਤਲਵਾੜ, ਸ੍ਰੀ ਅਨੁਜ਼ ਕਪੂਰੀਆ, ਸ੍ਰੀ ਅਨਿਲ ਮੋਂਗਾ ਅਤੇ ਸ੍ਰੀ ਵਿਨੀਤ ਸੂਦ ਦੇ ਨਾਂ ਸ਼ਾਮਲ ਹਨ। ਇਸ ਸਮਾਗਮ ਨੂੰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਜੇ.ਆਰ ਸਿੰਗਲ, ਜਨਰਲ ਸਕੱਤਰ ਸ੍ਰੀ ਕਮਲ ਵਡੇਰਾ ਅਤੇ ਸ੍ਰੀ ਸੁਨੀਲ ਕਾਂਤ ਮੁੰਜਾਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਪੈਸ਼ਲ ਪ੍ਰਿੰਸੀਪਲ ਸਕੱਤਰ ਮੁੱਖ ਮੰਤਰੀ ਸ੍ਰੀ ਗੁਰਕੀਰਤ ਕ੍ਰਿਪਾਲ ਸਿੰਘ, ਕਮਿਸ਼ਨਰ ਪੁਲਿਸ ਸ੍ਰੀ ਪਰਮਜੀਤ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਕਮਿਸ਼ਨਰ ਨਗਰ-ਨਿਗਮ ਸ੍ਰੀ ਰਾਹੁਲ ਤਿਵਾੜੀ, ਸ੍ਰੀ ਓ.ਪੀ.ਮੁੰਜਾਲ ਹੀਰੋ ਸਾਈਕਲ ਦੇ ਬਾਨੀ, ਟਰਾਈਡੈਂਟ ਗਰੁੱਪ ਦੇ ਚੇਅਰਮੈਨ ਸ੍ਰੀ ਰਜਿੰਦਰ ਗੁਪਤਾ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੀ ਸ਼ਾਮਲ ਹੋਈਆ। 

 

Tags: parkash singh , parkash singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD