Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕਾਲਾ ਧੰਨ ਵਾਪਸ ਲੈ ਕੇ ਆਵੇਗੀ ਐਨ.ਡੀ.ਏ. ਸਰਕਾਰ -ਸੁਖਬੀਰ ਸਿੰਘ ਬਾਦਲ

ਯੂ.ਪੀ.ਏ. ਸਰਕਾਰ ਨੇ ਦੇਸ਼ ਦੀ ਅਰਥ ਵਿਵਸਥਾ ਨੂੰ ਤਬਾਹ ਕੀਤਾ, ਲੋਕਾਂ ਨੂੰ ਵਿਕਾਸ ਦੇ ਨਾਂ 'ਤੇ ਵੋਟ ਪਾਉਣ ਦਾ ਸੱਦਾ

Web Admin

Web Admin

5 ਦਰਿਆ ਨਿਊਜ਼

ਗੁਰੂ ਹਰਸਹਾਏ (ਫਿਰੋਜ਼ਪੁਰ) , 18 Sep 2013

Last updated on: Sep 18, 2013, 00:00 IST

ਪੰਜਾਬ ਦੇ ਉਪ ਮੁੱਖ ਮੰਤਰੀ  ਸੁਖਬੀਰ ਸਿੰਘ ਬਾਦਲ  ਨੇ ਕਿਹਾ ਹੈ ਕਿ ਆਗਮੀ ਲੋਕ ਸਭਾ ਚੋਣਾਂ ਉਪਰੰਤ ਦੇਸ਼ ਵਿਚ ਐਨ.ਡੀ.ਏ. ਸਰਕਾਰ ਬਣਦਿਆਂ ਹੀ ਸਭ ਤੋਂ ਪਹਿਲਾਂ ਵਿਦੇਸ਼ੀ ਬੈਂਕਾਂ ਵਿਚ ਪਏ ਕਾਲੇ ਧੰਨ ਨੂੰ ਭਾਰਤ ਵਾਪਸ ਲਿਆਂਦਾ ਜਾਵੇਗਾ।ਅੱਜ ਇੱਥੇ ਫਿਰੋਜ਼ਪੁਰ ਜਿਲ੍ਹੇ ਦੇ ਗੁਰੂ ਹਰਸਹਾਏ ਹਲਕੇ ਵਿਚ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਮੌਕੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਯੂ.ਪੀ.ਏ. ਸਰਕਾਰ ਵਲੋਂ ਸੰਸਦ ਵਿਚ ਇਹ ਵਾਅਦਾ ਕੀਤਾ ਗਿਆ ਸੀ ਕਿ ਕਾਲੇ ਧੰਨ ਨੂੰ ਵਾਪਸ ਲਿਆਂਦਾ ਜਾਵੇਗਾ ਪਰ ਹੈਰਾਨੀ ਦੀ ਗੱਲ ਹੈ ਕਿ ਸਾਢੇ 9 ਸਾਲ ਬਾਅਦ ਵੀ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਵਲੋਂ ਜਾਣ-ਬੁੱਝ ਕੇ ਇਸ ਮਸਲੇ ਨੂੰ ਲਮਕਾਇਆ ਜਾ ਰਿਹਾ ਹੈ।ਵਿੱਤ ਮੰਤਰਾਲੇ ਵਲੋਂ ਕਾਲੇ ਧੰਨ ਦੀ ਜਾਂਚ ਨੂੰ ਅੱਧਵਾਟੇ ਛੱਡਣ ਬਾਰੇ ਸ. ਬਾਦਲ ਨੇ ਕਿਹਾ ਕਿ 'ਮੈਨੂੰ ਯਕੀਨ ਹੈ ਕਾਂਗਰਸ ਸਰਕਾਰ ਇਸ ਸਬੰਧੀ ਜਾਂਚ ਨੂੰ ਕਦੇ ਵੀ ਸਿਰੇ ਨਹੀਂ ਲੱਗਣ ਦੇਵੇਗੀ ਕਿਉਂ ਜੋ ਸਾਰਾ ਧੰਨ ਕਾਂਗਰਸੀਆਂ ਦਾ ਹੀ ਹੈ ਜੋ ਕਿ ਇਨ੍ਹਾਂ ਬੋਫੋਰਸ ਕਾਂਡ ਤੋਂ ਲੈ ਕੇ ਕੋਲ ਘੁਟਾਲਾ, ਕਾਮਨਵੈਲਥ ਘੁਟਾਲਾ, ਆਦਰਸ਼ ਸੁਸਾਇਟੀ ਤੇ ਹਾਲ ਹੀ ਵਿਚ ਵਾਡਰਾ-ਡੀ.ਐਲ.ਐਫ ਵਰਗੇ ਘੁਟਾਲਿਆਂ ਰਾਹੀਂ ਕਮਾਇਆ ਹੈ। 

ਆਗਾਮੀ ਲੋਕ ਸਭਾ ਚੋਣਾਂ ਵਿਚ ਆਜਾਦੀ ਤੋਂ ਬਾਅਦ ਹੁਣ ਤੱਕ ਸਭ  ਤੋਂ ਭਰਿਸ਼ਟ ਤੇ ਨਖਿੱਧ ਯੂ.ਪੀ.ਏ. ਸਰਕਾਰ ਨੂੰ ਚਲਦਾ ਕਰਨ ਦਾ ਸੱਦਾ ਦਿੰਦਿਆਂ ਸ. ਬਾਦਲ ਨੇ ਲੋਕਾਂ ਨੂੰ ਕਿਹਾ ਕਿ 'ਤੁਸੀਂ ਪੰਜਾਬ ਵਿਧਾਨ ਸਭਾ ਤੋਂ ਲੈ ਕੇ ਹੁਣ ਤੱਕ 9 ਚੋਣਾਂ ਵਿਚ ਲੋਕ ਪੱਖੀ ਤੇ ਵਿਕਾਸ ਮੁਖੀ ਅਕਾਲੀ-ਭਾਜਪਾ ਸਰਕਾਰ ਨੂੰ ਜੇਤੂ ਹੋਣ ਦਾ ਮਾਣ ਬਖਸ਼ਿਆ ਹੈ ਤੇ ਹੁਣ ਮੌਕਾ ਆ ਗਿਆ ਹੈ ਕਿ ਦਿੱਲੀ ਵਿਖੇ ਵੀ ਆਪਣੀ ਸਰਕਾਰ ਬਣਾਈ ਜਾਵੇ ਤਾਂ ਜੋ ਪੰਜਾਬ ਨੂੰ ਬਣਦਾ ਹੱਕ ਦਿਵਾਇਆ ਜਾ ਸਕੇ'।ਦੇਸ਼ ਦੀ ਤੇਜੀ ਨਾਲ ਨਿੱਘਰ ਰਹੀ ਅਰਥ ਵਿਵਸਥਾ ਤੇ ਦੂਜੀਆਂ ਕਰੰਸੀਆਂ ਦੇ ਮੁਕਾਬਲੇ ਰੁਪਏ ਦੇ ਮੂਧੇ-ਮੂੰਹ ਡਿੱਗਣ ਨੂੰ ਲੈ ਕੇ ਸ. ਬਾਦਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤੇ ਵਿੱਤ ਮੰਤਰੀ ਮੰਨੇ-ਪ੍ਰਮੰਨੇ 'ਅਰਥ ਸ਼ਾਸ਼ਤਰੀ' ਹਨ ਪਰ ਮੰਦਭਾਗਾ ਇਹ ਹੈ ਕਿ ਇਹ ਅਰਥ ਸ਼ਾਸ਼ਤਰੀ ਤਾਂ ਅਨਰਥ ਸ਼ਾਸ਼ਤਰੀ ਸਾਬਿਤ ਹੋਏ ਹਨ।  

ਮਹਿੰਗਾਈ ਦਰ ਦੇ 18.18 ਫੀਸਦੀ ਤੱਕ  ਪਹੁੰਚਣ ਕਾਰਨ ਯੂ.ਪੀ.ਏ. ਸਰਕਾਰ ਨੂੰ ਲੰਬੇ ਹੱਥੀਂ ਲੈਦਿਆਂ ਸ. ਬਾਦਲ ਨੇ ਕਿਹਾ ਕਿ ਅਸਲ ਵਿਚ ਆਮ ਆਦਮੀ ਦੀ ਪਾਰਟੀ ਦਾ ਦਾਅਵਾ ਕਰਦੀ ਕਾਂਗਰਸ ਦਾ ਹੱਥ ਆਮ ਲੋਕਾਂ ਦੀ ਸੰਘੀ ਨੂੰ ਪੈ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਮਹਿੰਗਾਈ ਦੇ ਜ਼ਮਾਨੇ ਵਿਚ ਗਰੀਬਾਂ ਨੂੰ ਰਾਹਤ ਦਿਵਾਉਣ ਲਈ ਪੰਜਾਬ ਸਰਕਾਰ ਵਲੋਂ ਆਟਾ-ਦਾਲ ਦੇ ਲਾਭਪਾਤਰੀਆਂ ਸਬੰਧੀ ਸਰਵੇ 15 ਨਵੰਬਰ ਤੱਕ ਮੁਕੰਮਲ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ।ਸ. ਬਾਦਲ ਵਲੋਂ ਇਸ ਮੌਕੇ ਗੁਰੁਹਰਸਹਾਏ ਵਿਖੇ 30 ਕਰੋੜ ਰੁਪੈ ਦੇ ਵੱਖ-ਵੱਖ ਪ੍ਰਾਜੈਕਟਾਂ ਦੇ ਨੀਂਹ ਪੱਥਰ ਵੀ ਰੱਖੇ ਗਏ, ਜਿਨ੍ਹਾਂ ਵਿਚ  ਬੱਸ ਸਟੈਂਡ ਦੇ ਨੀਂਹ ਪੱਥਰ ਤੋਂ ਇਲਾਵਾ 9.67 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਹਰਸਹਾਏ ਤੋਂ ਜਲਾਲਾਬਾਦ ਸੜਕ, 9.11 ਕਰੋੜ ਰੁਪਏ ਨਾਲ ਮਮਦੋਟ ਤੋਂ ਫਿਰੋਜਪੁਰ ਤੇ ਚੱਕ ਮੋਬੀਆਂ ਤੋਂ ਟਾਹਲੀਵਾਲਾ ਸੜਕਾਂ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਮੁੱਖ ਸਖਸ਼ੀਅਤਾਂ ਵਿਚ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਸੀਨੀਅਰ ਅਕਾਲੀ ਆਗੂ ਵਰਦੇਵ ਸਿੰਘ ਮਾਨ,ਅਕਾਲੀ ਆਗੂ ਮਿੰਟੂ ਵੋਹਰਾ, ਕਮਿਸ਼ਨਰ ਫਿਰੋਜ਼ਪੁਰ ਵੀ.ਕੇ. ਸ਼ਰਮਾ, ਡੀ.ਆਈ. ਜੀ ਮੁਨੀਸ਼ ਚਾਵਲਾ, ਡਿਪਟੀ ਕਮਿਸ਼ਨਰ ਮਨਜੀਤ ਸਿੰਘ ਨਾਰੰਗ ਹਾਜ਼ਰ ਸਨ।  

 

Tags: sukhbir , sukhbir singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD