Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪੰਜਾਬ ਨੈਸ਼ਨਲ ਬੈਕ ਗ੍ਰਾਮੀਣ ਸਵੈ ਰੋਜ਼ਗਾਰ ਸੰਸਥਾ ਨੇ 3500 ਨੌਜਵਾਨ ਨੂੰ ਵੱਖ ਵੱਖ ਕਿੱਤਿਆਂ ਵਿਚ ਮੁਫਤ ਸਿਖਲਾਈ ਦਿੱਤੀ : ਰਾਣਾ

ਪੀ.ਐਨ.ਬੀ ਆਰਸੇਟੀ ਸੰਸਥਾ ਵਲੋਂ ਜੀਵਿਕਾ ਕਮਾਉਣ ਲਈ ਦਿੱਤੀ ਜਾਂਦੀ ਮੁਫਤ ਟ੍ਰੇਨਿੰਗ

Web Admin

Web Admin

5 ਦਰਿਆ ਨਿਊਜ਼

ਐਸ.ਐਸ.ਨਗਰ , 19 Sep 2013

Last updated on: Sep 19, 2013, 00:00 IST

ਪੰਜਾਬ ਨੈਸ਼ਨਲ ਬੈਕ ਗ੍ਰਾਮੀਣ ਸਵੈ ਰੋਜ਼ਗਾਰ ਸੰਸਥਾ ਅਜਿਹੀ ਸੰਸਥਾ ਜੋ ਕਿ ਪੰਜਾਬ ਨੈਸ਼ਨਲ ਬੈਕ ਅਤੇ ਭਾਰਤ ਸਰਕਾਰ ਵੱਲੋ ਮਿਲਕੇ ਚਲਾਈ ਜਾ ਰਹੀ ਹੈ। ਇਸ ਸੰਸਥਾ ਵਲੋਂ ਹੁਣ ਤੱਕ 3500 ਨੋਜਵਾਨਾਂ ਨੂੰ  ਜੀਵਿਕਾ ਕਮਾਉਣ ਲਈ ਸਿਖਲਾਈ ਦਿੱਤੀ ਜਾ ਚੁੱਕੀ ਹੈ। ਸੰਸਥਾ ਵੱਲੋ ਦਿੱਤੀ ਜਾਣ ਵਾਲੀ ਸਿਖਲਾਈ ਬਿਲਕੁਲ ਮੁਫ਼ਤ ਦਿੱਤੀ ਗਈ। ਇਹ ਗੱਲ ਦੀ ਜਾਣਕਾਰੀ ਏ ਜੀ ਐਮ ਪੰਜਾਬ ਨੈਸ਼ਨਲ ਬੈਂਕ ਸਰਕਲ ਪਟਿਆਲਾ ਸ੍ਰੀ ਓ.ਪੀ . ਐਸ ਰਾਣਾ ਨੇ  ਪੰਜਾਬ ਨੈਸ਼ਨਲ ਬੈਕ ਗ੍ਰਾਮੀਣ ਸਵੈ ਰੋਜ਼ਗਾਰ ਸੰਸਥਾ ਐਸ.ਏ.ਐਸ ਨਗਰ ਵੱਲੋ ਪਿੰਡ ਮਨੌਲੀ ਵਿਖੇ  ਸਾਦੇ ਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਅਤੇ ਸਰਟੀਫਿਕੇਟ ਵੰਡ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਦਿੱਤੀ । ਉਨਾਂ ਦੱਸਿਆ ਕਿ ਇਸ ਸੰਸਥਾ ਰਾਹੀਂ  ਜ਼ਿਲ੍ਹੇ ਦੇ ਪਿੰਡਾਂ ਵਿੱਚ ਵਸ ਰਹੇ ਗਰੀਬ ਪਰਿਵਾਰਾਂ ਦੇ ਨੋਜਵਾਨ ਲੜਕੇ ਅਤੇ ਲੜਕੀਆਂ  ਨੂੰ ਆਪਣੀ ਜੀਵਿਕਾ ਕਮਾਉਣ ਲਈ ਵੱਖ-ਵੱਖ ਕਿਸਮ ਦੇ ਕਿੱਤਿਆਂ ਦੀ ਟ੍ਰੇਨਿੰਗ ਮੁਫਤ ਦਿੱਤੀ ਜਾਂਦੀ ਹੈ। 

ਸ੍ਰੀ ਰਾਣਾ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਹਮੇਸ਼ਾਂ ਹੀ ਸਮਾਜ ਦੇ ਗਰੀਬ ਲੋਕਾਂ ਦੀ ਮੱਦਦ ਲਈ ਤਤਪਰ ਰਿਹਾ ਹੈ ਅਤੇ ਆਉਣ ਵਾਲੇ ਸਮੇ ਵਿਚ ਵੀ ਲੋਕਾਂ ਦੀ ਇਸੇ ਤਰਾਂ ਮੱਦਦ ਕਰਦਾ ਰਹੇਗਾ। ਇਸ ਤੋਂ ਪਹਿਲਾਂ ਸ਼੍ਰੀ ਰਾਣਾ ਏ ਜੀ ਐਮ ਵੱਲੋ ਬਿÀ੍ਹਟੀ ਪਾਰਲਰ ਅਤੇ ਸਿਲਾਈ ਕਢਾਈ ਵਿੱਚ ਟ੍ਰੇਨਿੰਗ ਲੈ ਚੁੱਕੀਆਂ ਔਰਤਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ। ਇਸ ਮੌਕੇ ਲੀਡ ਬੈਂਕ ਦੇ ਜ਼ਿਲ੍ਹਾ ਮੈਨੇਜਰ ਸ਼੍ਰੀ ਵਰਿਆਮ ਸਿੰਘ ਨੇ ਲੋਕਾਂ ਨੂੰ ਬੈਂਕਾਂ ਵੱਲੋ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਸਕੀਮਾਂ ਦਾ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਸ਼੍ਰੀ ਸਿੰਘ ਨੇ ਦੱਸਿਆ ਕਿ ਇਸ ਸੰਸਥਾ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਕਿੱਤਾ ਮੁੱਖੀ ਸਿਖਲਾਈ ਦੇ ਕੇ ਆਪਣੇ ਪੈਰਾਂ ਤੇ ਖੜ੍ਹਾ ਕਰਨਾ ਹੈ। ਜਿਸ ਨਾਲ ਉਹ ਕਿਸੇ ਨੌਕਰੀ ਦੇ ਪਿੱਛੇ ਨਹੀ ਦੌੜਦਾ ਸਗੋਂ ਆਪਣਾ ਕੰਮ ਕਰਕੇ ਸਮਾਜ ਵਿਚ ਚੰਗੀ ਉਨੱਤੀ ਕਰਨ ਯੋਗ ਬਣ ਜਾਂਦਾ ਹੈ। ਪੀ ਐਨ ਬੀ ਆਰਸੇਟੀ ਦੇ ਡਾਇਰੈਕਟਰ ਸ਼੍ਰੀ ਜਸਵਿੰਦਰ ਸਿੰਘ ਵੱਲੋ ਆਏ ਸਭ ਅਧਿਕਾਰੀਆਂ ਸਿਖਆਰਤੀਆਂ ਤੇ ਪਿੰਡ ਦੇ ਪਤਵੰਤੇ ਸੱਜਣਾਂ ਨੂੰ ਜੀ ਆਇਆ ਆਖਿਆ ਅਤੇ ਟ੍ਰੇਨਿੰਗ ਪ੍ਰਾਪਤ ਕਰ ਚੁੱਕੀਆਂ ਸਿਖਆਰਤੀਆਂ ਨੂੰ ਆਪਣੇ ਕੰਮ ਕਾਜ ਵਿਚ ਅਗੇ ਵਧਣ ਦੀ ਪ੍ਰਰੇਨਾ ਵੀ ਦਿੱਤੀ । ਪਿੰਡ ਦੇ ਸਰਪੰਚ ਸ਼੍ਰੀ ਅਵਤਾਰ ਸਿੰਘ ਵੱਲੋ ਬੈਕ ਦਾ ਅਤੇ ਆਰਸੇਟੀ ਐਸ.ਏ.ਐਸ ਨਗਰ ਦਾ ਤਹਿ ਦਿੱਲੋ ਧੰਨਵਾਦ ਕੀਤਾ ਅਤੇ ਪਿੰਡ ਵਿੱਚ ਹੋਰ ਲੜਕੀਆਂ ਨੂੰ ਸਿਖਲਾਈ ਲਈ ਟ੍ਰੇਨਿੰਗ ਦੇਣ ਲਈ ਵੀ ਮੰਗ ਕੀਤੀ । ਇਸ ਮੌਕੇ ਸਿਖਲਾਈ ਪ੍ਰਾਪਤ ਕਰ ਚੁੱਕੀਆਂ ਸਿਖਆਰਤੀਆਂ ਸਮੇਤ ਇਲਾਕੇ ਦੇ ਪਤਵੰਤ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD