ਕਾਂਗਰਸ ਕਮੇਟੀ ਦੀ ਮਹੀਨਾਵਾਰ ਮੀਟਿੰਗ ਭਲਕੇ 21 ਸਤੰਬਰ ਨੂੰ : ਸ਼ਰਮਾ
Web Admin
5 ਦਰਿਆ ਨਿਊਜ਼
ਐਸ.ਏ.ਐਸ.ਨਗਰ , 20 Sep 2013
Last updated on: Sep 20, 2013, 00:00 IST
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੀਆਂ ਹਦਾਇਤਾਂ ਅਨੁਸਾਰ ਭਲਕੇ 21 ਸਤੰਬਰ ਨੂੰ ਜ਼ਿਲਾ ਕਾਂਗਰਸ ਕਮੇਟੀ ਦੀ ਮਹੀਨਾਵਾਰ ਮੀਟਿੰਗ ਆਯੋਜਿਤ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਜਨਰਲ ਸਕੱਤਰ ਕਮ ਮੀਡੀਆ ਇੰਚਾਰਜ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਜ਼ਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਮੁੱਖ ਦਫਤਰ ਫੇਜ਼ 1 (ਉਦਯੋਗਿਕ ਖੇਤਰ) ਵਿਖੇ ਬਾਅਦ ਦੁਪਿਹਰ 3 ਵਜੇ ਹੋਣ ਵਾਲੀ ਇਸ ਮੀਟਿੰਗ ਵਿਚ ਜ਼ਿਲਾ ਮੋਹਾਲੀ ਦੇ ਇੰਚਾਰਜ ਸਾਬਕਾ ਮੰਤਰੀ ਈਸ਼ਰ ਸਿੰਘ ਮੇਹਰਬਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਣਗੇ ਅਤੇ ਜ਼ਿਲਾ ਮੋਹਾਲੀ ਨਾਲ ਸਬੰਧਤ ਕਾਂਗਰਸੀ ਵਿਧਾਇਕਾਂ ਅਤੇ ਹੋਰ ਆਗੂਆਂ ਅਤੇ ਵਰਕਰਾਂ ਨੂੰ ਸੰਬੋਧਨ ਕਰਨਗੇ। ਸ਼੍ਰੀ ਸ਼ਰਮਾ ਨੇ ਸਮੁੱਚੇ ਜਿਲ੍ਹੇ ਦੀ ਲੀਡਰਸ਼ਿਪ ਅਤੇ ਵੱਖ ਵੱਖ ਸੈਲਾਂ ਐੱਸ.ਸੀ ਸੈੱਲ, ਮਹਿਲਾ ਕਾਂਗਰਸ, ਯੂਥ ਕਾਂਗਰਸ ਸਮੁੱਚੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਭਲਕੇ ਹੋਣ ਵਾਲੀ ਇਸ ਮੀਟਿੰਗ ਵਿਚ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ ਜਾਣਾ ਹੈ, ਇਸ ਲਈ ਹਰ ਇਕ ਪਾਰਟੀ ਆਗੂ ਅਤੇ ਵਰਕਰ ਨੂੰ ਮੀਟਿੰਗ ਵਿਚ ਪਹੁੰਚ ਕੇ ਆਪਣੇ ਵਿਚਾਰ ਰੱਖਣੇ ਚਾਹੀਦੇ ਹਨ। ਉਨ੍ਹਾਂ ਸਮੂਹ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਮੀਟਿੰਗ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।