Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ-ਇੰਦੌਰਾ

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਪੁਰਬ 'ਤੇ ਕੀਤੀ ਸ਼ਰਧਾ ਭੇਂਟ, ਪੰਜਾਬ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਲਈ ਵਚਨਬੱਧ

Web Admin

Web Admin

5 Dariya News

ਚੰਨੂਵਾਲਾ (ਮੋਗਾ) , 31 Jul 2018

Last updated on: Jul 31, 2018, 00:00 IST

ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਨਵੀਰ ਸਿੰਘ ਇੰਦੋਰਾ ਮੈਂਬਰ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਨੇ ਹਲਕਾ ਬਾਘਾਪੁਰਾਣਾ ਦੇ ਪਿੰਡ ਚੰਨੂਵਾਲਾ ਵਿਖੇ ਆਦਿ ਧਰਮ ਸਮਾਜ ਭਾਰਤ (ਆਧਸ) ਵੱਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਪੁਰਬ 'ਤੇ ਕਰਵਾਏ ਗਏ ਚੇਤਨਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸ੍ਰੀ ਕਰਨਵੀਰ ਸਿੰਘ ਇੰਦੌਰਾ ਨੇ ਸ਼ਹੀਦ ਬਾਬਾ ਜੀਵਨ ਸਿੰਘ ਨੂੰ ਸ਼ਰਧਾਂਜ਼ਲੀ ਭੇਂਟ ਕਰਦਿਆਂ ਕਿਹਾ ਕਿ ਉਹ ਇੱਕ ਨਿਧੜਕ, ਚੰਗੇ ਘੋੜ ਸਵਾਰ ਅਤੇ ਮਹਾਨ ਜੰਗੀ ਯੋਧੇ ਸਨ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨੇੜਲੇ ਸਾਥੀ ਸਨ। ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਮੁਗਲਾਂ ਖਿਲਾਫ਼ ਅਨੇਕਾਂ ਲੜਾਈਆਂ ਲੜੀਆਂ ਅਤੇ ਸ੍ਰੀ ਚਮਕੌਰ ਸਾਹਿਬ ਵਿਖੇ ਯੁੱਧ ਦੌਰਾਨ ਸ਼ਹਾਦਤ ਪ੍ਰਾਪਤ ਕੀਤੀ।  ਉਨ੍ਹਾਂ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਦਿੱਲੀ ਤੋਂ ਦਲੇਰੀ ਨਾਲ ਸੀਸ ਲਿਆਉਣ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 'ਰੰਗਰੇਟੇ ਗੁਰੂ ਕੇ ਬੇਟੇ' ਦੀ ਉਪਾਧੀ ਨਾਲ ਨਿਵਾਜ਼ਿਆ। ਇਸ ਮੌਕੇ ਉਨ੍ਹਾਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਦੀਆਂ ਲਗਭੱਗ 100 ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਮੌਕੇ 'ਤੇ ਹੱਲ ਹੋਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਅਤੇ ਕਿਹਾ ਕਿ ਉਪਰਲੇ ਪੱਧਰ ਦੀਆਂ ਸ਼ਿਕਾਇਤਾਂ ਨਿਪਟਾਰੇ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਕੋਲ ਭੇਜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਐਸ.ਸੀ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਅਨੁਸੂਚਿਤ ਵਰਗ ਦੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਤੋਂ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਆਦਿ ਧਰਮ ਸਮਾਜ (ਰਜਿ) ਆਧਸ ਦੇ ਜ਼ਿਲ੍ਹਾ ਪ੍ਰਧਾਨ ਅਰਜੁਨ ਕੁਮਾਰ,  ਸੁਖਮੰਦਰਪਾਲ ਸਿੰਘ ਗਰੇਵਾਲ,ਆਧਸ ਦੇ ਸੂਬਾ ਪ੍ਰਧਾਨ ਡਾ: ਦਿਲਬਾਗ ਰਾਏ, ਸੀਨੀਅਰ ਵਾਈਸ ਪ੍ਰਧਾਨ ਰਾਜੀਵ ਕੁਮਾਰ (ਟਿੰਕੂ) ਇਸ ਮੌਕੇ ਆਧਸ ਦੇ ਸਕੱਤਰ ਵਿਜੇ ਨਿਧਾਨੀਆਂ, ਉਪ ਪ੍ਰਧਾਨ ਅਜਮੇਰ ਸਿੰਘ, ਪ੍ਰਧਾਨ ਚੰਨੂਵਾਲਾ ਬਲਵੰਤ ਸਿੰਘ, ਮੈਂਬਰ ਸੁਖਵਿੰਦਰ ਸਿੰਘ ਬੁੱਧੂ, ਰੂਪ ਚੰਦ ਨਾਗਰ, ਮੇਹਰ ਸਿੰਘ, ਸੁਖਦੀਪ ਕੌਰ, ਪ੍ਰਦੀਪ ਕੌਰ ਅਤੇ ਐਸ.ਸੀ ਭਾਈਚਾਰੇ ਦੇ ਹੋਰ ਅਹੁਦੇਦਾਰ ਹਾਜ਼ਰ ਸਨ।   

 

Tags: Sukhminderpal Singh Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD