Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਸ਼ੂ ਪਾਲਣ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਵੱਲੋਂ ਰਾਜ ਵਿੱਚ ਅਣ-ਅਧਿਕਾਰਤ ਸੀਮਨ ਦੀ ਵਿਕਰੀ ਤੇ ਲਗਾਈ ਰੋਕ

ਰਾਜ ਵਿੱਚ ਨਸਲ ਸੁਧਾਰ ਲਈ ਪੰਜਾਬ ਸਰਕਾਰ ਦੇ ਪਸੂ ਪਾਲਣ ਵਿਭਾਗ ਵੱਲੋ ਪ੍ਰਵਾਨਿਤ ਸੀਮਨ ਦੀ ਵਰਤੋ ਕੀਤੀ ਜਾਵੇ

Web Admin

Web Admin

5 Dariya News

ਐਸ.ਏ.ਐਸ ਨਗਰ , 31 Jul 2018

Last updated on: Jul 31, 2018, 00:00 IST

ਬਲਵੀਰ ਸਿੰਘ ਸਿੱਧੂ, ਪਸੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ ਵੱਖ-ਵੱਖ ਥਾਵਾਂ ਤੇ ਅਣ-ਅਧਿਕਾਰਤ ਸੀਮਨ ਵੇਚਣ/ਖ੍ਰੀਦਣ ਨਾਲ ਰਾਜ ਦੇ ਪਸੂਧਨ ਦੀ ਸੁਧਰੀ ਹੋਈ ਨਸਲ ਖਰਾਬ ਹੋਣ ਦਾ ਖਦਸਾ ਹੈ, ਕਿਉਂਕਿ ਅਜਿਹੇ ਸੀਮਨ ਦੀ ਪੈਡੀਗਿਰੀ ਅਤੇ ਬਿਮਾਰੀ ਰਹਿਤ ਹੋਣ ਬਾਰੇ ਕੁਝ ਨਹੀ ਪਤਾ ਹੁੰਦਾ। ਇਸਤੋਂ ਇਲਾਵਾ ਪਸੂਧਨ ਦੇ ਉਤਪਾਦਨ ਤੇ ਵੀ ਮੜਾ ਅਸਰ ਪੈ ਸਕਦਾ ਹੈ। ਉਨ੍ਹਾਂ ਪੰਜਾਬ ਦੇ ਪਸੂ ਪਾਲਕਾਂ ਨੂੰ ਵੀ  ਅਣ-ਅਧਿਕਾਰਤ ਸੀਮਨ ਦੀ ਵਰਤੋ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ । 

 ਸ. ਸਿੱਧੂ ਵੱਲੋਂ ਦੱਸਿਆ ਗਿਆ ਕਿ ਹੁਣ ਪੰਜਾਬ ਰਾਜ ਵਿੱਚ ਪੰਜਾਬ ਬੋਵਾਇਨ ਬਰੀਡਿੰਗ ਐਕਟ-2016 ਲਾਗੂ ਹੈ, ਜਿਸ ਐਕਟ ਦੇ ਤਹਿਤ ਕਿਸੇ ਵੀ ਵਿਅਕਤੀ ਵੱਲੋਂ ਅਣ-ਅਧਿਕਾਰਤ ਤੌਰ ਤੇ ਸੀਮਨ ਵੇਚਣ/ਰੱਖਣ ਤੇ ਮੁਕਮੰਲ ਪਾਬੰਦੀ ਲਗਾਈ ਗਈ ਹੈ ਅਤੇ ਇਹ ਸਜਾ ਯੋਗ ਅਪਰਾਧ ਹੈ। ਜਿਸ ਤਹਿਤ 100000/- ਰੁਪਏ ਤੱਕ ਦਾ ਜੁਰਮਾਨਾ ਜਾਂ 1 ਸਾਲ ਸਖਤ ਸਜਾ ਜਾਂ ਦੋਨੋ ਹੀ ਹੋ ਸਕਦੇ ਹਨ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਰਾਜ ਦੇ ਸਮੂਹ ਡਿਪਟੀ ਕਮਿਸ਼ਨਰ, ਜਿਲ੍ਹਾ ਪੱਧਰ ਪੰਜਾਬ ਵੱਲੋ ਬਤੋਰ ਜਿਲ੍ਹਾ ਮਜਿਸਟ੍ਰੇਟ ਆਪਣੇ-ਆਪਣੇ ਜਿਲ੍ਹਿਆ ਵਿੱਚ ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਧੀਨ ਵੀ ਲੋੜੀਂਦੇ ਹੁਕਮ ਜਾਰੀ ਕੀਤੇ ਗਏ ਹਨ। ਡਾ. ਅਮਰਜੀਤ ਸਿੰਘ, ਨਿਰਦੇਸ਼ਕ, ਪਸੂ ਪਾਲਣ ਪੰਜਾਬ ਵੱਲੋਂ ਦੱਸਿਆ ਗਿਆ ਕਿ ਰਾਜ ਦਾ ਸੀਮਨ ਬੈਂਕ ਨਾਭਾ ਭਾਰਤ ਸਰਕਾਰ ਵੱਲੋਂ ਏ ਗ੍ਰੇਡ ਪ੍ਰਾਪਤ ਹੈ ਅਤੇ ਉੱਥੇ ਪਸੂ ਪਾਲਕਾਂ ਲਈ ਉਚਿਤਮ ਕੁਵਾਲਟੀ ਦਾ ਸੀਮਨ ਤਿਆਰ ਕਰਕੇ ਪਸੂ ਪਾਲਕਾਂ ਨੂੰ ਉਪਲਬੱਧ ਕਰਵਾਇਆ ਜਾਂਦਾ ਹੈ। ਉਨਾਂਹ ਵੱਲੋਂ ਇਹ ਵੀ ਦੱਸਿਆ ਗਿਆ ਕਿ ਅਣ-ਅਧਿਕਾਰਤ ਸੀਮਨ ਬਾਰੇ ਪਸੂ ਪਾਲਕਾਂ ਨੂੰ ਵਿਭਾਗੀ ਸੰਸਥਾਵਾਂ, ਕੈਂਪਾਂ ਅਤੇ ਅਖਬਾਰਾਂ ਵਿੱਚ ਇਸਤਿਹਾਰ ਜਾਰੀ ਕਰਕੇ ਜਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਇੰਦਰਜੀਤ ਸਿੰਘ ਵੀ ਮੌਜੂਦ ਸਨ। 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD