Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਗਰ ਨਿਗਮ ਦੀ ਹਦੂਦ ਅੰਦਰ ਵਸਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਭੁਪਿੰਦਰ ਪਾਲ ਸਿੰਘ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ਹਿਰ ਨਿਵਾਸੀਆਂ ਨੂੰ ਡੇਂਗੂ/ਮਲੇਰੀਆ ਆਦਿ ਬਿਮਾਰੀਆਂ ਪ੍ਰਤੀ ਕੀਤਾ ਜਾਵੇਗਾ ਜਾਗਰੂਕ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 01 Aug 2018

Last updated on: Aug 01, 2018, 00:00 IST

ਸਾਹਿਬਜਾਦਾ ਅਜੀਤ ਸਿੰਘ ਨਗਰ ਅਧੀਨ ਪੈਂਦੇ ਖੇਤਰ ਚ ਵਸਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਨਗਰ ਨਿਗਮ ਅਧੀਨ ਪੈਂਦੇ ਪਿੰਡਾਂ ਦੇ ਵਿਕਾਸ ਕਾਰਜਾਂ ਸਮੇਤ ਸਫਾਈ ਕਾਰਜਾਂ ਨੂੰ ਵੀ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਨਗਰ ਨਿਗਮ ਦੇ ਕਮਿਸ਼ਨਰ ਭੁਪਿੰਦਰ ਪਾਲ ਸਿੰਘ ਜਿਨ੍ਹਾਂ ਨੇ, ਕਿ ਹਾਲ ਹੀ ਵਿੱਚ ਆਪਣੇ ਆਹੁਦੇ ਦਾ ਕਾਰਜਭਾਰ ਸੰਭਾਲਿਆ ਹੈ, ਨੇ ਵਿਸ਼ੇਸ਼ ਗੱਲਬਾਤ ਦੌਰਾਨ ਦਿੱਤੀ। ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਸ਼ਹਿਰ ਵਿੱਚ ਸੜਕੀ ਦੁਰਘਟਨਾਵਾਂ ਜਿਹੜੀਆਂ ਕਿ ਆਵਾਰਾ ਪਸ਼ੂਆਂ ਕਾਰਨ ਵਾਪਰਦੀਆਂ ਹਨ, ਨੂੰ ਠੱਲ੍ਹ ਪਾਉਣ ਲਈ ਆਵਾਰਾ ਪਸ਼ੂਆਂ ਨੂੰ ਫੜ ਕੇ ਲਾਲੜੂ ਸਥਿੱਤ ਸਰਕਾਰੀ ਗਊਸ਼ਾਲਾ ਵਿੱਚ ਭੇਜਿਆ ਜਾਵੇਗਾ ਅਤੇ ਆਵਾਰਾ ਪਸ਼ੂਆਂ ਦੇ ਮਾਲਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ਼ਹਿਰ ਨਿਵਾਸੀਆਂ ਲਈ ਸਿਰਦਰਦੀ ਬਣੇ ਆਵਾਰਾ ਕੁੱਤਿਆਂ ਨੂੰ ਵੀ ਠੱਲ ਪਾਈ ਜਾਵੇਗੀ ਅਤੇ ਆਵਾਰਾ ਕੁੱਤਿਆਂ ਦੀ ਨਸਬੰਦੀ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਨਗਰ  ਨਿਗਮ ਅਧੀਨ ਪੈਂਦੇ ਖੇਤਰ ਵਿੱਚ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸ਼ਹਿਰ ਨੂੰ ਸਫਾਈ ਪੱਖੋਂ ਦੇਸ਼ ਦਾ ਮੋਹਰੀ ਸ਼ਹਿਰ ਬਣਾਇਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਦਫਤਰ ਵਿੱਚ ਕੰਮ-ਕਾਜ ਲਈ ਆਉਣ ਵਾਲੇ ਹਰੇਕ ਨਾਗਰਿਕ ਦੇ ਕੰਮ ਨੂੰ ਨਿਪਟਾਉਣ ਲਈ ਪਹਿਲ ਦੇਣ। ਕਮਿਸ਼ਨਰ ਨਗਰ ਨਿਗਮ ਨੇ ਗੱਲਬਾਤ ਦੌਰਾਨ ਦੱਸਿਆ ਕਿ ਸੈਕਟਰ 76 ਅਤੇ 80 ਦੇ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕੀਤਾ ਜਾਵੇਗਾ ਅਤੇ ਸੜਕਾਂ ਦੇ ਕੰਮ ਵਿੱਚ ਤੇਜ਼ੀ ਲਿਆ ਕੇ ਉਸ ਨੂੰਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇਗਾ ਅਤੇ ਇਸ ਖੇਤਰ ਵਿੱਚ ਪੈਂਦੇ ਪਾਰਕਾਂ ਦੀ ਦਸ਼ਾ ਸੁਧਾਰਨ ਲਈ ਉਚੇਚੇ ਯਤਨ ਕੀਤੇ ਜਾਣਗੇ ਤਾਂ ਜੋ ਇਸ ਇਲਾਕੇ ਦੇ ਪਾਰਕ ਵੀ ਲੋਕਾਂ ਲਈ ਸੈਰਗਾਹ ਬਣ ਸਕਣ । ਉਨ੍ਹਾਂ ਹੋਰ ਦੱਸਿਆ ਕਿ ਸ਼ਹਿਰ ਵਿੱਚ ਜਿੱਥੇ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਤੇ ਵੀ ਮੁਕੰਮਲ ਪਾਬੰਧੀ ਲਗਾਈ ਗਈ ਹੈ ਉੱਥੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫਾਈ ਪ੍ਰਤੀ ਵੀ ਜਾਗਰੂਕ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ਹਿਰ ਨਿਵਾਸੀਆਂ ਨੂੰ ਮਲੇਰੀਆ/ਡੇਂਗੂ ਅਤੇ ਹੋਰਨਾਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਵਾਰਡ ਪੱਧਰ ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਸਫਾਈ ਲਈ ਨਗਰ ਨਿਗਮ ਨੂੰ ਆਪਣਾ ਪੂਰਾ-ਪੂਰਾ ਸਹਿਯੋਗ ਦੇਣ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD