Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰ ਦੀਆਂ ਲੋਕ ਹਿਤੈਸ਼ੀ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਕਿ ਹਰਇੱਕ ਲੋੜਵੰਦ ਵਿਅਕਤੀ ਇਨ੍ਹਾਂ ਦਾ ਪੂਰਾ ਲਾਭ ਲੈ ਸਕੇ : ਐਡਵੋਕੇਟ ਕੰਵਰਬੀਰ ਸਿੰਘ ਸਿੱਧੂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 01 Aug 2018

Last updated on: Aug 01, 2018, 00:00 IST

ਪੰਜਾਬ ਦੀ ਕਾਂਗਰਸ ਸਰਕਾਰ ਗਰੀਬ ਲੋਕਾਂ ਦੀ ਭਲਾਈ ਅਤੇ ਬਿਹਤਰੀ ਲਈ ਪੂਰੀ ਤਰ੍ਹਾਂ ਵਚਨਬਧ ਹੈ ਤੇ ਸਰਕਾਰ ਦੀਆਂ ਲੋਕ ਹਿਤੈਸ਼ੀ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਕਿ ਹਰਇੱਕ ਲੋੜਵੰਦ ਵਿਅਕਤੀ ਇਨ੍ਹਾਂ ਦਾ ਪੂਰਾ ਲਾਭ ਲੈ ਸਕੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਨਜ਼ਦੀਕੀ ਪਿੰਡ ਗੀਗੇਮਾਜਰਾ ਵਿਖੇ ਬੁਢਾਪਾ ਅਤੇ ਵਿਧਵਾ ਪੈਨਸ਼ਨਾਂ ਦੇ ਮਨਜੂਰੀ ਪੱਤਰ ਲੋੜਵੰਦ ਲਾਭਪਾਤਰੀਆਂ ਵਿੱਚ ਵੰਡਣ ਮਗਰੋਂ ਪੰਜਾਬ ਯੂਥ ਕਾਂਗਰਸ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਦੇ ਜਨਰਲ ਸਕੱਤਰ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਪ੍ਰਗਟ ਕੀਤੇ । ਐਡਵੋਕੇਟ ਸਿੱਧੂ ਨੇ ਇਸ ਮੌਕੇ ਲਗਭੱਗ ਅਠਾਈ ਲਾਭਪਾਤਰੀਆਂ ਨੂੰ ਬੁਢਾਪਾ ਅਤੇ ਵਿਧਵਾ ਪੈਨਸ਼ਨਾਂ ਦੇ ਮਨਜੂੰਰੀ ਪੱਤਰ ਜਾਰੀ ਕੀਤੇ । ਸਮਾਗਮ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲੋਕਾਂ ਤੱਕ ਲਾਭ ਪਹੁੰਚਾਉਣ ਲਈ ਮੁਹਾਲੀ ਹਲਕੇ ਵਿੱਚ ਲਗਾਤਾਰ ਵਿਸੇਸ਼ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੇ ਫਾਰਮ ਲਗਾਤਾਰ ਭਰਵਾਏ ਜਾ ਰਹੇ ਹਨ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਕੋਲੋਂ ਜਲਦ ਤੋਂ ਜਲਦ ਮਨਜੂੰਰੀ ਦਿਵਾ ਕੇ ਲੋੜਵੰਦ ਲੋਕਾਂ ਨੂੰ ਰਾਹਤ ਪਹੁੰਚਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਆਟਾ ਦਾਲ, ਸ਼ਗਨ ਸਕੀਮ, ਬੁਢਾਪਾ ਤੇ ਵਿਧਵਾ ਪੈਨਸ਼ਨਾਂ ਅਤੇ ਕਿਰਤੀ ਕਾਰਡ ਬਣਾਉਣ ਵਿੱਚ ਜੇਕਰ ਕਿਸੇ ਨੂੰ ਕਿਸੇ ਤਰ੍ਹਾਂ ਦੀ ਕੋਈ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ । ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ ਅਸਲ ਲੋੜਵੰਦਾ ਨੂੰ ਅਣਗੌਲਿਆਂ ਕਰਕੇ ਸਿਰਫ ਆਪਣੇ ਚਹੇਤਿਆਂ ਦਾ ਹੀ ਢਿੱਡ ਭਰਿਆ ਸੀ ਪਰ ਹੁਣ ਮੌਜੂਦਾ ਕਾਂਗਰਸ ਸਰਕਾਰ ਅਜਿਹੇ ਧਨਾਢ ਤੇ ਰੱਜੇ ਪੁੱਜੇ ਵਿਅਕਤੀਆਂ ਦੇ ਨਾਮ ਲਿਸਟਾਂ ਚੋਂ ਹਟਾ ਕੇ ਸਿਰਫ ਅਸਲ ਲੋੜਵੰਦਾ ਨੂੰ ਹੀ ਭਲਾਈ ਸਕੀਮਾਂ ਦੀ ਰਾਹਤ ਪ੍ਰਦਾਨ ਕਰ ਰਹੀ ਹੈ । ਇਸ ਮੌਕੇ ਹੋਰਨਾ ਤੋਂ ਗੁਰਚਰਨ ਸਿੰਘ ਗੀਗੇਮਾਜਰਾ, ਬਾਬਾ ਬਲਵਿੰਦਰ ਸਿੰਘ, ਕੁਲਵੰਤ ਸਿੰਘ ਫੌਜੀ, ਸੇਵਾ ਸਿੰਘ ਪ੍ਰਧਾਨ, ਅਵਤਾਰ ਸਿੰਘ, ਜਰਨੈਲ ਸਿੰਘ ਕਾਲਾ ਪੰਚ, ਨਿਰਮਲ ਸਿੰਘ, ਨੰਬਰਦਾਰ ਹੁਕਮ ਸਿੰਘ, ਅਨਮੋਲਰਤਨ ਸਿੰਘ, ਕਰਨ ਗਿੱਲ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ । 

 

Tags: Karanvir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD