Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸ਼ਹਿਰ ਦੀਆਂ ਮੇਨ ਸੜਕਾਂ ਦੇ ਸੁੰਦਰੀਕਰਨ ਲਈ ਯੋਜਨਾ ਉਲੀਕੀ ਜਾਵੇ- ਡੀ.ਸੀ. ਵਿਨੈ ਬਬਲਾਨੀ

ਤੰਦਰੁਸਤ ਪੰਜਾਬ ਲਈ ਪਲਾਸਟਿਕ ਤੇ ਪੋਲੀਥੀਨ ਮੁਕਤ ਸੋਚ ਵਾਤਾਵਰਣ ਸੰਭਾਲ ਲਈ ਅਪਨਾਉਣੀ ਜ਼ਰੂਰੀ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 02 Aug 2018

Last updated on: Aug 02, 2018, 00:00 IST

ਸਥਾਨਕ ਸਰਕਾਰ ਵਿਭਾਗ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੀਆਂ ਨਗਰ ਕੌਂਸਲਾਂ ਦੇ ਸਵੱਛਤਾ ਸਰਵੇਖਣ-2019 ਦੇ ਸਬੰਧ ਵਿੱਚ ਠੋਸ ਕੂੜੇ ਦੇ ਪ੍ਰਬੰਧ ਅਤੇ ਕੂੜਾ ਰਹਿਤ ਤੇ ਪਲਾਸਟਿਕ ਰਹਿਤ ਸ਼ਹਿਰਾਂ ਲਈ ਨਿਰਧਾਰਿਤ ਸਟਾਰ ਰੇਟਿੰਗ ਲਈ ਅੱਜ ਡੀ.ਏ.ਐਨ. ਕਾਲਜ ਆਫ਼ ਐਜੂਕੇਸ਼ਨ ਵਿਖੇ ਇੱਕ ਵਰਕਸ਼ਾਪ ਕਰਵਾਈ ਗਈ।ਇਸ ਵਰਕਸ਼ਾਪ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਕਿਹਾ ਕਿ ਬਤੌਰ ਮਿਊਂਸਪਲ ਕਾਰਪੋਰੇਸ਼ਨ ਕਮਿਸ਼ਨਰ ਦੇ ਆਪਣੇ 4 ਸਾਲਾ ਦੇ ਕਾਰਜਕਾਲ ਦੌਰਾਨ ਉਨ੍ਹਾਂ ਜਲੰਧਰ ਸ਼ਹਿਰ ਵਿੱਚ ਸਥਾਨਕ ਸਰਕਾਰ ਸੰਸਥਾਂਵਾਂ ਦੀ ਕਾਰਗੁਜ਼ਾਰੀ ਨੂੰ ਬਿਲਕੁਲ ਨੇੜੇ ਹੋ ਕੇ ਦੇਖਿਆ ਹੈ। ਕੋਈ ਵੀ ਨਗਰ ਕੌਂਸਲ ਉਦੋਂ ਤੱਕ ਆਪਣੇ ਸ਼ਹਿਰ ਨੂੰ ਸਾਫ਼-ਸੁੱਥਰਾ ਰੱਖਣ ਵਿੱਚ ਸਫ਼ਲ ਨਹੀਂ ਹੋ ਸਕਦੀ ਜਦੋਂ ਤੱਕ ਸਾਰੇ ਕੌਂਸਲ ਨਾਲ ਸਬੰਧਤ ਸਾਰੇ ਨੁਮਾਇੰਦੇ ਤੇ ਉੱਥੇ ਕੰਮ ਕਰਨ ਵਾਲੇ ਸਟਾਫ਼ ਵਿੱਚ ਕੰਮ ਪ੍ਰਤੀ ਪ੍ਰਤੀਬੱਧਤਾ ਨਾ ਹੋਵੇ। ਉਨ੍ਹਾਂ ਨਵਾਂਸ਼ਹਿਰ ਨਗਰ ਕੌਂਸਲ ਵੱਲੋਂ ਕੂੜਾ ਪ੍ਰਬੰਧਨ ਵਿੱਚ ਕੀਤੇ ਜ਼ਿਕਰਯੋਗ ਕੰਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਗਲੀ ਲੋੜ ਸ਼ਹਿਰ ਨੂੰ ਪਲਾਸਟਿਕ ਤੇ ਪੋਲੀਥੀਨ ਮੁਕਤ ਬਣਾਉਣ ਦੀ ਹੈ ਤਾਂ ਜੋ ਤੰਦਰੁਸਤ ਪੰਜਾਬ ਦੀ ਸਿਰਜਣਾ ਦੇ ਉਲੀਕੇ ਕਾਰਜ ਨੂੰ ਪੂਰੀ ਤਰ੍ਹਾਂ ਕਾਮਯਾਬ ਕੀਤਾ ਜਾ ਸਕੇ। ਸਾਨੂੰ ਇਸ ਲਈ ਵੀ ਕੂੜਾ ਪ੍ਰਬੰਧਨ ਵਾਂਗ ਸਿਰ ਜੋੜ ਕੇ ਕੰਮ ਕਰਨਾ ਪਵੇਗਾ।ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਦੀਆਂ ਮੇਨ ਸੜ੍ਹਕਾਂ ਦੇ ਸਾਰੇ ਪਾਸੇ ਤੋਂ ਸੁੰਦਰੀਕਰਨ ਦੀ ਜ਼ਰੂਰਤ ਹੈ, ਜੇਕਰ ਹੁਣ ਤੋਂ ਹੀ ਯੋਜਨਾ ਉਲੀਕੀ ਜਾਵੇਗੀ ਤਾਂ ਹੀ ਅੱਗੇ ਸਫ਼ਲਤਾ ਮਿਲੇਗੀ। 

ਉਨ੍ਹਾਂ ਨੇ ਪ੍ਰਧਾਨ ਲਲਿਤ ਮੋਹਨ ਪਾਠਕ ਨੂੰ ਆਖਿਆ ਕਿ ਉਹ ਇਸ ਲਈ ਸਟਾਫ਼ ਅਤੇ ਕੌਂਸਲਰਾਂ ਨਾਲ ਮਿਲ ਕੇ ਯੋਜਨਾ ਬਣਾਉਣ ਅਤੇ ਉਸ ’ਤੇ ਅਮਲ ਲਈ ਜੇਕਰ ਸਥਾਨਕ ਸਰਕਾਰ ਵਿਭਾਗ ਪਾਸੋਂ ਕਿਸੇ ਵੀ ਤਰ੍ਹਾਂ ਦੀ ਫੰਡਾਂ ਦੀ ਲੋੜ ਹੋਵੇਗੀ ਤਾਂ ਉਸ ਲਈ ਉਹ ਪੂਰੀ ਮੱਦਦ ਕਰਨਗੇ।ਡਿਪਟੀ ਡਾਇਰੈਕਟਰ ਸਥਾਨਕ ਸੰਸਥਾਂਵਾਂ ਜਲੰਧਰ ਰੀਜਨ, ਬਰਜਿੰਦਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਦੀਆਂ ਨਗਰ ਕੌਂਸਲਾਂ ਵਿੱਚ ਠੋਸ ਕੂੜੇ ਦੇ ਪ੍ਰਬੰਧਨ ਅਤੇ ਕੂੜਾ ਰਹਿਤ ਤੇ ਪਲਾਸਟਿਕ ਰਹਿਤ ਸ਼ਹਿਰ ਬਣਾਉਣ ਲਈ ਸਵੱਛ ਸਰਵੇਖਣ (ਸ਼ਹਿਰੀ) 2019 ਤਹਿਤ ਸ਼ਹਿਰਾਂ ਦੀ ਰੇਟਿੰਗ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਅੱਜ ਇਨ੍ਹਾਂ ਨਗਰ ਕੌਂਸਲਾਂ ਦੇ ਪ੍ਰਧਾਨਾਂ ਅਤੇ ਅਧਿਕਾਰੀਆਂ ਨੂੰ ਬੁਲਾ ਕੇ ਇਹ ਵਰਕਸ਼ਾਪ ਲਾਈ ਗਈ ਹੈ, ਜਿਸ ਨੂੰ ਪੰਜਾਬ ਮਿਊਂਸਪਲ ਇੰਨਫ੍ਰਾਸਟ੍ਰਕਚਰ ਡਿਵੈਲਪਮੈਂਟ ਬੋਰਡ ਤੋਂ ਆਏ ਪ੍ਰਾਜੈਕਟ ਡਾਇਰੈਕਟਰ ਡਾ. ਪੂਰਨ ਸਿੰਘ ਯਾਦਵ ਵੱਲੋਂ ਵੀ ਸੰਬੋਧਨ ਕੀਤਾ ਗਿਆ ਹੈ।ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਲਲਿਤ ਮੋਹਨ ਪਾਠਕ ਨੇ ਇਸ ਮੌਕੇ ਨਵਾਂਸ਼ਹਿਰ ਨਗਰ ਕੌਂਸਲ ਵੱਲੋਂ ਕੂੜਾ ਪ੍ਰਬੰਧਨ ਦੀ ਪ੍ਰੈਜ਼ੈਂਟੇਸ਼ਨ ਦਿੰਦਿਆਂ ਦੱਸਿਆ ਕਿ ਅੱਜ ਕੂੜਾ ਡੰਪ ’ਤੇ ਕੋਈ ਬੁਦਬੂ ਨਹੀਂ ਬਲਕਿ ਪਿੱਟਾਂ ਵਿੱਚ ਬਣਾਈ ਗਈ ਖਾਦ ਵੀ ਖੇਤੀ ’ਚ ਵਰਤੋਂ ਲਈ ਮਨਜੂਰ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੁਣ ਨਗਰ ਕੌਂਸਲ ਨੂੰ 1.50 ਕਰੋੜ ਰੁਪਏ ਕੂੜਾ ਸਾਂਭ-ਸੰਭਾਲ ਲਈ ਕੀਤੇ ਜਾਣ ਵਾਲੇ ਯਤਨਾਂ ਲਈ ਦਿੱਤੇ ਗਏ ਹਨ। ਇਨ੍ਹਾਂ ਵਿੱਚ 6 ਟਾਟਾ ਏਸ, ਇੱਕ ਜੇ.ਸੀ.ਬੀ., 3 ਟ੍ਰੈਕਟਰ, ਇੱਕ ਪਾਣੀ ਵਾਲਾ ਟੈਂਕਰ ਲਏ ਜਾਣੇ ਹਨ। ਇਸ ਦੇ ਨਾਲ ਹੀ ਕੂੜਾ ਡੰਪ ’ਤੇ ਸ਼ੈਡ ਬਣਾਉਣ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਕਰ ਦਿੱਤਾ ਗਿਆ ਹੈ।ਇਸ ਮੌਕੇ ਵੱਖ-ਵੱਖ ਨਗਰ ਕੌਂਸਲਾਂ ਦੇ ਪ੍ਰਧਾਨ ਵੀ ਮੌਜੂਦ ਸਨ। ਕਾਲਜ ਦੀ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਵਿਨੋਦ ਭਾਰਦਵਾਜ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਨੂੰ ਯਾਦ ਚਿੰਨ੍ਹ ਵੀ ਭੇਟ ਕੀਤਾ ਗਿਆ।

 

Tags: DC SBS Nagar , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD