Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

‘ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਜੰਗੀਆਣਾ ਵਿਖੇ ਐੱਸ.ਐੱਸ.ਪੀ. ਬਰਨਾਲਾ ਨੇ ਲਗਾਏ ਪੌਦੇ

ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਕੀਤਾ ਪ੍ਰੇਰਿਤ

Web Admin

Web Admin

5 Dariya News

ਜੰਗਿਆਣਾ/ਬਰਨਾਲਾ , 02 Aug 2018

Last updated on: Aug 02, 2018, 00:00 IST

‘ਤੰਦਰੁਸਤ ਪੰਜਾਬ’ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਜੰਗੀਆਣਾ ਵਿਖੇ ਐੱਸ.ਐੱਸ.ਪੀ. ਬਰਨਾਲਾ ਹਰਜੀਤ ਸਿੰਘ ਅਤੇ ਵਣ ਰੇਂਜ ਅਫ਼ਸਰ ਬਰਨਾਲਾ ਅਜੀਤ ਸਿੰਘ ਵੱਲੋਂ ਪੌਦੇ ਲਗਾ ਕੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ ਹੈ।ਇਸ ਮੌਕੇ ਐੱਸ.ਐੱਸ.ਪੀ.ਬਰਨਾਲਾ ਵੱਲੋਂ ਵਿਦਿਆਰਥੀਆਂ ਨੂੰ  ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੌਦੇ ਮਨੁੱਖ ਦੀ ਧਰਤੀ ਤੇ ਹੌਂਦ ਬਣਾਈ ਰੱਖਣ ਲਈ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਅਨਿੱਖੜਵਾਂ ਅੰਗ ਹਨ, ਕਿਉਂਕਿ ਮੌਜੂਦਾ ਸਮੇਂ ਰੁੱਖਾਂ ਦੀ ਹੋ ਰਹੀ ਲਗਾਤਾਰ ਕਟਾਈ ਕਾਰਣ ਵੱਧ ਰਿਹਾ ਪ੍ਰਦੂਸ਼ਣ ਕਈ ਬੀਮਾਰੀਆਂ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰੁੱਖਾਂ ਦੀ ਘਟ ਰਹੀ ਗਿਣਤੀ ਕਾਰਣ ਵਾਤਾਵਰਣ ਵਿੱਚ ਆਕਸੀਜਨ ਦੀ ਵੱਡੇ ਪੱਧਰ 'ਤੇ ਕਮੀ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਵਿਦਿਆਰਤੀਆਂ ਤੇ ਆਮ ਲੋਕਾਂ ਨੂੰ ਵਾਤਾਵਰਣ ਦੀ ਸੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। ਵਣ ਰੇਂਜ ਅਫ਼ਸਰ ਅਜੀਤ ਸਿੰਘ ਨੇ ਦੱਸਿਆ ਕਿ  ਵਣ ਵਿਭਾਗ ਵੱਲੋਂ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪੰਜਾਬ ਨੂੰ ਹਰਾ-ਭਰਾ ਬਣਾਉਣ ਦੇ ਮੰਤਵ ਨਾਲ ਮੁਫ਼ਤ ਵਿੱਚ ਬੂਟੇ ਵੀ ਵੰਡੇ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਸਮੇਂ ਸਕੂਲ ਦਾ ਸਟਾਫ਼, ਗ੍ਰਾਮ ਪੰਚਾਇਤ ਜੰਗੀਆਣਾ ਅਤੇ ਰਾਜਮਹਿੰਦਰ ਸਿੰਘ ਬਰਨਾਲਾ ਹਾਜ਼ਰ ਸਨ।

 

Tags: Tandarust Punjab , SSP Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD