Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਯੂ.ਬੀ.ਡੀ.ਸੀ. ਵਿਭਾਗ ਵੱਲੋਂ ਪਿੰਡ ਛੋਟੇਪੁਰ ਵਿੱਚ ਕੈਂਪ ਲਗਾ ਕੇ ਕੀਤਾ ਜਾਗਰੁਕ

ਨਹਿਰਾਂ ਵਿੱਚ ਗੰਦਗੀ ਨਾ ਸੁੱਟੀ ਜਾਵੇ ਤਾਂ ਜੋ ਵਾਤਾਵਰਣ ਨੂੰ ਸੁੱਧ ਬਣਾਇਆ ਜਾਵੇ--ਸੁਰਿੰਦਰ ਸਿੰਘ ਸੈਣੀ

Web Admin

Web Admin

5 Dariya News

ਪਠਾਨਕੋਟ , 02 Aug 2018

Last updated on: Aug 02, 2018, 00:00 IST

ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ “ਮਿਸ਼ਨ ਤੰਦਰੁਸਤ ਪੰਜਾਬ” ਤਹਿਤ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਯੂ.ਬੀ.ਡੀ.ਸੀ. ਵਿਭਾਗ ਵੱਲੋਂ ਜਿਲ੍ਹਾ ਪਠਾਨਕੋਟ ਦੇ ਪਿੰਡ ਛੋਟੇਪੁਰ ਵਿੱਚ ਇਕ ਜਾਗਰੁਕਤਾ ਕੈਂਪ ਸੁਰਿੰਦਰ ਸਿੰਘ ਸੈਣੀ ਸਹਾਇਕ ਇੰਜੀਨੀਅਰ ਯੂ.ਬੀ.ਡੀ.ਸੀ. ਪਠਾਨਕੋਟ ਦੀ ਪ੍ਰਧਾਨਗੀ ਵਿੱਚ ਲਗਾਇਆ ਗਿਆ ਅਤੇ ਲੋਕਾਂ ਨੂੰ ਪਾਣੀ ਦੀ ਬੱਚਤ ਕਰਨ ਅਤੇ ਸਾਫ ਸਫਾਈ ਬਣਾਈ ਰੱਖਣ ਦੇ ਲਈ ਜਾਗਰੁਕ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਮੇਸ ਸਿੰਘ ਲਲੋਤਰਾਂ ਸਰਪੰਚ ਪਿੰਡ ਛੋਟੇਪੁਰ, ਸੁਰਿਦਰ ਲਲੋਤਰਾ, ਰਿੰਕੂ, ਅਮਨ, ਸੋਨੂੰ, ਵਿਕਰਮ, ਪ੍ਰਭਾਤ ਅਤੇ ਹੋਰ ਪਿੰਡ ਨਿਵਾਸੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸੁਰਿੰਦਰ ਸਿੰਘ ਸੈਣੀ ਸਹਾਇਕ ਇੰਜੀਨੀਅਰ ਯੂ.ਬੀ.ਡੀ.ਸੀ. ਪਠਾਨਕੋਟ ਨੇ ਕਿਹਾ ਕਿ “ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਵਿਭਾਗ ਵੱਲੋਂ ਪਿੰਡ ਛੋਟੇਪੁਰ ਵਿਖੇ ਇਕ ਜਾਗਰੁਕਤਾ ਕੈਂਪ ਲਗਾਇਆ ਗਿਆ ਹੈ। ਕੈਂਪ ਦੋਰਾਨ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਲ ਸਰੋਤਾਂ ਨੂੰ ਸਾਫ ਰੱਖਣਾ ਸਾਡੀ ਸਾਰਿਆਂ ਦੀ ਜਿਮ੍ਹੇਦਾਰੀ ਬਣਦੀ ਹੈ ਅਤੇ ਸਾਨੂੰ ਚਾਹੀਦਾ ਹੈ ਕਿ ਅਸੀਂ ਨਹਿਰਾਂ , ਨਾਲਿਆਂ ਆਦਿ ਵਿੱਚ ਗੰਦਗੀ ਨਾ ਪਾਈਏ। 

ਉਨ੍ਹਾਂ ਕਿਹਾ ਕਿ ਸਾਨੂੰ ਘਰ੍ਹਾਂ ਦੀ ਗੰਦਗੀ ਨੂੰ ਨਹਿਰਾਂ ਆਦਿ ਵਿੱਚ ਨਹੀਂ ਸੁੱਟਣੀ ਚਾਹੀਦੀ ਇਸ ਨਾਲ ਪਾਣੀ ਵੀ ਗੰਦਾ ਹੂੰਦਾ ਹੈ ਅਤੇ ਵਾਤਾਵਰਣ ਵੀ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਹਿਰਾਂ ਵਿੱਚ ਪਾਲੀਥਿਨ ਅਤੇ ਹੋਰ ਗੰਦਗੀ ਪਾਣੀ ਵਿੱਚ ਕਿਨਾਰਿਆਂ ਨਾਲ ਲੱਗ ਕੇ ਇਕ ਹੀ ਸਥਾਨ ਤੇ ਠਹਿਰੀ ਰਹਿੰਦੀ ਹੈ ਜਿਸ ਨਾਲ ਬੀਮਾਰੀਆਂ ਫੈਲਦੀਆਂ ਹਨ ਅਤੇ ਇਸ ਨਾਲ ਸਾਡੀ ਸਿਹਤ ਪ੍ਰਭਾਵਿਤ ਹੂੰਦੀ ਹੈ। ਉਨ੍ਹਾਂ ਕਿਹਾ ਕਿ ਚੰਗਾ ਪਾਣੀ ਸਾਨੂੰ ਸਿਹਤ ਪ੍ਰਦਾਨ ਕਰਦਾ ਹੈ ਅਤੇ ਜਿਆਦਾਤਰ ਨਹਿਰਾਂ ਦੇ ਕਿਨਾਰਿਆਂ ਤੇ ਸਥਿਤ ਪਿੰਡਾਂ ਦੇ ਪਸੂ ਵੀ ਨਹਿਰਾਂ ਵਿੱਚੋਂ ਹੀ ਪਾਣੀ ਪੀਂਦੇ ਹਨ। ਅਗਰ ਅਸੀਂ ਪਾਣੀ ਵਿੱਚ ਗੰਦਗੀ ਪਾਵਾਂਗੇ ਤਾਂ ਉਸ ਨਾਲ ਪਸ਼ੂ ਵੀ ਬੀਮਾਰ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਚਾਹੀਦਾ ਹੈ ਕਿ ਦੂਸਰੇ ਲੋਕਾਂ ਨੂੰ ਵੀ ਨਹਿਰਾਂ ਵਿੱਚ ਗੰਦਗੀ ਪਾਉਂਣ ਤੋਂ ਮਨਾਂ ਕਰੀਏ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅਸੀਂ ਕੁਦਰਤ ਦੇ ਪ੍ਰਤੀ ਜਾਗਰੁਕ ਨਹੀਂ ਹੋਵੇਗਾ ਤਦ ਤੱਕ ਅਸੀਂ ਵਾਤਾਵਰਣ ਨੂੰ ਸੁੱਧ ਨਹੀਂ ਰੱਖ ਸਕਦੇ , ਇਸ ਲਈ ਵਾਤਾਵਰਣ ਨੂੰ ਸੁੱਧ ਬਣਾਉਂਣ ਦੇ ਲਈ ਅਸੀਂ ਸਾਰੇ ਜਾਗਰੁਕ ਹੋਈਏ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD