Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ 22 ਜਿਲ੍ਹਿਆਂ 'ਚ ਵੂਮੈਨ ਸੈੱਲ ਕਮੇਟੀਆਂ ਬਣਾਈਆਂ ਜਾਣਗੀਆਂ : ਮਨੀਸ਼ਾ ਗੁਲਾਟੀ

ਲੜਕੀਆਂ ਨਾਲ ਵਧੀਕੀਆਂ ਨੂੰ ਰੋਕਣ ਲਈ ਵੱਧ ਤੋਂ ਵੱਧ ਕਾਨੂੰਨੀ ਜਗਾਰੂਕਤਾ ਕੈਂਪਾਂ ਲਾਉਣ ਦੀ ਲੋੜ

5 Dariya News

ਖਰੜ , 02 Aug 2018

Last updated on: Aug 02, 2018, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਔਰਤਾਂ 'ਤੇ ਹੁੰਦੀਆਂ ਵਧੀਕੀਆਂ ਨੂੰ ਰੋਕਣ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਰਾਜ ਦੇ 22 ਜਿਲ੍ਹਿਆਂ ਵਿਚ ਵੂਮੈਨ ਸੈੱਲ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਘੜੂੰਆਂ ਵਿਖੇ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਨਵੀਂ ਦਿੱਲੀ ਦੇ ਸਹਿਯੋਗ ਨਾਲ ਕਰਵਾਏ ਕਾਨੂੰਨੀ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਦਿੱਤੀ। ਗੁਲਾਟੀ ਨੇ ਦੱਸਿਆ ਕਿ ਔਰਤਾਂ 'ਤੇ ਹੋ ਰਹੇ ਅਤਿਆਚਾਰ ਅਤੇ ਸੈਕਸੂਅਲ ਹਰਾਸਮੈਂਟ ਨੂੰ ਰੋਕਣ ਲਈ ਔਰਤਾਂ ਨੂੰ ਔਰਤਾਂ ਨਾਲ ਸਬੰਧਤ ਕਾਨੂੰਨਾਂ ਅਤੇ ਸਰਕਾਰ ਵੱਲੋਂ  ਉਨ੍ਹਾਂ ਵਿੱਚ ਸਮੇਂ-ਸਮੇਂ 'ਤੇ ਕੀਤੀਆਂ ਜਾਂਦੀਆਂ ਸੋਧਾਂ ਬਾਰੇ ਜਾਣੂ ਕਰਵਾਉਣਾ ਜਰੂਰੀ ਹੈ ਤਾਂ ਜੋ ਔਰਤਾਂ ਆਪਣੇ ਹੱਕਾਂ ਬਾਰੇ ਜਾਣੂ ਹੋ ਕੇ ਵਧੀਕਾਂ ਖ਼ਿਲਾਫ਼ ਆਵਾਜ਼ ਬੁਲੰਦ ਕਰ ਸਕਣ। ਉਨ੍ਹਾਂ ਲੜਕੀਆਂ ਨੂੰ ਸੱਦਾ ਦਿੱਤਾ ਕਿ ਜੇ ਉਨ੍ਹਾਂ ਨਾਲ ਘਰ, ਰਾਸਤੇ ਜਾਂ ਕੰਮ ਵਾਲੀ ਥਾਂ 'ਤੇ ਕੋਈ ਵਧੀਕੀ ਹੋਵੇ ਤਾਂ ਉਸ ਪ੍ਰਤੀ ਚੁੱਪ ਨਾ ਕਰਨ ਸਗੋਂ ਉਸ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਤਾਂ ਜੋ ਵਧੀਕੀਆਂ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਉਨਾਂ੍ਹ ਕਿਹਾ ਕਿ ਲੜਕੀਆਂ ਖ਼ੁਦ ਆਪਣਾ ਰੋਲ ਮਾਡਲ ਬਣਨ ਤਾਂ ਜੋ ਉਹ ਕਿਸੇ 'ਤੇ ਨਿਰਭਰ ਨਾ ਰਹਿਕੇ ਆਪਣੇ ਭਵਿੱਖ ਦੇ ਸੁਪਨਿਆਂ ਨੂੰ ਵੀ ਪੂਰਾ ਕਰ ਸਕਣ।  ਸਮਾਜ ਵਿੱਚ ਚੰਗਾ ਜੀਵਨ ਜਿਊਣ ਲਈ  ਹਰੇਕ ਲੜਕੀ  ਮਾਪਿਆਂ ਦੇ ਘਰ ਚੰਗੀ ਧੀ ਅਤੇ ਸਹੁਰੇ ਘਰ ਵਿੱਚ ਇਕ ਚੰਗੀ ਨੂੰਹ ਅਤੇ ਸਮਾਜਿਕ ਕੰਮਾਂ ਵਿਚ ਇਕ ਚੰਗੀ ਸਮਾਜ ਸੇਵਕਾ ਬਣਦਾ ਪ੍ਰਣ ਕਰੇ। ਇਸ ਤੋਂ ਪਹਿਲਾਂ ਚੇਅਰਪਰਸਨ ਨੇ ਸਕੂਲ ਵਿਖੇ ਬੂਟਾ ਵੀ ਲਾਇਆ। 

ਕਾਨੂੰਨੀ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ ਡੀ.ਐਸ.ਪੀ (ਹੈ.ਕੁ) ਸ.ਗੁਰਸ਼ੇਰ ਸਿੰਘ ਸੰਧੂ ਨੇ ਦੱਸਿਆ ਕਿ ਔਰਤਾਂ ਤੇ ਸਾਇਬਰ ਕਰਾਇਮ ਰਾਹੀਂ ਹੋ ਰਹੀਆਂ ਵਧੀਕੀਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਐਸ.ਏ.ਐਸ ਨਗਰ ਵਿਖੇ ਫੇਜ਼-4 ਵਿੱਚ ਸਾਇਬਰ ਕਰਾਇਮ ਥਾਣਾ ਕਾਇਮ ਕੀਤਾ ਹੋਇਆ ਹੈ ਤੇ ਇਸ ਸਬੰਧੀ ਉਥੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਸਰਕਾਰ ਵੱਲੋਂ ਵੂਮੈਨ ਸੈੱਲ ਵੀ ਬਣਾਏ ਹੋਏ ਹਨ ਜਿਥੇ ਔਰਤਾਂ ਨਾਲ ਵਧੀਕੀਆਂ ਹੋਣ ਸਬੰਧੀ ਕੇਸ ਹੱਲ ਕੀਤੇ ਜਾਂਦੇ ਹਨ। ਸਕੂਲ ਦੀ ਪ੍ਰਿੰਸੀਪਲ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਸਕੂਲ ਵਿਚ ਵਿਸ਼ੇਸ਼ ਨੋਡਲ ਅਫਸਰ , ਸਕੂਲ ਪਾਰਲੀਮੈਂਟ ਅਤੇ ਸਕੂਲ ਪ੍ਰੈਜੀਡੈਂਟ (ਲੜਕੀ) ਬਣਾਏ ਹੋਏ ਹਨ, ਜੇ ਕਿਸੇ ਨਾਲ ਕਿਸੇ ਵੀ ਕਿਸਮ ਦੀ ਵਧੀਕੀ ਹੁੰਦੀ ਹੈ ਤਾਂ ਉਹ ਫੌਰੀ ਤੌਰ 'ਤੇ ਇਨ੍ਹਾਂ ਨੂੰ ਜਾਣਕਾਰੀ ਦੇ ਸਕਦੀਆਂ ਹਨ। ਇਸ ਮੌਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਘੜੂੰਆਂ ਦੀਆਂ ਵਿਦਿਆਰਥਣਾਂ, ਸੰਦੀਪ ਕੌਰ, ਨਰਗਿਸ ਪ੍ਰਿਅੰਕਾ, ਰੂਬੀਨਾ ਅਤੇ ਸਾਇੰਸ ਮਿਸਟਰਸ ਅਰਚਨਾ ਸੈਣੀ ਨੇ ਵੀ ਆਪਣੇ ਵਿਚਾਰੇ ਰੱਖੇ। ਸਟੇਜ ਸੰਚਾਨ ਬਾਇਓਲਜੀ ਲੈਕਚਰਾਰ ਗੁਰਪ੍ਰੀਤ ਕੌਰ ਨੇ ਕੀਤਾ। ਕਾਨੂੰਨੀ ਜਾਗਰੂਕਤਾ ਕੈਂਪ ਵਿਚ ਐਸ.ਪੀ. (ਟ੍ਰੈਫਿਕ) ਸ੍ਰੀ ਤਰੁਨ ਰਤਨ, ਮਹਿਲਾ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਸ੍ਰੀ ਵਿਜੇ ਕੁਮਾਰ, ਸ੍ਰੀ ਮੋਹਨ ਕੁਮਾਰ, ਸੀ.ਡੀ.ਪੀ.ਓ ਸੁਖਮਨੀਤ ਕੌਰ, ਨਾਇਬ ਤਹਿਸੀਲਦਾਰ ਸ੍ਰੀ ਦੀਪਕ ਭਾਰਦਵਾਜ ਸਮੇਤ  ਸਕੂਲ ਦੇ ਟੀਚਰ ਅਤੇ ਵਿਦਿਅਰਥਣਾਂ ਵੀ ਮੌਜੂਦ ਸਨ। ਇਸ ਤੋਂ ਉਪਰੰਤ ਕੁਰਾਲੀ ਵਿਖੇ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। 

 

Tags: Manisha Gulati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD