Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਵਿਧਾਇਕ ਪਠਾਨਕੋਟ ਅਮਿਤ ਵਿੱਜ ਨੇ ਪਿੰਡ ਮਿਰਜਾਪੁਰ ਦੇ ਜੰਝਘਰ ਵਿਖੇ ਜਨ ਸੰਪਰਕ ਅਧੀਨ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਤਿੰਨ ਬੇਘਰ ਲੋਕਾਂ ਨੂੰ ਪੰਜ ਪੰਜ ਮਰਲੇ ਦੇ ਪਲਾਟਾਂ ਦੀ ਦਿੱਤੀ ਮੰਨਜੂਰੀ, ਜਨ ਸੰਪਰਕ ਦੋਰਾਨ ਮਿਲਿਆ ਸਿਕਾਇਤਾਂ ਦਾ ਜਲਦੀ ਕੀਤਾ ਜਾਵੇਗਾ ਜਲਦੀ ਹੱਲ- ਅਮਿਤ ਵਿੱਜ

Web Admin

Web Admin

5 Dariya News

ਪਠਾਨਕੋਟ , 02 Aug 2018

Last updated on: Aug 02, 2018, 00:00 IST

ਪਠਾਨਕੋਟ ਦੇ ਵਿਧਾਇਕ ਅਮਿਤ ਵਿੱਜ ਵੱਲੋਂ ਅੱਜ 2 ਅਗਸਤ 2018 ਨੂੰ ਵਿਧਾਨ ਸਭਾ ਹਲਕਾ ਪਠਾਨਕੋਟ ਦੇ ਪਿੰਡ ਮਿਰਜਾਪੁਰ ਦੇ ਜੰਝਘਰ  ਵਿਖੇ ਜਨ ਸੰਪਰਕ ਅਧੀਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਜਿਸ ਦੋਰਾਨ ਪਿੰਡ ਮਿਰਜਾਪੁਰ, ਫਤੇਹਗੜ੍ਹ, ਬਿਆਸ ਲਾਹੜੀ, ਪੰਜੁਪੁਰ ਅਤੇ ਛੰਨੀ ਮਕੀਮਪੁਰ ਦੇ ਲੋਕ ਅਤੇ ਪੰਚਾਇਤਾਂ ਅਪਣੀਆਂ ਸਮੱਸਿਆਵਾਂ  ਲੈ ਕੇ ਪਹੁੰਚੀਆਂ। ਅਮਿਤ ਵਿੱਜ ਵਿਧਾਇਕ ਪਠਾਨਕੋਟ ਵੱਲੋਂ ਕੂਝ ਸਮੱਸਿਆਵਾਂ ਦਾ ਹੱਲ ਜਨ ਸੰਪਰਕ ਪ੍ਰੋਗਰਾਮ ਦੋਰਾਨ ਹੀ ਕਰ ਦਿੱਤਾ ਗਿਆ ਅਤੇ ਬਾਕੀ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੀਆਂ ਗਈਆਂ ਅਤੇ ਹਦਾਇਤ ਕੀਤੀ ਕਿ ਸਮੇਂ ਤੇ ਹੀ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਕੰਵਲਜੀਤ ਕੌਰ ਬਲਾਕ ਵਿਕਾਸ ਅਧਿਕਾਰੀ ਅਤੇ ਹੋਰ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਵੀ ਹਾਜ਼ਰ ਸਨ। ਅੱਜ ਦੇ ਜਨ ਸੰਪਰਕ ਅਭਿਆਨ ਦੋਰਾਨ ਪਿੰਡ ਮਿਰਜਾਪੁਰ ਦੇ ਤਿਲਕ ਰਾਜ ਸਪੁੱਤਰ ਕਿਸ਼ਨ ਚੰਦ , ਮਿਰਜਾਪੁਰ ਪਿੰਡ ਦਾ ਹੀ ਨਰੇਸ ਕੁਮਾਰ ਸਪੁੱਤਰ ਚੂਨੀ ਲਾਲ ਅਤੇ ਪਿੰਡ ਸੰਨੀ ਮੁਕੀਮਪੁਰ ਦਾ ਸੁਰਜੀਤ ਕੁਮਾਰ ਸਪੁੱਤਰ ਬਾਬੂ ਰਾਮ ਜਿਨ੍ਹਾਂ ਕੋਲ ਅਪਣਾ ਘਰ ਬਣਾਉਂਣ ਦੇ ਲਈ ਕੋਈ ਜਗ੍ਹਾ ਨਹੀਂ ਸੀ, ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵੱਲੋਂ ਪੰਜ ਪੰਜ ਮਰਲੇ ਦੇ ਪਲਾਟਾਂ ਦੀ ਮੰਜੂਰੀ ਦਿੱਤੀ ਅਤੇ ਭਰੋਸਾ ਦੁਆਇਆ ਕਿ ਜਲਦੀ ਹੀ ਉਨ੍ਹਾਂ ਨੂੰ ਘਰ ਬਣਾਉਂਣ ਦੇ ਲਈ ਪਲਾਟ ਦਿੱਤੇ ਜਾਣਗੇ। ਉੱਕਤ ਲੋਕਾਂ ਵੱਲੋਂ ਵਿਧਾਇਕ ਪਠਾਨਕੋਟ ਦੇ ਇਸ ਸਹਿਯੋਗ ਦੇ ਲਈ ਧੰਨਵਾਦ ਕੀਤਾ। 

ਜਨ ਸੰਪਰਕ ਮੂਹਿੰਮ ਦੋਰਾਨ ਪਿੰਡ ਪੰਜੂਪੁਰ ਦੇ ਲੋਕਾਂ ਵੱਲੋਂ ਸਿਕਾਇਤ ਦਿੱਤੀ ਗਈ ਕਿ ਪਿੰਡ ਦੇ ਨਾਲ ਲਗਦੀ ਫਿਰਨੀ ਜਿਸ ਤੇ ਕੂਝ ਕਬਜਾਧਾਰੀਆਂ ਵੱਲੋਂ ਕਬਜਾ ਕੀਤਾ ਹੋਇਆ ਹੈ ਅਤੇ ਲੋਕਾਂ ਨੂੰ ਫਿਰਨੀ ਤੋਂ ਆਉਂਣਾ ਜਾਣਾ ਵੀ ਮੁਸਕਿਲ ਹੋ ਗਿਆ ਹੈ ਵਿਧਾਇਕ ਨੇ ਸਬੰਧਤ ਵਿਭਾਗ ਨੂੰ ਸਿਕਾਇਤ ਦਿੰਦਿਆਂ ਕਿਹਾ ਕਿ ਸਮੱਸਿਆ ਦਾ ਹੱਲ ਜਲਦੀ ਤੋਂ ਜਲਦੀ ਕੀਤਾ ਜਾਵੇ। ਪਿੰਡ ਫਹਿਤਪੁਰ ਪੰਚਾਇਤ ਵੱਲੋਂ ਅਪਣੇ ਪਿੰਡ ਦੀਆਂ ਸਮੱਸਿਆਵਾਂ ਸਬੰਧੀ ਵਿਧਾਇਕ ਨੂੰ ਜਾਣੂ ਕਰਵਾਇਆ ਅਤੇ ਦੱਸਿਆ ਕਿ ਪਿੰਡ ਵਿੱਚ ਫਿਰਨੀ ਦਾ ਰਸਤਾ ਜੋ ਕਿ ਕਰੀਬ 100 ਮੀਟਰ ਹੈ ਅਤੇ ਕੱਚਾ ਹੈ  ਇਸ ਨੂੰ ਪੱਕਿਆ ਕਰਵਾਇਆ ਜਾਵੇ ਇਸ ਤੋਂ ਇਲਾਵਾ ਪਿੰਡ ਵਿੱਚ ਆਂਗਣਵਾੜੀ ਸੈਂਟਰ ਦਾ ਇੱਕ ਹੀ ਕਮਰਾ ਹੈ ਜਿਸ ਦੀ ਛੱਤ ਡਿੱਗਣ ਵਾਲੀ ਹੈ ਇਸ ਦੀ ਰਿਪੇਅਰ ਕਰਵਾਈ ਜਾਵੇ, ਪਿੰਡ ਵਿੱਚ ਇਕ ਗਲੀ ਜਿਸ ਦੀ ਪਾਣੀ ਦੀ ਨਿਕਾਸੀ ਨਹੀਂ ਹੈ ਅਤੇ ਪਿੰਡ ਦਾ ਸਮਸਾਨਘਾਟ ਜੋ ਕਿ ਕੱਚਾ ਹੈ ਉਸ ਨੂੰ ਫਰਸ ਪਵਾ ਕੇ ਪੱਕਿਆ ਕੀਤਾ ਜਾਵੇ। ਪਿੰਡ ਨਿਵਾਸੀਆਂ ਨੇ ਦੱਸਿਆ ਕਿ ਪਿੰਡ ਦਾ ਜੰਝ ਘਰ ਜੋ ਕਿ ਇਸ ਸਮੇਂ ਖੰਡਰ ਬਣ ਚੁੱਕਿਆ ਹੈ ਉਸ ਦੀ ਰਿਪੇਅਰ ਕਰਵਾਈ ਜਾਵੇ। ਵਿਧਾਇਕ ਅਮਿਤ ਵਿੱਜ ਨੇ ਸਿਕਾਇਤਾਂ ਸੁਣਨ ਤੋਂ ਬਾਅਦ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਪਿੰਡ ਵਿੱਚ ਪਹੁੰਚ ਕੇ ਉਕਤ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਖਰਚਾ ਰਿਪੋਰਟ ਬਣਾਈ ਜਾਵੇ ਤਾਂ ਜੋ ਪਿੰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਪਿੰਡ ਫਹਿਤਪੁਰ ਦੇ ਨੋਜਵਾਨਾਂ ਵਲੋਂ ਅਪਣੀ ਸਿਕਾਇਤ ਤੋਂ ਜਾਣੂ ਕਰਵਾਇਆ ਕਿ ਨੋਜਵਾਨਾਂ ਵੱਲੋਂ ਪਿੰਡ ਦੀ ਸਾਮਲਾਤ ਜਮੀਨ ਤੇ ਖੇਡਣ ਦੇ ਲਈ ਗਰਾਉਂਡ ਤਿਆਰ ਕੀਤੀ ਗਈ ਹੈ ਪਰ ਪਿੰਡ ਦੇ ਹੀ ਕੂਝ ਲੋਕ ਜੋ ਕਿ ਉਸ ਜਮੀਨ ਤੇ ਕਬਜਾ ਕਰਨ ਦੀ ਫਿਰਾਕ ਵਿੱਚ ਹਨ।

 ਨੋਜਵਾਨਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਸਮੱਸਿਆ ਨੂੰ ਹਲ ਕੀਤਾ ਜਾਵੇ ਵਿਧਾਇਕ ਵੱਲੋਂ ਭਰੋਸਾ ਦੁਆਇਆ ਗਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਮਾਮਲਾ ਆ ਗਿਆ ਹੈ ਜਲਦੀ ਹੀ ਨੋਜਵਾਨਾਂ ਦੀ ਸਮੱਸਿਆ ਹੱਲ ਕੀਤੀ ਜਾਵੇਗੀ। ਇਸ ਮੋਕੇ ਤੇ ਵਿਧਾਇਕ ਅਮਿਤ ਵਿੱਜ ਨੇ ਕਿਹਾ ਕਿ ਅੱਜ ਦੇ ਜਨ ਸੰਪਰਕ ਪ੍ਰੋਗਰਾਮ ਦੋਰਾਨ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਅਤੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਸਿਕਾਇਤਾਂ ਉਨ੍ਹਾਂ ਕੋਲ ਪਹੁੰਚੀਆਂ ਹਨ ਜਿਨ੍ਹਾਂ ਨੂੰ ਵੱਖ ਵੱਖ ਵਿਭਾਗਾਂ ਕੋਲ ਭੇਜਿਆ ਗਿਆ ਹੈ ਅਤੇ ਜਲਦੀ ਰਿਪੋਰਟ ਦੇਣ ਲਈ ਹਦਾਇਤਾਂ ਵੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਦੇ ਹੁੰਦਿਆਂ ਕਿਸੇ ਵੀ ਗਰੀਬ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਪੂਰਾ ਪੂਰਾ ਇਨਸਾਫ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨ ਸੰਪਰਕ ਮੂਹਿੰਮ ਦੇ ਉਨ੍ਹਾਂ ਨੂੰ ਹਲਕਾ ਪਠਾਨਕੋਟ ਦੇ ਨਿਵਾਸੀਆਂ ਦੇ ਵਿੱਚ ਜਾਣ ਦਾ ਮੋਕਾ ਮਿਲਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣਨ ਦਾ ਮੋਕਾਂ ਮਿਲਿਆ। ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਪ੍ਰੋਗਰਾਮ ਉਲੀਕੇ ਜਾਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ। 

 

Tags: PUNJAB CONGRESS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD