Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਬੀ.ਈ.ਐਲ. ਕੰਪਨੀ ਬੰਗਲੌਰ ਤੋਂ ਇੰਜੀਨੀਅਰਾਂ ਦੀ ਆਈ ਇਕ ਟੀਮ ਵੱਲੋਂ ਕੀਤੀ ਬੈਲਟ ਯੂਨਿਟਾਂ ਅਤੇ ਕੰਟਰੋਲ ਯੂਨਿਟਾਂ ਦੀ ਚੈਕਿੰਗ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਮਸੀਨਾਂ ਦੀ ਕਾਰਜ ਪ੍ਰਣਾਲੀ ਤੋਂ ਜਾਣੂ

Web Admin

Web Admin

5 Dariya News

ਪਠਾਨਕੋਟ , 03 Aug 2018

Last updated on: Aug 03, 2018, 00:00 IST

ਅੱਜ ਪਠਾਨਕੋਟ ਵਿਖੇ ਸੈਲੀ ਰੋਡ ਸਥਿਤ ਲੇਬਰ ਹੋਸਟਲ ਬਿਲਡਿੰਗ ਇੰਪਰੂਵਮੈਂਟ ਟਰੱਸਟ (ਪਹਿਲੀ ਮੰਜਿਲ) ਨਜਦੀਕ ਪੁਲਿਸ ਥਾਨਾ ਡਿਵੀਜਨ ਨੰਬਰ 2 ਵਿਖੇ ਆਮ ਚੋਣਾਂ-2019 ਨੂੰ ਲੈ ਕੇ ਬੀ.ਈ.ਐਲ. ਕੰਪਨੀ ਬੰਗਲੌਰ ਪਾਸੋਂ ਜੋ ਵੋਟਿੰਗ ਮਸ਼ੀਨਾਂ ਦੇ 1320 ਬੈਲਟ ਯੂਨਿਟਾਂ ਅਤੇ 740 ਕੰਟਰੋਲ ਯੂਨਿਟ ਜਿਲ੍ਹਾ ਪਠਾਨਕੋਟ ਵਿਖੇ ਭੇਜੇ ਗਏ ਸਨ ਉਨ੍ਹਾਂ ਮਸੀਨਾਂ ਦੀ ਵਿਸ਼ੇਸ ਪਹਿਲੇ ਚਰਨ ਦੀ ਚੈਕਿੰਗ ਕਰਨ ਲਈ ਬੰਗਲੋਰ ਤੋਂ ਇੰਜੀਨੀਅਰਾਂ ਦੀ ਇਕ ਟੀਮ ਪਠਾਨਕੋਟ ਵਿਖੇ ਪਹੁੰਚੀ। ਇਸ ਮੋਕੇ ਤੇ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਵਿਸ਼ੇਸ ਤੋਰ ਤੇ ਹਾਜ਼ਰ ਹੋਏ। ਇਸ ਤੋਂ ਇਲਾਵਾ ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੀ ਹਾਜ਼ਰ ਸਨ। ਜਾਣਕਾਰੀ ਦਿੰਦਿਆਂ ਸ. ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਪਰੋਕਤ ਸਥਾਨ ਤੇ ਅੱਜ ਜਿਲ੍ਹਾ ਚੋਣ ਤਹਿਸੀਲਦਾਰ, ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਉਨ੍ਹਾਂ ਦੀ ਨਿਗਰਾਨੀ ਵਿੱਚ ਬੀ.ਈ.ਐਲ. ਕੰਪਨੀ ਬੰਗਲੌਰ ਤੋਂ ਇੰਜੀਨੀਅਰਾਂ ਦੀ ਆਈ ਇਕ ਟੀਮ ਵੱਲੋਂ ਚੈਕਿੰਗ ਕੀਤੀ ਗਈ ਹੈ। ਜਿਸ ਦੋਰਾਨ ਸਾਰੀਆਂ ਮਸੀਨਾਂ ਨੂੰ ਚਲਾ ਕੇ ਦੇਖਿਆ ਗਿਆ । 

ਇਸ ਮੋਕੇ ਤੇ ਚੈਕਿੰਗ ਟੀਮ ਮੈਂਬਰਾਂ ਵੱਲੋਂ ਮਸੀਨ ਦੀ ਕੰਮ ਕਰਨ ਦੀ ਪ੍ਰੀਕਿਆਂ ਤੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣੂ ਕਰਵਾਇਆ ਗਿਆ ਹੈ। ਇਸ ਮੋਕੇ ਤੇ ਸੰਬੋਧਨ ਕਰਦਿਆਂ ਸ੍ਰੀ ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਨੇ ਦੱਸਿਆ ਕਿ ਜਿਲ੍ਹਾਂ ਪਠਾਨਕੋਟ ਨੂੰ ਪਿਛਲੇ ਦਿਨਾਂ ਦੋਰਾਨ ਆਮ ਚੋਣਾਂ-2019 ਨੂੰ ਲੈ ਕੇ 1320 ਬੈਲਟ ਯੂਨਿਟ ਅਤੇ 740 ਕੰਟਰੋਲ ਯੂਨਿਟ ਉਪਰੋਕਤ ਕੰਪਨੀ ਵੱਲੋਂ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਬੈਲਟ ਯੂਨਿਟਾਂ ਅਤੇ ਕੰਟਰੋਲ ਯੂਨਿਟਾਂ ਨੂੰ ਸੈਲੀ ਰੋਡ ਸਥਿਤ ਲੇਬਰ ਹੋਸਟਲ ਬਿਲਡਿੰਗ ਇੰਪਰੂਵਮੈਂਟ ਟਰੱਸਟ (ਪਹਿਲੀ ਮੰਜਿਲ) ਨਜਦੀਕ ਪੁਲਿਸ ਥਾਨਾ ਡਿਵੀਜਨ ਨੰਬਰ 2 ਵਿਖੇ ਬਣਾਏ ਗਏ ਵੇਅਰ ਹਾਊਸ ਵਿਖੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਟੋਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉੱਕਤ ਸਥਾਨ ਦੀ ਸੁਰੱਖਿਆ ਦੇ ਲਈ ਬਿਲਡਿੰਗ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਅਤੇ ਅੰਗ ਬੁਝਾਓ ਯੰਤਰ ਵੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਬੈਲਟ ਯੂਨਿਟਾਂ ਅਤੇ ਕੰਟਰੋਲ ਯੂਨਿਟਾਂ ਦੀ ਸੁਰੱਖਿਆ ਦੇ ਲਈ ਪੁਲਿਸ ਵਿਭਾਗ ਵੱਲੋਂ ਗਾਰਦ ਵੀ ਉਪਲਬੱਧ ਕਰਵਾਈ ਗਈ ਹੈ ਜੋ 24 ਘੰਟੇ ਡਿਊਟੀ ਤੇ ਤੈਨਾਤ ਰਹਿੰਦੀ ਹੈ।  

 

Tags: DC Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD