Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਿਹਤ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਚੈਕਿੰਗ

ਚੈਕਿੰਗ ਦੌਰਾਨ ਖਾਣ-ਪੀਣ ਦੀਆਂ ਵਸਤੂਆਂ ਦੇ ਲਏ ਗਏ ਸੈਂਪਲ

Web Admin

Web Admin

5 Dariya News

ਫ਼ਿਰੋਜ਼ਪੁਰ , 03 Aug 2018

Last updated on: Aug 03, 2018, 00:00 IST

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਧਿਆਨ ਰੱਖਦਿਆਂ ਅਤੇ ਲੋਕਾਂ ਨੂੰ ਸ਼ੁੱਧ ਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਅਮਿਤ ਜੋਸ਼ੀ ਸਹਾਇਕ ਕਮਿਸ਼ਨਰ ਫੂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵੱਲੋਂ  ਵੱਖ-ਵੱਖ ਖਾਣ-ਪੀਣ ਦੀਆਂ ਦੁਕਾਨਾਂ ਤੇ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਫੂਡ ਇੰਸਪੈਕਟਰ ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਬਲਵੀਰ ਚੰਦ, ਗੁਰਮੀਤ ਸਿੰਘ ਅਤੇ ਗੁਰਵਿੰਦਰ ਸਿੰਘ ਵੱਲੋਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕਰਕੇ ਖਾਣ-ਪੀਣ ਦੀਆਂ ਵਸਤੂਆਂ ਦੇ ਸੈਂਪਲ ਲਏ ਗਏ ਹਨ। ਜਿਸ ਵਿਚੋਂ ਸਤਕਾਰ ਡੇਅਰੀ ਤੋਂ ਦੇਸੀ ਘਿਓ, ਗੌਰਵ ਟਰੇਡਿੰਗ ਕੰਪਨੀ ਤੋਂ ਮਸਟਰਡ ਤੇਲ, ਪੰਜ ਤਾਰਾ ਹੋਟਲ ਤੋਂ ਗਰੇਵੀ, ਆਨੰਦ ਜੂਸ ਬਾਰ ਤੋਂ ਜੂਸ ਅਤੇ ਨਰੇਸ਼ ਕੁਮਾਰ/ਪਰਵੀਨ ਕੁਮਾਰ ਕੰਪਨੀ ਤੋਂ ਵੀ ਘਿਓ ਦੇ ਸੈਂਪਲ ਲਏ ਗਏ ਹਨ।   ਉਨ੍ਹਾਂ ਦੱਸਿਆ ਕਿ ਲਏ ਗਏ ਸੈਂਪਲਾਂ ਦਾ ਨਿਰੀਖਣ ਕਰਨ ਲਈ ਖਰੜ ਲੈਬਾਰਟਰੀ ਵਿਖੇ ਭੇਜਿਆ ਜਾਵੇਗਾ, ਜੇਕਰ ਇਨ੍ਹਾਂ ਵਿਚ ਕੋਈ ਮਿਲਾਵਟ ਪਾਈ ਜਾਂਦੀ ਹੈ ਤਾਂ ਇਨ੍ਹਾਂ ਦੁਕਾਨਦਾਰਾਂ/ਫ਼ਰਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦੁੱਧ ਅਤੇ ਦੁੱਧ ਨਾਲ ਬਣੇ ਪਦਾਰਥ ਵੇਚਣ ਵਾਲੀਆਂ ਦੁਕਾਨਾਂ/ਡੇਅਰੀਆਂ ਤੇ ਚੈਕਿੰਗ ਕੀਤੀ ਜਾਵੇਗੀ, ਜੇਕਰ  ਕੋਈ ਵੀ ਦੁਕਾਨਦਾਰ/ਵਿਕਰੇਤਾ ਮਿਲਾਵਟੀ ਵਸਤੂ ਵੇਚਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD